Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਇਤਲਾਹ ਮਿਲਨ ਤੇ ਖੋਹ ਅਤੇ ਅਗਵਾ ਕਰਨ ਦੀ ਵਾਰਦਾਤ ਨੂੰ 12 ਘੰਟੇ ਵਿੱਚ ਕੀਤਾ ਟਰੇਸ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਅਬੋਹਰ/ਫਾਜ਼ਿਲਕਾ , 06 Mar 2024

ਮਾਨਯੋਗ ਸ੍ਰੀ ਗੋਰਵ ਯਾਦਵ, ਆਈ.ਪੀ.ਐਸ, ਮਾਨਯੋਗ ਡੀ.ਜੀ.ਪੀ ਸਾਹਿਬ ਪੰਜਾਬ ਤੇ ਸ੍ਰੀ ਰਣਜੀਤ ਸਿੰਘ, ਆਈ.ਪੀ.ਐਸ, ਮਾਨਯੋਗ ਡੀ.ਆਈ.ਜੀ ਫਿਰੋਜਪੁਰ ਰੇਂਜ ਫਿਰੋਜਪੁਰ ਵੱਲੋ ਲੁੱਟਾ ਖੋਹਾ ਦੀਆ ਵਾਰਦਾਤਾ ਕਰਨ ਵਾਲਿਆ ਦੇ ਖਿਲਾਫ ਵੱਡੀ ਗਈ ਮੁਹਿੰਮ ਤਹਿਤ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲੀਸ ਫਾਜਿਲਕਾ ਤੇ ਕਰਨਵੀਰ ਸਿੰਘ, ਪੀ.ਪੀ.ਐਸ, ਕਪਤਾਨ ਪੁਲੀਸ (ਆਪ੍ਰੇਸ਼ਨ) ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਅਰੁਨ ਮੁੰਡਨ, ਪੀ.ਪੀ.ਐਸ, ਉਪ ਕਪਤਾਨ ਪੁਲੀਸ ਅਬੋਹਰ ਤੇ ਸੁਖਵਿੰਦਰ ਸਿੰਘ ਬਰਾੜ, ਪੀ.ਪੀ.ਐਸ, ਉਪ ਕਪਤਾਨ ਪੁਲੀਸ ਅਬੋਹਰ (ਦਿਹਾਤੀ) ਦੀ ਅਗਵਾਈ ਹੇਠ ਉਸ ਸਮੇ ਸਫਲਤਾ ਹਾਸਲ ਹੋਈ ਕਿ ਮੁੱਦਈ ਅੰਨਾ ਪੁੱਤਰ ਹਰੀ ਰਾਮ ਵਾਸੀ ਗਲੀ ਨੰਬਰ:-07 ਮੇਨ ਬਜਾਰ ਅਬੋਹਰ ਜੋ ਕਿ ਸੋਨੇ ਦੇ ਸੇਲ ਪਰਚੇਜ ਦਾ ਕੰਮ ਕਰਦਾ ਹੈ। 

ਜੋ ਮਿਤੀ 05-03-2024 ਨੂੰ ਸਵੇਰੇ 06:30 ਵਜੇ ਦਿੱਲੀ ਤੋ ਸੋਨਾ ਲੈ ਕੇ ਅਬੋਹਰ ਰੇਲਵੇ ਸਟੇਸ਼ਨ ਪਰ ਆਇਆ। ਜਿਸ ਤੋ ਬਾਅਦ ਉਹ ਈ-ਰਿਕਸ਼ਾ ਪਰ ਸਵਾਰ ਹੋ ਕੇ ਦੁਕਾਨ ਪਰ ਜਾ ਰਿਹਾ ਸੀ ਤਾ ਜਦ ਉਹ ਰੇਲਵੇ ਸ਼ਟੇਸਨ ਤੋ ਕ੍ਰੀਬ 01 ਕਿੱਲੋਮੀਟਰ ਦੂਰ ਗਿਆ ਤਾ ਇੱਕ ਏਸੈਂਟ ਕਾਰ ਨੰ:-DL-3CAQ-9147 ਵਿੱਚ ਆਏ ਨੋਜਵਾਨਾ ਨੇ ਉਸ ਨੂੰ ਕਾਪੇ ਦੀ ਨੋਕ ਤੇ ਈ ਰਿਕਸ਼ਾ ਤੋ ਥੱਲੇ ਉਤਾਰ ਕੇ ਆਪਣੇ ਗੱਡੀ ਵਿੱਚ ਸੁੱਟ ਲਿਆ ਤੇ ਉਸ ਨੂੰ ਅਗਵਾ ਕਰਕੇ ਉੱਥੋ ਲੈ ਗਏ ਤੇ ਉਸ ਦਾ ਮੋਬਾਇਲ ਫੋਨ ਬਾਹਰ ਸੁੱਟ ਦਿੱਤਾ। 

ਜਦ ਉਸ ਨੂੰ ਪਿੰਡ ਗੋਬਿੰਦਗੜ ਤੋ ਅੱਗੇ ਨਹਿਰ ਦੀ ਪਟੜੀ ਪਰ ਲੈ ਕੇ ਪਹੁੰਚੇ ਤਾ ਉਸ ਦੇ ਲੱਕ ਨਾਲ ਬੰਨਿਆ ਕੈਰੀ ਬੈਗ ਨੂੰ ਖੋਹ ਲਿਆ। (ਜਿਸ ਵਿੱਚ 01 ਕਿੱਲੋ 48 ਗ੍ਰਾਮ 700 ਮਿਲੀ ਗ੍ਰਾਮ ਸੋਨਾ ਸਮੇਤ 2 ਪਾਰਸਲ ਸੋਨਾ ਸੀ)। ਜਿਸ ਤੋ ਬਾਅਦ ਮੁੱਦਈ ਅੰਨਾ ਉਕਤ ਨੂੰ ਉੱਥੇ ਸੁੱਟ ਕੇ ਫਰਾਰ ਹੋ ਗਏ। ਜਿਸ ਤੋ ਬਾਅਦ ਇਤਲਾਹ ਥਾਣਾ ਮਿਲਣ ਤੇ ਅੰਨਾ ਉਕਤ ਦੇ ਬਿਆਨ ਪਰ ਮੁੱਕਦਮਾ ਨੰਬਰ 38 ਮਿਤੀ 05-03-2024 ਅ/ਧ 365,392,506 ਭ:ਦ ਥਾਣਾ ਸਿਟੀ 1 ਅਬੋਹਰ ਬਰਖਿਲਾਫ:-ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਪਰਮਿੰਦਰ ਸਿੰਘ ਉਰਫ ਟੀਟੂ ਵਾਸੀ ਸੀਡ ਫਾਰਮ ਅਬੋਹਰ, ਭਰਤ ਕੁਮਾਰ ਪੁੱਤਰ ਪ੍ਰੇਮ ਕੁਮਾਰ ਉਰਫ ਜਹਾਜ ਵਾਸੀ ਗਲੀ ਨੰ:-03 ਸੰਤ ਨਗਰ ਅਬੋਹਰ, ਚਰਨਜੀਤ ਸਿੰਘ ਉਰਫ ਚੰਨੂ ਪੁੱਤਰ ਜਰਨੈਲ ਸਿੰਘ ਵਾਸੀ ਗਲੀ ਨੰ:-05 ਜੰਮੂ ਬਸਤੀ ਅਬੋਹਰ, ਕਮਲ ਕੁਮਾਰ ਉਰਫ ਸ਼ਿਵਾ ਪੁੱਤਰ ਪ੍ਰੇਮ ਕੁਮਾਰ ਵਾਸੀ ਗਲੀ ਨੰ:-03 ਸੰਤ ਨਗਰ ਅਬੋਹਰ ਅਤੇ ਸੰਨੀ ਸੋਨੀ ਪੁੱਤਰ ਸੁਰੇਸ਼ ਕੁਮਾਰ ਵਾਸੀ ਵੱਡੀ ਪੋੜੀ ਗਲੀ ਨੰ:-21 ਨਵੀ ਅਬਾਦੀ ਅਬੋਹਰ ਦਰਜ ਰਜਿਸਟਰ ਕੀਤਾ ਗਿਆ ਸੀ। 

ਜਿਸ ਤੋ ਬਾਅਦ ਉਕਤ ਮੁੱਕਦਮੇ ਦੇ ਦੋਸ਼ੀਆਨ ਨੂੰ ਫੜਣ ਲਈ ਮੁੱਖ ਅਫਸਰ ਥਾਂਣਾ ਸਿਟੀ 1-2 ਅਬੋਹਰ ਅਤੇ ਇੰਚ: ਸੀ.ਆਈ.ਏ ਸਟਾਫ ਫਾਜਿਲਕਾ ਤੇ ਅਬੋਹਰ ਦੀਆ ਵੱਖ ਵੱਖ ਟੀਮਾ ਬਣਾਇਆ ਗਈਆ ਸਨ। ਸੋਰਸ ਅਤੇ ਟੈਕਨੀਕਲ ਤਫਤੀਸ਼ ਰਾਹੀ ਮਿਤੀ 05-03-2024 ਨੂੰ ਉਕਤਾਨ ਦੋਸ਼ੀਆਨ ਨੂੰ ਜਾਬਤੇ ਅਨੁਸਾਰ ਗ੍ਰਿਫਤਾਰ ਕਰਕੇ ਉਨਾ ਪਾਸੋ ਵਾਰਦਾਤ ਸਮੇ ਵਰਤੀ ਗਈ ਕਾਰ, ਹਥਿਆਰ ਕਾਪਾ ਅਤੇ ਖੋਹਸ਼ੁਦਾ ਸੋਨਾ ਨੂੰ ਬ੍ਰਾਮਦ ਕੀਤਾ ਗਿਆ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ। ਇੰਨਾ ਦੋਸ਼ੀਆਨ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD