Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਰੂਸ ਵਿੱਚ ਫਸੇ ਪੰਜਾਬੀ ਸੁਰੱਖਿਅਤ ਵਾਪਸ ਲਿਆਂਦੇ ਜਾਣਗੇ : ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 07 Mar 2024

ਪਿਛਲੇ ਸਾਲ 26 ਅਤੇ 27 ਦਸੰਬਰ ਨੂੰ ਭਾਰਤ ਤੋਂ ਰੂਸ ਟੂਰਿਸਟ ਵੀਜੇ ਤੇ ਗਏ ਕਰੀਬ 7 ਤੋਂ 8 ਨੌਜਵਾਨਾਂ ਨੂੰ ਰੂਸੀ ਸੈਨਾ ਵੱਲੋਂ ਫੜ ਕੇ ਰੂਸ ਯੂਕਰੇਨ ਬਾਰਡਰ ਤੇ ਯੁੱਧ ਲਈ ਭੇਜਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾਜਨਕ ਵਿਸ਼ਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਪੰਜਾਬ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਰੂਸੀ ਫੌਜ ਵੱਲੋਂ ਪਹਿਲਾਂ ਇਨ੍ਹਾਂ ਨੌਜਵਾਨਾਂ ਨੂੰ ਫੜ ਕੇ ਤਸ਼ੱਦਦ ਕੀਤਾ ਗਿਆ ਅਤੇ ਫਿਰ ਟਰੇਂਡ ਕਰਕੇ ਇਨ੍ਹਾਂ ਨੂੰ ਯੂਕਰੇਨ ਨਾਲ ਯੁੱਧ ਲਈ ਭੇਜਿਆ ਜਾਵੇਗਾ। 

ਉਨ੍ਹਾਂ ਦੱਸਿਆ ਇਸ ਸਬੰਧ ਵਿੱਚ ਉਨ੍ਹਾਂ ਦੇ ਮਾਪਿਆਂ ਤੋਂ ਪਤਾ ਲੱਗਾ ਹੈ ਕਿ ਕੁਝ ਹੀ ਦਿਨਾਂ ਵਿੱਚ ਇਨ੍ਹਾਂ ਨੂੰ ਬਾਰਡਰ *ਤੇ ਭੇਜ ਦਿੱਤਾ ਜਾਵੇਗਾ।ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਵਿਦੇਸ਼ ਮੰਤਰਾਲਾ ਅਤੇ ਰੂਸ ਵਿੱਚ ਤਾਇਨਾਤ ਭਾਰਤੀ ਹਾਈ ਕਮਿਸ਼ਨ ਨਾਲ ਪੱਤਰ ਵਿਹਾਰ ਕੀਤਾ ਹੈ ਅਤੇ ਜਲਦ ਹੀ ਉਨ੍ਹਾਂ ਨਾਲ ਗੱਲਬਾਤ ਵੀ ਕਰ ਰਹੇ ਹਾਂ।

ਸ੍ਰ ਧਾਲੀਵਾਲ ਨੇ ਕਿਹਾ ਕਿ ਜਿਥੋਂ ਤੱਕ ਪਤਾ ਲੱਗਾ ਹੈ ਕਿ ਇਹ ਨੌਜਵਾਨ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਹਰਿਆਣਾ ਨਾਲ ਸਬੰਧਤ ਹਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਭਾਰਤ ਦੇ ਵਿਦੇਸ਼ ਮੰਤਰੀ ਨਾਲ ਵੀ ਸੰਪਰਕ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਮਹਿਸੂਸ ਹੋਈ ਤਾਂ ਮੈਂ ਖੁਦ ਵੀ ਦਿੱਲੀ ਜਾ ਕੇ ਗੱਲਬਾਤ ਕਰਕੇ ਇਨ੍ਹਾਂ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਦਾ ਉਪਰਾਲਾ ਕਰਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ  ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਇਨ੍ਹਾਂ ਨੌਜਵਾਨਾਂ ਨੂੰ ਬਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD