Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਸਕੂਲੋਂ ਵਿਰਵੇ ਬੱਚਿਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਸਕੂਲਾਂ ਵਿਚ ਦਾਖਲ ਕਰਵਾਉਣ ਮਾਪੇ : ਪਰਮਵੀਰ ਸਿੰਘ

ਪੜ੍ਹਨ ਦੇ ਇੱਛੁਕ ਲੋੜਵੰਦ ਬੱਚਿਆਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 07 Mar 2024

ਸਕੂਲੋਂ ਵਿਰਵੇ ਬੱਚਿਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਸਕੂਲਾਂ ਵਿਚ ਲਾਜ਼ਮੀ ਦਾਖਲ ਕਰਵਾਉਣ ਮਾਪੇ। ਚੰਗੀ ਸਿੱਖਿਆ ਅਤੇ ਗਿਆਨ ਨਾਲ ਹੀ ਬੱਚੇ ਦੇ ਨਾਲ ਨਾਲ ਪਰਿਵਾਰ ਦੀ ਆਰਥਿਕ ਤਰੱਕੀ ਸੰਭਵ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਸ੍ਰੀ ਪਰਮਵੀਰ ਸਿੰਘ ਨੇ ਸਕੂਲੋਂ ਵਿਰਵੇ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਨੇ ਹਾਜ਼ਰ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਨਾ ਭੇਜਣ ਦਾ ਕਾਰਨ ਪੁੱਛਿਆ ਅਤੇ ਪਰਿਵਾਰ ਦੀ ਆਰਥਿਕ ਤਰੱਕੀ ’ਚ ਸਿੱਖਿਆ ਦੇ ਮਹੱਤਵ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਪੜ੍ਹ ਲਿਖ ਕੇ ਬੱਚੇ ਆਪਣੇ ਜੀਵਨ ਨੂੰ ਵਧੀਆ ਢੰਗ ਨਾਲ ਜਿਊਂ ਸਕਦੇ ਹਨ, ਨਾਮ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਜ਼ਰੀਏ ਆਉਣ ਵਾਲੀਆਂ ਪੀੜ੍ਹੀਆਂ ਤੱਕ ਦਾ ਜੀਵਨ ਸੁਧਾਰਿਆ ਜਾ ਸਕਦਾ ਹੈ। ਇਸ ਮੌਕੇ ਹਾਜ਼ਰ ਜਿਆਦਾਤਰ ਮਾਪਿਆਂ ਨੇ ਬੱਚਿਆਂ ਨੂੰ ਸਕੂਲ ਨਾ ਭੇਜਣ ਸਬੰਧੀ ਆਪਣੀ ਆਰਥਿਕ ਮਜਬੂਰੀ ਜਾਂ ਬੱਚੇ ਦੀ ਬੀਮਾਰੀ ਨੂੰ ਕਾਰਨ ਦੱਸਿਆ। 

ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਯੋਗ ਹੱਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜਣ, ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ।ਉਨ੍ਹਾਂ ਰੈਡ ਕਰਾਸ ਸੁਸਾਇਟੀ ਮਾਨਸਾ ਨੂੰ 2 ਲੋੜਵੰਦ ਬੱਚਿਆਂ ਦਾ ਇਲਾਜ਼ ਕਿਸੇ ਚੰਗੇ ਡਾਕਟਰ ਤੋਂ ਕਰਵਾਉਣ ਦੀ ਹਦਾਇਤ ਕੀਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ) ਅਤੇ ਸੈ.ਸਿ ਨੂੰ ਇੰਨ੍ਹਾਂ ਬੱਚਿਆਂ ਦਾ ਪੂਰਾ ਰਿਕਾਰਡ ਤਿਆਰ ਕਰਨ ਅਤੇ ਇਨ੍ਹਾਂ ਨੂੰ ਪੜਾਉਣ ਲਈ ਮਿਹਨਤੀ ਅਤੇ ਕੰਮ ਪ੍ਰਤੀ ਸਮਰਪਿਤ ਅਧਿਆਪਕਾਂ ਦੀ ਡਿਊਟੀ ਲਗਾਉਣ ਲਈ ਕਿਹਾ। ਉਨ੍ਹਾਂ ਬੱਚਿਆਂ ਨੂੰ ਵਧੀਆ ਬੈਗ ਅਤੇ ਹੋਰ ਲੋੜੀਂਦੀ ਸਟੇਸ਼ਨਰੀ ਵੀ ਮੁਹੱਈਆ ਕਰਵਾਈ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਭੁਪਿੰਦਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਮਾਨਸਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ 6 ਤੋਂ 19 ਸਾਲ ਦੀ ਉਮਰ ਦੇ ਸਕੂਲੋਂ ਵਿਰਵੇ ਬੱਚਿਆਂ ਦਾ ਸਰਵੇ ਕਰਵਾਇਆ ਗਿਆ। ਇਸ ਸਰਵੇ ਦੌਰਾਨ ਲਗਭਗ 97 ਬੱਚੇ ਟਰੇਸ ਕੀਤੇ ਗਏ ਹਨ। ਇਨ੍ਹਾਂ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਆਯੋਜਿਤ ਮੀਟਿੰਗ ਵਿੱਚ ਸਕੂਲੋਂ ਵਿਰਵੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਹੋਏ।

ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ(ਜ), ਸ਼੍ਰੀ ਨਿਰਮਲ ਉਸੇਪਚਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਮਲਕਾ ਰਾਣੀ, ਸੈਕਟਰੀ ਰੈਡ ਕਰਾਸ ਸ੍ਰ ਉੱਤਮ ਪਾਲ, ਏ.ਪੀ.ਸੀ (ਜ) ਸ਼੍ਰੀ ਹਰੀਸ਼ ਕੁਮਾਰ, ਲੇਖਾਕਾਰ ਸਮੱਗਰਾ ਅਨੁਰਾਧਾ, ਡਾਟਾ ਐਂਟਰੀ ਓਪਰੇਟਰ ਮਨਦੀਪ ਹਾਜ਼ਰ ਸਨ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD