Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਮੀਹ/ਗੜ੍ਹੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ

Agriculture, Dr. Amrik Singh, Chief Agriculture Officer, Faridkot

Web Admin

Web Admin

5 Dariya News

ਫ਼ਰੀਦਕੋਟ , 06 Mar 2024

Last updated on: Mar 06, 2024, 00:00 IST

ਪਿਛਲੇ ਦਿਨੀ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫਸਲਾਂ ਤੇ ਹੋਏ ਮਾੜੇ ਅਸਰ ਦਾ ਨਿਰੀਖਣ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਡਾ. ਗੁਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਾਜਾਖਾਨਾ, ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇੰਨਫੋਰਸਮੈਂਟ), ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਟੀ.ਏ) ਵੱਲੋਂ ਬਲਾਕ ਕੋਟਕਪੂਰਾ ਦੇ ਸਰਕਲ ਬਾਜਾਖਾਨਾ ਅਧੀਨ ਪੈਂਦੇ ਪਿੰਡ ਡੋਡ, ਵਾੜਾ ਭਾਈਕਾ ਅਤੇ ਘਣੀਆਂ ਵਿਖੇ ਕਣਕ, ਸਰ੍ਹੋਂ ਅਤੇ ਛੋਲੇ ਆਦਿ ਫਸਲਾਂ ਦਾ ਨਿਰੀਖਣ ਕੀਤਾ ਗਿਆ।

ਨਿਰੀਖਣ ਦੌਰਾਨ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜਿਹੜੇ ਇਲਾਕਿਆਂ ਵਿੱਚ ਗੜ੍ਹੇਮਾਰੀ ਨਹੀਂ ਹੋਈ ਉੱਥੇ ਹਲਕਾ ਜਾਂ ਦਰਮਿਆਨਾ ਮੀਂਹ ਇਹਨਾਂ ਫਸਲਾਂ ਲਈ ਲਾਹੇਵੰਦ ਹੈ ਕਿਉਂਕਿ ਪਿਛਲੇ ਦਿਨਾਂ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸਦਾ ਪੱਕ ਰਹੀਆਂ ਫਸਲਾਂ ਉੱਪਰ ਮਾੜਾ ਅਸਰ ਪੈਂਦਾ ਹੈ ਪ੍ਰੰਤੂ ਜਿੱਥੇ ਵੀ ਤੇਜ਼ ਹਨੇਰੀ ਨਾਲ ਗੜ੍ਹੇਮਾਰੀ ਵੀ ਹੋਈ ਹੈ ਉੱਥੇ ਇਹ ਫਸਲਾਂ ਪ੍ਰਭਾਵਿਤ ਹੋਈਆਂ ਹਨ। ਉਹਨਾਂ ਦੱਸਿਆ ਕਿ ਗੜ੍ਹੇਮਾਰੀ ਕਾਰਨ ਖਾਸ ਤੌਰ ਤੇ ਕਣਕ ਦੀ ਫਸਲ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਰਿਪੋਰਟ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਭੇਜੀ ਜਾਵੇਗੀ। 

ਪ੍ਰੰਤੂ ਝਾੜ ਤੇ ਹੋਣ ਵਾਲੇ ਅਸਰ ਦਾ ਸਹੀ ਅਨੁਮਾਨ ਫਸਲ ਕਟਾਈ ਤਜਰਬਿਆਂ ਉਪਰੰਤ ਹੀ ਲਗਾਇਆ ਜਾ ਸਕਦਾ ਹੈ। ਇਸ ਸੰਬੰਧੀ ਉਹਨਾਂ ਦੱਸਿਆ ਕਿ ਫਸਲ ਕਟਾਈ ਤਜਰਬਿਆਂ ਲਈ ਫਸਲ ਕੱਟਣ ਸਮੇਂ ਵੱਖ-ਵੱਖ ਟੀਮਾਂ ਦਾ ਗਠਨ ਕਰਨ ਉਪਰੰਤ ਇਹ ਫਸਲ ਕਟਾਈ ਤਜਰਬੇ ਕਰਵਾ ਕਿ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਜਾਵੇਗੀ। ਇਸ ਮੌਕੇ ਖੇਤੀ ਮਾਹਿਰਾਂ ਤੋਂ ਇਲਾਵਾ ਸ੍ਰੀਮਤੀ ਲਵਲੀਨ ਕੌਰ ਖੇਤੀ ਉੱਪ ਨਿਰੀਖਕ, ਸ੍ਰੀ ਨਰਿੰਦਰ ਕੁਮਾਰ ਖੇਤੀ ਉਪ ਨਿਰੀਖਕ, ਸ੍ਰੀ ਸੁਖਦੇਵ ਸਿੰਘ ਅਤੇ ਪਿੰਡ ਦੇ ਕਿਸਾਨ ਕੁਲਦੀਪ ਸਿੰਘ, ਜਗਦੀਪ ਸਿੰਘ, ਕਿਰਨਪਾਲ ਸਿੰਘ, ਬੱਬੂ ਵੜਿੰਗ ਆਦਿ ਹਾਜਰ ਸਨ।

 

Tags: Agriculture , Dr. Amrik Singh , Chief Agriculture Officer , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD