Monday, 20 May 2024

 

 

ਖ਼ਾਸ ਖਬਰਾਂ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ

 

ਆਗਾਮੀ ਲੋਕ ਸਭਾ ਚੋਣਾਂ-2024- ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਸਮੇਂ ਸਿਰ ਸਥਾਪਿਤ ਕੀਤੇ ਜਾਣ ਵੱਖ-ਵੱਖ ਸੈੱਲ-ਜ਼ਿਲ੍ਹਾ ਚੋਣ ਅਫ਼ਸਰ

ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨਾਲ ਮੀਟਿੰਗ

Web Admin

Web Admin

5 Dariya News

ਤਰਨ ਤਾਰਨ , 06 Mar 2024

ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲ ਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ  ਚੋਣ ਤਹਿਸੀਲਦਾਰ ਸ੍ਰੀ ਸੁਸ਼ੀਲ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਨੋਡਲ ਅਫ਼ਸਰ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਮੇਂ-ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ ਅਤੇ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।ਉਹਨਾਂ ਸਮੂਹ ਨੋਡਲ ਅਫ਼ਸਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵੱਖ-ਵੱਖ ਸੈੱਲ ਸਮੇਂ ਸਿਰ ਸਥਾਪਿਤ ਕੀਤੇ ਜਾਣ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣਾਂ ਦੌਰਾਨ ਸਥਾਪਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਟੀਮਾਂ ਜਿਵੇਂ ਕਿ ਅਕਾਊਂਟਿੰਗ ਟੀਮ, ਫਲਾਈਇੰਗ ਸਕਾਊਟ ਟੀਮ, ਸਟੈਟਿਕਸ ਸਰਵੈਲੈਸ ਟੀਮ (ਐਸ ਐਸ ਟੀ), ਵੀਡੀਓ ਸਰਵੈਲੈਂਸ ਟੀਮ (ਵੀਐਸਟੀ), ਵੀਡੀਓ ਵਿਊਇੰਗ ਟੀਮ (ਵੀਵੀਟੀ), ਮੀਡੀਆ ਸਰਟੀਫ਼ਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ(ਐਮਸੀਐਮਸੀ), ਜ਼ਿਲ੍ਹਾ ਕੰਪਲੈਂਟ ਸੈਲ ਆਦਿ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD