Tuesday, 14 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਅਜਨਾਲਾ ਸ਼ਹਿਰ ਦੀ ਕੋਈ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

ਜਲਦ ਹੀ ਸ਼ਹਿਰ ਵਿੱਚ ਵਾਟਰ ਟਰੀਟਮੈਂਟ ਪਲਾਂਟ ਹੋਵੇਗਾ ਸ਼ੁਰੂ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 07 Mar 2024

ਪਿਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀ ਕੋਈ ਵੀ ਸਾਰ ਨਹੀਂ ਲਈ ਜਿਸ ਕਰਕੇ ਅਜਨਾਲਾ ਹਲਕੇ ਦਾ ਸਰਬਪੱਖੀ ਵਿਕਾਸ ਨਹੀਂ ਹੋ ਸਕਿਆ ਅਤੇ ਸਾਡੀ ਸਰਕਾਰ ਸਿਆਸਤ ਕਰਨ ਲਈ ਨਹੀਂ ਸਗੋਂ ਸਿਆਸਤ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ।  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਨਗਰ ਪੰਚਾਇਤ ਅਜਨਾਲਾ ਦੀ ਮੀਟਿੰਗ ਕਰਦੇ ਸਮੇਂ ਕੀਤਾ। 

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਪ੍ਰਾਜੈਕਟ ਮਨਜੂਰ ਹੋ ਚੁੱਕੇ ਹਨ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਅਜਨਾਲਾ ਸ਼ਹਿਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਉਨ੍ਹਾਂ  ਦੱਸਿਆ ਕਿ ਕੁਝ ਹੀ ਦਿਨਾਂ ਅੰਦਰ ਚੋਣ ਜਾਬਤਾ  ਲਾਗੂ ਹੋ ਜਾਵੇਗਾ ਜਿਸ ਕਰਕੇ ਵਿਕਾਸ ਦੇ ਕਾਰਜਾਂ ਵਿੱਚ ਕੁਝ ਸਮੇਂ ਲਈ ਖੜੋਤ ਆ ਜਾਵੇਗੀ ਪ੍ਰੰਤੂ ਆਉਂਦੇ 6 ਮਹੀਨਿਆਂ ਦੇ ਅੰਦਰ ਅੰਦਰ ਸਾਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਾਂਗੇ ਅਤੇ ਅਜਨਾਲੇ ਸ਼ਹਿਰ ਦੀ ਕੋਈ ਵੀ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਅਜਨਾਲਾ ਸ਼ਹਿਰ ਵਿੱਚ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਲਈ ਸਥਾਨ ਨਿਸ਼ਚਿਤ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਪਲਾਂਟ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਜਨਾਲਾ ਸਹਿਰ ਵਿੱਚ ਸੀ:ਸੀ:ਟੀ:ਵੀ ਕੈਮਰੇ, ਸਟਰੀਟ ਲਾਈਟਾਂ, ਮੁਹੱਲਾ ਕਲੀਨਿਕ ਵੀ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਲੋਕਾਂ ਨੂੰ ਘਰਾਂ ਦੇ ਨਜਦੀਕ ਹੀ ਸਾਰੀਆਂ ਸਿਹਤ ਸੁਵਿਧਾਵਾਂ ਮਿਲ ਰਹੀਆਂ ਹਨ।

ਸ੍ਰ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਜਲਦ ਹੀ ਇਕ ਸਬ ਡਵੀਜਨ ਪੱਧਰ ਦਾ ਇਕ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ  ਜਿਥੇ ਸਾਡੇ ਬੱਚੇ ਖੇਡਾਂ ਨਾਲ ਜੁੜ ਸਕਣਗੇੇ। ਉਨ੍ਹਾਂ ਦੱਸਿਆ ਕਿ ਅਜਨਾਲੇ ਦਾ ਬਿਜਲੀ ਘਰ 66 ਕੇ:ਵੀ ਸਮਰਥਾ ਤੋਂ ਵਧ ਕੇ 220 ਕੇ:ਵੀ ਹੋਣ ਜਾ ਰਿਹਾ ਹੈ ਜਿਸ ਨਾਲ ਇਲਾਕੇ ਵਿੱਚ ਬਿਜਲੀ ਸਪਲਾਈ ਦਾ ਨਵਾਂ ਅਧਿਆਏ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਮੈਂ ਆਪਣੇ ਹਲਕੇ ਨਾਲ ਜੋ ਵੀ ਵਾਅਦਾ ਕੀਤਾ ਸੀ ਉਹ ਪੂਰਾ ਕਰਕੇ ਸਾਹ ਲਵਾਂਗਾ। 

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਚੁਫੇਰੇ ਬਾਈਪਾਸ ਬਣਾ ਦੇ ਮੁੱਖ ਸੜਕਾਂ ਨੂੰ ਜੋੜਿਆ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਇਸ ਮੀਟਿੰਗ ਵਿੱਚ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿਲੋਂ, ਕੌਂਸਲਰ ਰਮਿੰਦਰ ਕੌਰ ਮਾਹਲ, ਕੌਂਸਲਰ ਰਾਜਬੀਰ ਕੌਰ ਚਾਹਲ, ਕੌਂਸਲਰ ਗਿਆਨ ਕੌਰ, ਬਲਜਿੰਦਰ ਕੌਰ ਗਿੱਲ, ਕੌਂਸਲਰ ਨੰਦ ਲਾਲ ਅਤੇ ਕੌਂਸਲਰ ਅਵਿਨਾਸ਼ ਮਸੀਹ ਵੀ ਹਾਜਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD