Monday, 13 May 2024

 

 

ਖ਼ਾਸ ਖਬਰਾਂ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ 3 ਪੋਲਿੰਗ ਸਟੇਸ਼ਨ ਤਬਦੀਲ ਕਰਨ ਦੀ ਜਾਣਕਾਰੀ ਦਿੰਦਿਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਤੇ ਸਕੱਤਰਾਂ ਦੀ ਲਈ ਸਹਿਮਤੀ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 06 Mar 2024

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਤੇ ਸਕੱਤਰਾਂ ਨਾਲ ਸਥਾਨਕ ਕਮੇਟੀ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਇੱਕ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਵੱਲੋਂ ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਚੋਣ ਹਲਕਾ (49) ਸ੍ਰੀ ਅਨੰਦਪੁਰ ਸਾਹਿਬ ਦੇ ਦੋ ਪੋਲਿੰਗ ਸਟੇਸ਼ਨ ਅਤੇ (50) ਰੂਪਨਗਰ ਦਾ ਇੱਕ ਪੋਲਿੰਗ ਸਟੇਸ਼ਨ ਤਬਦੀਲ ਕਰਨ ਦੀ ਜਾਣਕਾਰੀ ਦਿੰਦਿਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਤੇ ਸਕੱਤਰਾਂ ਦੀ ਸਹਿਮਤੀ ਲਈ ਗਈ।  

ਡਾ. ਪ੍ਰੀਤੀ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ (49) ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਬੂਥ ਨੰਬਰ 178, ਸਰਕਾਰੀ ਐਲੀਮੈਂਟਰੀ ਸਕੂਲ, ਲਖੇੜ ਤੋਂ ਬਦਲਕੇ ਸਰਕਾਰੀ ਐਲੀਮੈਂਟਰੀ ਸਕੂਲ, ਧਨੇੜਾ ਅਤੇ ਪੋਲਿੰਗ ਬੂਥ ਨੰਬਰ 233, ਸਰਕਾਰੀ ਐਲੀਮੈਂਟਰੀ ਸਕੂਲ, ਮੰਗੂਵਾਲ ਤੋਂ ਬਦਲਕੇ ਧਰਮਸ਼ਾਲਾ, ਪਿੰਡ ਮੰਗੂਵਾਲ ਅਤੇ ਇਸੇ ਤਰ੍ਹਾਂ ਵਿਧਾਨ ਸਭਾ ਚੋਣ ਹਲਕਾ 050-ਰੂਪਨਗਰ ਦਾ ਵੀ ਇੱਕ ਪੋਲਿੰਗ ਸਟੇਸ਼ਨ ਬੂਥ ਨੰਬਰ 225 ਸਰਕਾਰੀ ਪ੍ਰਾਇਮਰੀ ਸਕੂਲ, ਹਿਰਦਾਪੁਰ ਤੋਂ ਬਦਲਕੇ ਸਰਕਾਰੀ ਪ੍ਰਾਇਮਰੀ ਸਕੂਲ, ਖੇੜੀ ਅਸਰੁੱਖਿਅਤ ਹੋਣ ਕਰਕੇ ਤਬਦੀਲ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤਬਦੀਲ ਕਰਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਜਾਵੇਗਾ। 

ਇਸ ਮੀਟਿੰਗ ਵਿੱਚ ਵਿਧਾਨ ਸਭਾ ਚੋਣ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਐਸ.ਡੀ.ਐਮ. ਸ਼੍ਰੀਮਤੀ ਹਰਜੋਤ ਕੌਰ ਅਤੇ ਵਿਧਾਨ ਸਭਾ ਚੋਣ ਹਲਕਾ ਰੂਪਨਗਰ ਦੇ ਐਸ.ਡੀ.ਐਮ. ਸ. ਰਾਜਪਾਲ ਸਿੰਘ ਸਮੇਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਮ ਆਦਮੀ ਪਾਰਟੀ ਤੋਂ ਸ਼੍ਰੀ ਸੰਦੀਪ ਜੋਸ਼ੀ, ਬਹੁਜਨ ਸਮਾਜ ਪਾਰਟੀ ਤੋਂ ਸ. ਚਰਨਜੀਤ ਸਿੰਘ ਘਈ, ਸੀ.ਪੀ.ਆਈ. ਤੋਂ ਸ. ਗੁਰਦੇਵ ਸਿੰਘ ਬਾਗੀ, ਸ਼੍ਰੋਮਣੀ ਅਕਾਲੀ ਦਲ ਤੋਂ ਸ਼੍ਰੀ ਰਾਜੀਵ ਸ਼ਰਮਾ,  ਸ. ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ. ਭੁਪਿੰਦਰ ਸਿੰਘ, ਬੀ.ਜੇ.ਪੀ. ਤੋਂ ਸ.ਜਰਨੈਲ ਸਿੰਘ ਭਾਉਵਾਲ ਅਤੇ ਵਾਈਸ ਪ੍ਰੈਜੀਡੈਂਟ ਬੀ.ਜੇ.ਪੀ. ਪੰਜਾਬ ਸ. ਸੁਖਵੀਰ ਸਿੰਘ ਵੀ ਸ਼ਾਮਿਲ ਹੋਏ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD