Sunday, 12 May 2024

 

 

ਖ਼ਾਸ ਖਬਰਾਂ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ

 

ਆਗਾਮੀ ਲੋਕ ਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 07 Mar 2024

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧੀ  ਜ਼ਿਲ੍ਹੇ ’ਚ ਚੋਣ ਡਿਊਟੀਆਂ ਲਈ ਨਿਯੁਕਤ ਕੀਤੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੋਣਾਂ ਸਬੰਧੀ ਸਾਰੇ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਨੋਡਲ ਅਫਸਰਾਂ ਨੂੰ ਉਨ੍ਹਾਂ ਦੇ ਕੰਮਾਂ ਸਬੰਧੀ ਵੇਰਵੇ ਦਿੱਤੇ ਅਤੇ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵੱਖ ਵੱਖ ਟੀਮਾਂ ’ਚ ਲਗਾਏ ਕਰਮਚਾਰੀਆਂ ਨੂੰ ਚੋਣਾਂ ਦੇ ਨੋਟੀਫਿਕੇਸ਼ਨ ਤੋਂ ਪਹਿਲਾਂ ਸਿਖਲਾਈ ਦੇਣ ਲਈ ਕਿਹਾ ਤਾਂ ਜੋ ਚੋਣਾਂ ਦੇ ਕੰਮ ’ਚ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਚੋਣਾਂ ਵਿੱਚ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਯੋਜਨਾਬੱਧ ਢੰਗ ਨਾਲ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਕਾਲਜਾਂ ਅੰਦਰ ਪੜ੍ਹ ਰਹੇ ਵਿਦਿਆਰਥੀ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਹਰੇਕ ਦੀ ਵੋਟ ਬਣਨੀ ਯਕੀਨੀ ਬਣਾਈ ਜਾਵੇ ਅਤੇ ਇਸ ਦੇ ਲਈ ਕਾਲਜਾਂ ਅੰਦਰ ਸਪੈਸ਼ਲ ਕੈਂਪ ਲਗਾਏ ਜਾਣ।ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਬੂਥਾਂ ਅੰਦਰ ਪਲਾਸਟਿਕ ਮਟੀਰੀਅਲ ਦੀ ਥਾਂ ’ਤੇ ਵਾਤਾਵਰਣ ਅਨੁਕੂਲ ਮਟੀਰੀਅਲ ਦੀ ਵਰਤੋਂ ਕਰਦਿਆਂ ‘ਵਾਤਾਵਰਣ ਅਨੁਕੂਲ ਮਾਡਲ ਬੂਥ ਬਣਾ’ ਕੇ ਵੋਟਰਾਂ ਨੂੰ ਵਾਤਾਵਰਣ ਦੇ ਹਿਤ ਵਿਚ ਇਕ ਚੰਗਾ ਸੁਨੇਹਾ ਦਿੱਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD