Saturday, 18 May 2024

 

 

ਖ਼ਾਸ ਖਬਰਾਂ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ

 

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦਾ ਕੌਮਾਂਤਰੀ ਮਹਿਲਾ ਦਿਵਸ 'ਤੇ ਨਿਵੇਕਲਾ ਉਪਰਾਲਾ, 6 ਔਰਤਾਂ ਨੂੰ ਈ-ਰਿਕਸ਼ਾ ਦੀ ਦਿੱਤੀ ਸੌਗਾਤ

ਈ-ਰਿਕਸ਼ਾ ਨਾਲ ਪਿੰਡਾਂ 'ਚ ਸਵੈ ਰੋਜ਼ਗਾਰ ਸਮੇਤ ਆਵਾਜਾਈ 'ਚ ਵੀ ਹੋਵੇਗੀ ਆਸਾਨੀ : ਡਿਪਟੀ ਕਮਿਸ਼ਨਰ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 07 Mar 2024

ਕੌਮਾਂਤਰੀ ਮਹਿਲਾ ਦਿਵਸ 'ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ 'ਆਤਮ ਸਨਮਾਨ ਪ੍ਰੋਜੈਕਟ' ਤਹਿਤ ਜ਼ਿਲ੍ਹੇ ਦੇ ਸਵੈ ਸਹਾਇਤਾ ਗਰੁੱਪ ਦੀਆਂ ਛੇ ਔਰਤਾਂ ਨੂੰ ਈ-ਰਿਕਸ਼ਾ ਦੀ ਸੌਗਾਤ ਦੇ ਕੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਵੱਲ ਅੱਜ ਇੱਕ ਹੋਰ ਕਦਮ ਵਧਾਇਆ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਈ-ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਤੇ ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਵੈ ਸਹਾਇਤਾ ਗਰੁੱਪਾਂ ਨਾਲ ਜੁੜਕੇ ਪਿੰਡਾਂ ਦੀਆਂ ਔਰਤਾਂ ਦਾ ਆਰਥਿਕ ਅਤੇ ਸਮਾਜਿਕ ਜੀਵਨ ਪੱਧਰ ਉਚਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਸਫਲ ਹੋਣ ਉਪਰੰਤ ਅਗਲੇ ਪੜਾਅ ਵਿੱਚ ਲੋੜਵੰਦ ਪੇਂਡੂ ਔਰਤਾਂ ਨੂੰ ਹੋਰ ਈ ਰਿਕਸ਼ਾ ਵੀ ਮੁਹੱਈਆ ਕਰਵਾਏ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਈ ਰਿਕਸ਼ਾ ਦੀ ਸਵਾਰੀ ਕਰਕੇ ਔਰਤਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਨੇ ਪੇਂਡੂ ਲੜਕੀਆਂ ਨੂੰ ਸਕੂਲਾਂ ਤੱਕ ਪਹੁੰਚਾਉਣ ਲਈ ਉਪਰਾਲੇ ਕਰਨ ਲਈ ਕਿਹਾ ਸੀ। ਇਸ ਪ੍ਰੋਜੈਕਟ ਨਾਲ ਮੁੱਖ ਮੰਤਰੀ ਦਾ ਵਿਜ਼ਨ ਵੀ ਪੂਰਾ ਹੋਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਣੇ ਐਸ.ਐਚ.ਜੀ ਦੀਆ ਗ਼ਰੀਬ ਔਰਤਾਂ ਨੂੰ ਆਜੀਵਿਕਾ ਦੇ ਮੌਕੇ ਪ੍ਰਦਾਨ ਕਰਨ ਲਈ ਮਹਿਲਾ ਦਿਵਸ ਦੇ ਮੌਕੇ ਤੇ 'ਆਤਮ ਸਨਮਾਨ ਪ੍ਰੋਜੈਕਟ' ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ ਚਾਹਵਾਨ ਲੋੜਵੰਦ ਪਿੰਡਾਂ ਦੀਆਂ ਔਰਤਾਂ ਨੂੰ 6 ਵਾਤਾਵਰਨ ਅਨੁਕੂਲ ਈ ਰਿਕਸ਼ਾ ਮੁਹੱਈਆ ਕਰਵਾਏ ਗਏ ਹਨ। 

ਜਿਸ ਨਾਲ ਵੱਖ-ਵੱਖ ਪਿੰਡਾ ਦੇ ਅੰਦਰੂਨੀ ਰਸਤਿਆਂ ਵਿੱਚ ਬੱਸਾਂ ਦੀ ਸਹੂਲਤ ਨਾ ਹੋਣ ਕਾਰਨ ਲੋਕਾਂ ਨੂੰ ਇੱਕ ਜਗ੍ਹਾ ਤੋ ਦੂਜੀ ਜਗ੍ਹਾ ਆਉਣ ਜਾਣ ਅਤੇ ਸਕੂਲੀ ਬੱਚਿਆ ਨੂੰ ਸਕੂਲਾਂ ਤੱਕ ਆਉਣ ਜਾਣ ਵਿੱਚ ਸਹੂਲਤ ਮਿਲੇਗੀ, ਉਥੇ ਹੀ ਇਨ੍ਹਾਂ ਗ਼ਰੀਬ ਔਰਤਾਂ ਨੂੰ ਆਮਦਨ ਦਾ ਸਾਧਨ ਵੀ ਮਿਲੇਗਾ। ਜਿਸ ਨਾਲ ਇਨ੍ਹਾਂ ਗ਼ਰੀਬ ਔਰਤਾਂ ਦੇ ਪਰਿਵਾਰ ਵਿੱਚ ਆਰਥਿਕ ਸਹਾਇਤਾ ਦੇ ਨਾਲ ਨਾਲ ਇਨ੍ਹਾਂ ਦਾ ਸਮਾਜਿਕ ਜੀਵਨ ਪੱਧਰ ਵੀ ਉੱਚਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 50 ਪ੍ਰਤੀਸ਼ਤ ਰਕਮ ਇਨ੍ਹਾਂ ਔਰਤਾਂ ਵੱਲੋਂ ਸਮੂਹਾਂ ਦੇ ਲੋਨ ਰਾਹੀ ਦਿੱਤੀ ਗਈ ਹੈ ਅਤੇ ਬਾਕੀ ਦੀ 50 ਪ੍ਰਤੀਸ਼ਤ ਰਕਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਸੀਲਿਆਂ ਜਿਵੇਂ ਕਿ ਐਸ.ਸੀ ਕਾਰਪੋਰੇਸ਼ਨ ਵਿਭਾਗ, ਐਨ.ਜੀ.ਓ ਰਾਹੀ ਸਬਸਿਡੀ ਦੇ ਤੌਰ ਤੇ ਉਪਲਬਧ ਕਰਵਾਈ ਗਈ ਹੈ।ਜ਼ਿਕਰਯੋਗ ਹੈ ਕਿ ਆਤਮ ਸਨਮਾਨ ਪ੍ਰੋਜੈਕਟ 'ਚ ਮਹਾਕਾਲੀ ਚੈਰੀਟੇਬਲ ਟਰੱਸਟ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸ ਮੌਕੇ ਮਹਾਕਾਲੀ ਚੈਰੀਟੇਬਲ ਟਰੱਸਟ ਦੇ ਟਰੱਸਟੀ ਤੇ ਸਮਾਜ ਸੇਵੀ ਸੀ.ਏ. ਰਾਜੀਵ ਗੋਇਲ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਟਰੱਸਟ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਰਾਜੇਸ਼ ਪੰਜੋਲਾ, ਰੀਨਾ ਰਾਣੀ, ਨਵਦੀਪ ਸਿੰਘ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD