Friday, 03 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ

 

'ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੇ ਸੱਦੇ 'ਤੇ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ

Protest, Agitation, Demonstration

Web Admin

Web Admin

5 Dariya News

ਲਹਿਰਾਗਾਗਾ , 06 Mar 2024

ਅੱਜ ਇੱਥੇ ਬਾਬਾ ਹੀਰਾ ਸਿੰਘ ਭੱਠਲ ਕਾਲਜ਼ ਦੇ ਗੇਟ 'ਤੇ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੇਸ਼ ਕੀਤੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਹੋਰਨਾਂ ਵਰਗਾਂ ਦੇ ਲੋਕਾਂ ਵਿਰੋਧੀ ਬਜਟ ਦੀਆਂ ਕਾਪੀਆਂ ਦੀ ਹੋਲੀ ਜਲਾਈ ਗਈ ਅਤੇ ਆਪ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਫੀਲਡ ਵਰਕਰਜ਼ ਯੂਨੀਅਨ ਦੇ ਆਗੂ ਸੁਖਦੇਵ ਚੰਗਾਲੀਵਾਲਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਸੁਰ ਧੁਰ ਅੰਦਰੋਂ ਮੁਲਾਜ਼ਮਾਂ ਤੇ ਮਿਹਨਤਕਸ਼ ਲੋਕਾਂ ਦੇ ਵਿਰੁੱਧ ਹੈ ਅਤੇ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਜਿਨ੍ਹਾਂ ਗਾਰੰਟੀਆਂ ਦੀ ਗੱਲ ਕਰਦੀ ਸੀ ਉਨ੍ਹਾਂ ਦਾ ਕਿਤੇ ਨਾਂ ਨਿਸ਼ਾਨ ਵੀ ਨਹੀਂ ਲੱਭਦਾ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 8 ਫੀਸਦੀ ਬਕਾਇਆ ਦੱਬੀਂ ਬੈਠੀ ਹੈ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਆਪੇ ਕੀਤਾ ਨੋਟੀਫਿਕੇਸ਼ਨ ਆਪੇ ਦੱਬੀਂ ਬੈਠੀ ਹੈ, 2016 ਤੋਂ 2020 ਦਰਮਿਆਨ ਸੇਵਾ-ਮੁਕਤ ਹੋਏ ਮੁਲਾਜ਼ਮਾਂ ਦੇ ਬਕਾਏ ਦੱਬੀਂ ਬੈਠੀ ਹੈ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਮਾਣਭੱਤਾ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦੱਬੀਂ ਬੈਠੀ ਹੈ, ਪਰ ਦਾਅਵੇ "ਰੰਗਲਾ ਪੰਜਾਬ" ਬਨਾਉਣ ਦੇ ਕਰੀਂ ਜਾ ਰਹੀ ਹੈ।

ਇਸ ਮੌਕੇ ਮੁਲਾਜ਼ਮ ਆਗੂ ਮਹਿੰਦਰ ਸਿੰਘ, ਜਸਵਿੰਦਰ ਗਾਗਾ, ਅਮਰੀਕ ਗੁਰਨੇ, ਮੇਜਰ ਭੁਟਾਲ, ਮੇਜਰ ਲਹਿਰਾ ਮਨਜੀਤ ਸਿੰਘ, ਨਰਿੰਦਰ ਚੰਗਾਲੀਵਾਲਾ ਨੇ ਬਾਬਾ ਹੀਰਾ ਸਿੰਘ ਕਾਲਜ਼ ਦੇ ਸੰਘਰਸ਼ੀ ਮੁਲਾਜ਼ਮਾਂ ਨਾਲ  ਇੱਕਮੁੱਠਤਾ ਪ੍ਰਗਟ ਕੀਤੀ ਅਤੇ ਕਾਲਜ਼ ਨੂੂੰ ਮੁੜ ਚਾਲੂ ਕਰਨ ਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਕੀਤੀ। ਪ੍ਰੋਗਰਾਮ ਵਿੱਚ ਕਾਲਜ਼ ਦੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੇ ਵੀ ਸ਼ਮੂਲੀਅਤ ਕੀਤੀ।

 

Tags: Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD