Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਕੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ : ਪਰਨੀਤ ਸ਼ੇਰਗਿੱਲ

ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 07 Mar 2024

ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਕੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ ਤਾਂ ਜੋ ਨਵੇਂ ਵਿਕਾਸ ਕਾਰਜਾਂ ਲਈ ਹੋਰ ਗਰਾਟਾਂ ਪ੍ਰਾਪਤ ਕੀਤੀਆਂ ਜਾ ਸਕਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। 

ਉਹਨਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜਿਹੜੇ ਨਵੇਂ ਵਿਕਾਸ ਕਾਰਜਾਂ ਲਈ ਫੰਡ ਪ੍ਰਾਪਤ ਹੋਏ ਹਨ ਉਹ ਕੰਮ ਤੁਰੰਤ ਸ਼ੁਰੂ ਕਰਵਾਏ ਜਾਣ ਕਿਉਂਕਿ ਅਗਾਮੀ ਲੋਕ ਸਭਾ ਦਾ ਕਿਸੇ ਵੀ ਸਮੇਂ ਐਲਾਨ ਹੋ ਸਕਦਾ ਹੈ ਜਿਸ ਕਾਰਨ ਚੋਣ ਜਾਬਤੇ ਦੌਰਾਨ ਕੋਈ ਵੀ ਨਵਾਂ ਕੰਮ ਸ਼ੁਰੂ ਨਹੀਂ ਕੀਤਾ ਜਾ ਸਕਦਾ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਹੋਣ ਵਾਲੇ ਵਿਕਾਸ ਕਾਰਜਾਂ ਦੀਆਂ ਲਿਸਟਾਂ ਤਿਆਰ ਕਰਨ ਅਤੇ ਉਹਨਾਂ ਤੇ ਕੰਮ ਸ਼ੁਰੂ ਕਰਵਾ ਕੇ ਉਹਨਾਂ ਦੀਆਂ ਰਿਪੋਰਟਾਂ ਤੁਰੰਤ ਭੇਜਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਈ-ਸੇਵਾ ਰਾਹੀਂ ਆਉਣ ਵਾਲੀਆਂ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਹੋਣ ਕਾਰਨ ਲੋਕ ਖੱਜਲ-ਖੁਆਰੀ ਤੋਂ ਬਚ ਸਕਣ। ਉਹਨਾਂ ਸਮੂਹ ਬੀ ਡੀ ਪੀ ਉਜ਼ ਅਤੇ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਦੇ ਨਿੱਜੀ ਤੌਰ ਤੇ ਦੌਰੇ ਕਰਕੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਸਨਾਖਤ ਕਰਕੇ ਪ੍ਰਪੋਜ਼ਲਾਂ ਬਣਾ ਕੇ ਭੇਜਣ ਤਾਂ ਜੋ ਸਰਕਾਰ ਤੋਂ ਫੰਡ ਪ੍ਰਾਪਤ ਕਰਕੇ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵਧੇਰੇ ਸਹੂਲਤਾਂ ਮੁਹੱਈਆ ਕਰਵਾਈ ਜਾਣ ਅਤੇ ਪਿੰਡਾਂ ਤੇ ਸ਼ਹਿਰਾਂ ਨੂੰ ਸਾਫ਼ ਸੁਥਰਾ ਬਣਾਇਆ ਜਾਵੇ।

ਸ੍ਰੀਮਤੀ ਸ਼ੇਰਗਿੱਲ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਉਣ ਵਾਲਾ ਹੈ ਉਸ ਨੂੰ ਤੁਰੰਤ ਸ਼ੁਰੂ ਕਰਵਾਇਆਜਾਵੇ ਤਾਂ ਜੋ ਆਉਣ ਵਾਲੇ ਸਮੇਂ ਚੋਣ ਜਾਬਤਾ ਲੱਗਣ ਕਾਰਨ ਕੰਮ ਕਰਵਾਉਣ ਵਿੱਚ ਰੁਕਾਵਟ ਪੇਸ਼ ਨਾ ਹੋਵੇ ਜਿਸ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ,   ਐਸ.ਡੀ.ਐਮ ਅਮਲੋਹ, ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਖਮਾਣੋਂ ਸ੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਬਸੀ ਪਠਾਣਾਂ ਸ੍ਰੀ ਸੰਜੀਵ ਕੁਮਾਰ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਸ੍ਰੀ ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਿਤੇਨ ਕਪਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD