Wednesday, 15 May 2024

 

 

ਖ਼ਾਸ ਖਬਰਾਂ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ

 

ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਸ੍ਰੀ ਫਤਹਿਗੜ੍ਹ ਸਾਹਿਬ , 06 Mar 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਇੱਕ ਮੱਝ ਜਸਵੀਰ ਸਿੰਘ ਨੂੰ 84,000 ਰੁਪਏ ਵਿੱਚ ਵੇਚੀ ਸੀ ਪਰ ਖਰੀਦਦਾਰ ਪੈਸੇ ਦੇਣ ਵਿੱਚ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਪੜਤਾਲ ਸਿਪਾਹੀ ਜਗਜੀਤ ਸਿੰਘ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਕਰਵਾਉਣ ਬਦਲੇ ਉਕਤ ਸਿਪਾਹੀ ਨੇ 10,000 ਰੁਪਏ ਦੀ ਮੰਗ ਕੀਤੀ ਹੈ। 

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਯੂਨਿਟ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮੁਲਜ਼ਮ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD