Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਰੱਖਿਆ ਸਬ ਡਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ

ਕਰੀਬ 08 ਕਰੋੜ 65 ਲੱਖ ਦੀ ਲਾਗਤ ਨਾਲ ਬਣੇਗਾ ਕੰਪਲੈਕਸ, ਲੋਕਾਂ ਨੂੰ ਇੱਕੋ ਥਾਂ ਮਿਲਣਗੀਆਂ ਵੱਖੋ ਵੱਖ ਵਿਭਾਗਾਂ ਦੀਆਂ ਸੇਵਾਵਾਂ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬੱਸੀ ਪਠਾਣਾਂ , 07 Mar 2024

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬੱਸੀ ਪਠਾਣਾਂ ਵਿਖੇ ਕਰੀਬ 08 ਕਰੋੜ 65 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਬ ਡਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਤੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਇੱਕੋ ਥਾਂ ਵੱਖੋ ਵੱਖ ਵਿਭਾਗਾਂ ਦੀਆਂ ਸੇਵਾਵਾਂ ਮਿਲਣਗੀਆਂ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ। ਹਲਕਾ ਵਿਧਾਇਕ ਨੇ ਕਿਹਾ ਕਿ ਇਸ ਕੰਪਲੈਕਸ ਵਿਚ ਐਸ.ਡੀ.ਐਮ. ਦਫ਼ਤਰ, ਡੀ.ਐਸ.ਪੀ. ਦਫ਼ਤਰ, ਤਹਿਸੀਲਦਾਰ ਦਫ਼ਤਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਅਤੇ ਹੋਰ ਵੇਖੋ ਵੱਖ ਵਿਭਾਗਾਂ ਦੇ ਦਫਤਰ ਹੋਣਗੇ।

ਉਨ੍ਹਾਂ ਦਸਿਆ ਕਿ ਇਹ ਕੰਪਲੈਕਸ ਜਲਦ ਮੁਕੰਮਲ ਹੋ ਜਾਵੇਗਾ ਤੇ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ। ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿਚ ਅਜਿਹੇ ਆਧੁਨਿਕ ਕੰਪਲੈਕਸ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਦੇ ਇਸ ਮੰਤਵ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ।  

ਸ. ਹੈਪੀ ਨੇ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਸਰਕਾਰ ਨੇ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਇਆ ਕਰ ਰਹੀ ਹੈ ਅਤੇ ਸੂਬੇ ਵਿੱਚ 90 ਫੀਸਦੀ ਤੋਂ ਵੱਧ ਘਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਦੀ ਅਹਿਮੀਅਤ ਦੱਸਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਸੁਪਨਮਈ ਪ੍ਰੋਗਰਾਮ ਨੇ ਸੂਬੇ ਤੇ ਲੋਕਾਂ ਲਈ ਖ਼ੁਸ਼ਹਾਲੀ ਦੇ ਨਵੇਂ ਬੂਹੇ ਖੋਲ੍ਹੇ ਹਨ, ਜਿਸ ਨਾਲ ਲੋਕਾਂ ਨੂੰ ਇਕ ਫੋਨ ਕਾਲ ਉੱਤੇ ਘਰ ਬੈਠੇ ਜਾਂ ਕੈਂਪਾਂ ਦੇ ਰੂਪ ਵਿੱਚ ਘਰਾਂ ਨੇੜੇ ਸਰਕਾਰੀ ਸੇਵਾਵਾਂ ਮਿਲੀਆਂ ਹਨ।

ਹਲਕਾ ਵਿਧਾਇਕ ਨੇ ਕਿਹਾ ਕਿ ਹਲਕੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ ਉੱਤੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਹਲਕੇ ਵਿੱਚ ਵਿਕਾਸ ਕਾਰਜ ਕਰਵਾਉਣ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਲਕੇ ਤੇ ਸੂਬੇ ਦੀ ਤਰੱਕੀ ਵਿੱਚ ਸਰਕਾਰ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਜਨਰਲ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸ਼੍ਰੀਮਤੀ ਇਸ਼ਾ ਸਿੰਗਲ, ਐੱਸ.ਡੀ.ਐਮ. ਸ੍ਰੀ ਸੰਜੀਵ ਕੁਮਾਰ, ਸੂਬੇਦਾਰ ਜਗਜੀਤ ਸਿੰਘ, ਰਾਜ ਕੁਮਾਰ ਪੁਰੀ ਐਮ ਸੀ, ਹਰਦੀਪ ਕੌਰ ਢਿੱਲੋਂ ਐਮ ਸੀ, ਬਿੰਦੂ ਐਮ ਸੀ, ਰਜਨੀ ਤੁਲਾਨੀ, ਜਸਵਿੰਦਰ ਸਿੰਘ ਪਿੰਕਾ, ਜਸਵੀਰ ਸਿੰਘ ਢਿੱਲੋਂ, ਰਾਜੀਵ ਕੁਮਾਰ, ਮਨਪ੍ਰੀਤ ਸੋਮਲ, ਗੁਰਦੀਪ ਸਿੰਘ ਪ੍ਰਧਾਨ ਐਮ ਸੀ ਖਮਾਣੋਂ, ਪਰਵਿੰਦਰ ਸਿੰਘ ਐਮ ਸੀ, ਇੰਦਰੀ, ਮਿੰਟੂ ਬਾਜਵਾ, ਕਸ਼ਮੀਰ ਸਿੰਘ, ਬਲਜੀਤ ਕੌਰ, ਹਰਪ੍ਰੀਤ ਧੀਮਾਨ, ਜਗਜੀਤ ਸਿੰਘ, ਜਸਪਾਲ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD