Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਰਾਜ ਪੱਧਰੀ ਸ਼ਹੀਦੀ ਸਮਾਗਮ : ਰਾਜੇਸ਼ ਧੀਮਾਨ

ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 07 Mar 2024

23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ  ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਮਨਾਇਆ ਜਾਵੇਗਾ। 

ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ 'ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ 'ਤੇ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। 

ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਜੀ.ਐਮ. ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ 'ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। 

ਇਸ ਤੋਂ ਇਲਾਵਾ ਉਨ੍ਹਾ ਸਮਾਗਮ ਵਾਲੀ ਥਾਂ ਅਤੇ ਰੱਸਤੇ ਦੀ ਸਾਫ-ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਵੱਲੋਂ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਤਾਂ ਜੋ ਸ਼ਹੀਦੀ ਸਮਾਰੋਹ ਨੂੰ ਪੂਰੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿੱਧੀ ਕੁਮੁਧ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਐਸਪੀ (ਐਚ) ਜੁਗਰਾਜ ਸਿੰਘ, ਐਸਡੀਐਮ ਫਿਰੋਜ਼ਪੁਰ ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਜਸਵੰਤ ਸਿੰਘ ਬੜੈਚ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ ਵੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD