Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਸੀ.ਈ.ਓ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿਸ਼ੇ ’ਤੇ ਕਰਵਾਇਆ ਗਿਆ ਸਮਾਗਮ

Punjab Admin, ADC Ferozepur, Ferozepur, Dr. Nidhi Kumud Bamba

Web Admin

Web Admin

5 Dariya News

ਫ਼ਿਰੋਜ਼ਪੁਰ , 07 Mar 2024

ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿਸ਼ੇ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਬਹੁਤ ਜ਼ਰੂਰੀ ਹੈ ਕਿਉਂਕੀ ਮਹਿਲਾਵਾਂ ਮਾਂ ਦੇ ਰੂਪ ਵਿੱਚ ਬੱਚਿਆਂ ਦਾ ਪਹਿਲਾ ਗੁਰੂ ਹੁੰਦੀਆਂ ਹਨ ਅਤੇ ਇਕ ਚੰਗੇ ਨਾਗਰਿਕ ਤੇ ਸਮਾਜ ਦੇ ਨਿਰਮਾਣ ਵਿੱਚ ਮਹਿਲਾਵਾਂ ਦੀ ਮੁੱਖ ਭੁਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਚੋਣ ਪ੍ਰਕਿਰਿਆ ਅਤੇ ਸਾਡੇ ਲੋਕਤੰਤਰ ਦੀ ਵੱਡੀ ਪ੍ਰਾਪਤੀ ਹੈ ਕਿ ਲੋਕਤੰਤਰੀ ਪ੍ਰਕਿਰਿਆ ਵਿੱਚ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਲਗਾਤਾਰ ਵਧ ਰਹੀ ਹੈ। ਚੋਣਾਂ ਵਿੱਚ ਮਹਿਲਾ ਵੋਟਰਾਂ ਵੀ ਪੁਰਸ਼ਾਂ ਦੇ ਮੁਕਾਬਲੇ ਬਰਾਬਰ ਦਾ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਤੋਂ ਲੈ ਕੇ ਸੰਸਦ ਤੱਕ ਮਹਿਲਾਵਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਦੀ ਭਾਗੀਦਾਰੀ ਅਤੇ ਗਿਣਤੀ ਹੋਰ ਵਧਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਕੇਵਲ ਇਕ ਹੀ ਦਿਨ ਨਹੀਂ ਸਗੋਂ ਸਾਰੇ ਦਿਨ ਹੀ ਸਮਰਪਿਤ ਹਨ।ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦੀ ਵੋਟਾਂ ਵਿੱਚ ਭਾਗੀਦਾਰੀ ਵਿਸ਼ੇ ’ਤੇ ਫ਼ਿਰੋਜ਼ਪੁਰ ਦੇ ਵੱਖ-ਵੱਖ ਕਾਲਜਾਂ ਵਿੱਚ ਲੇਖ ਮੁਕਾਬਲੇ ਕਰਵਾਏ ਗਏ ਅਤੇ 18 ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੰਚ ਪ੍ਰਾਪਤੀਆਂ ਵਾਲੀਆਂ 25 ਮਹਿਲਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ. ਅਰਾਧਨਾ ਲੈਕਚਰਾਰ ਡੀ.ਏ.ਵੀ. ਕਾਲਜ ਨੇ ਵੀ ਪ੍ਰਭਾਵਸ਼ਾਲੀ ਭਾਸ਼ਨ ਦਿੱਤਾ। 

ਸਮਾਗਮ ਦੌਰਾਨ ਚੋਣ ਤਹਿਸੀਦਾਰ ਚਾਂਦ ਪ੍ਰਕਾਸ਼, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਇਲੈਕਸ਼ਨ ਕਾਨੂੰਨਗੋ ਗਗਨਦੀਪ ਕੌਰ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਸਵੀਪ ਕੋਆਰਡੀਨੇਟਰ ਲਖਵਿੰਦਰ ਸਿੰਘ, ਕਮਲ ਸ਼ਰਮਾ, ਸਰਬਜੀਤ ਸਿੰਘ ਭਾਵਰਾ, ਪ੍ਰਿੰਸੀਪਲ ਦੇਵ ਸਮਾਜ ਕਾਲਜ ਫਾਰ ਵੁਮਨ ਡਾ. ਸੰਗੀਤਾ ਸ਼ਰਮਾ, ਪ੍ਰਿੰਸੀਪਲ ਦੇਵ ਸਮਾਜ ਬੀ.ਐਡ. ਕਾਲਜ ਡਾ. ਰਾਜਵਿੰਦਰ ਕੌਰ, ਸਮਾਜਸੇਵੀ ਵਿਪੁਲ ਨਾਰੰਗ, ਸਮੇਤ ਵੱਖ ਵੱਖ ਸਕੂਲਾਂ, ਕਾਲਜਾਂ ਦੇ ਮੁਖੀ, ਗੈਰ-ਸਰਕਾਰੀ ਸੰਸਥਾਵਾਂ ਦੇ ਨੂਮਾਇੰਦੇ, ਆਂਗਨਵਾੜੀ ਵਰਕਰਜ਼, ਯੁਵਕ ਸੇਵਾਵਾਂ ਤੇ ਕਲੱਬਾਂ ਦੇ ਮੈਂਬਰ ਵੀ ਹਾਜ਼ਰ ਸਨ।

 

Tags: Punjab Admin , ADC Ferozepur , Ferozepur , Dr. Nidhi Kumud Bamba

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD