Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਬੀਕੇਯੂ ਉਗਰਾਹਾਂ ਵੱਲੋਂ 'ਔਰਤ ਦਿਵਸ' ਬਰਨਾਲਾ ਦਾਣਾ ਮੰਡੀ ਵਿਖੇ ਮਨਾਉਣ ਦਾ ਫੈਸਲਾ

14 ਮਾਰਚ ਦਿੱਲੀ ਚੱਲੋ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਵਿਉਂਤਬੰਦੀ ਲਈ ਭਲਕੇ ਹੰਗਾਮੀ ਮੀਟਿੰਗ ਸੱਦੀ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border,Khanauri Border

Web Admin

Web Admin

5 Dariya News

ਚੰਡੀਗੜ੍ਹ , 06 Mar 2024

Last updated on: Mar 06, 2024, 00:00 IST

ਦੁਨੀਆਂ ਭਰ ਵਿੱਚ ਔਰਤ ਦਿਵਸ ਵਜੋਂ ਮਨਾਇਆ ਜਾਂਦਾ 8 ਮਾਰਚ ਦਾ ਦਿਹਾੜਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੂਬਾ ਪੱਧਰ 'ਤੇ ਬਰਨਾਲਾ ਦਾਣਾ ਮੰਡੀ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਦੱਸਿਆ ਹੈ ਕਿ ਜਥੇਬੰਦੀ ਵੱਲੋਂ ਲੁਟੇਰੇ ਹਾਕਮਾਂ ਵਿਰੁੱਧ ਜਾਨ-ਹੂਲਵੇਂ ਘੋਲ਼ਾਂ ਵਿੱਚ ਔਰਤਾਂ ਦਾ ਉੱਭਰਵਾਂ ਆਪਾ-ਵਾਰੂ ਰੋਲ ਔਰਤ ਦਿਵਸ ਦੀ ਕੌਮਾਂਤਰੀ ਮਹੱਤਤਾ ਨਾਲ ਮੇਲ ਖਾਂਦਾ ਹੈ। 

ਇਸ ਰੋਲ ਨੂੰ ਉਚਿਆਉਣ ਅਤੇ ਬੁਲੰਦੀਆਂ ਵੱਲ ਲਿਜਾਣ ਲਈ ਹੀ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਗਹਿਗੱਚ ਰੁਝੇਵਿਆਂ ਦੇ ਬਾਵਜੂਦ ਇਹ ਦਿਹਾੜਾ ਜੋਸ਼-ਓ-ਖਰੋਸ਼ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਤਕੀਂ ਇਹ ਦਿਹਾੜਾ ਕਿਸਾਨਾਂ ਦੀ ਦੁਸ਼ਮਣ ਬਣੀ ਹੋਈ ਕੇਂਦਰ ਦੀ ਮੋਦੀ ਭਾਜਪਾ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੁਆਰਾ 14 ਮਾਰਚ ਨੂੰ ਦਿੱਲੀ ਚੱਲੋ ਪ੍ਰੋਗਰਾਮ ਦੀਆਂ ਲਾਮਬੰਦੀਆਂ ਨੂੰ ਜਰ੍ਹਬਾਂ ਦੇਣ ਵਾਲਾ ਸਾਬਤ ਹੋਵੇਗਾ। 

ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਦੀਆਂ ਮਿਹਨਤਕਸ਼ ਜੁਝਾਰੂ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਹੋਰ ਕਿਰਤੀ ਔਰਤਾਂ ਨੂੰ ਇਸ ਪ੍ਰੋਗਰਾਮ ਵਿੱਚ ਪਰਵਾਰਾਂ ਸਮੇਤ ਵਹੀਰਾਂ ਘੱਤ ਕੇ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤੁਰਤ ਪੈਰੇ ਉਲੀਕੇ ਗਏ ਇਸ ਪ੍ਰੋਗਰਾਮ ਦੀਆਂ ਭਰਵੀਆਂ ਤਿਆਰੀਆਂ ਲਈ ਭਲਕੇ ਹੀ ਜਥੇਬੰਦੀ ਦੀ ਸੂਬਾ ਕਮੇਟੀ ਮੀਟਿੰਗ ਪਿੰਡ ਚੀਮਾ (ਬਰਨਾਲਾ) ਵਿਖੇ ਸੱਦੀ ਗਈ ਹੈ। 

ਇਸ ਮੀਟਿੰਗ ਵਿੱਚ 14 ਮਾਰਚ ਦੇ ਦਿੱਲੀ ਚੱਲੋ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਠੋਸ ਵਿਉਂਤਬੰਦੀ ਤੋਂ ਇਲਾਵਾ ਭਾਜਪਾ ਮੋਦੀ ਸਰਕਾਰ ਵਿਰੁੱਧ ਜਾਰੀ ਸੰਘਰਸ਼ ਨੂੰ ਬੁਲੰਦੀਆਂ ਵੱਲ ਲਿਜਾਣ ਲਈ ਹੋਰ ਠੋਸ ਤਜਵੀਜਾਂ ਬਾਰੇ ਵੀ ਵਿਚਾਰ ਚਰਚਾ ਕਰਕੇ ਫੈਸਲੇ ਲਏ ਜਾਣਗੇ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD