Thursday, 09 May 2024

 

 

ਖ਼ਾਸ ਖਬਰਾਂ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ ਲੋਕ ਸਭਾ ਚੋਣਾਂ 2024: ਦਿਵਿਆਂਗ ਲੋਕਾਂ (ਪੀਡਬਲਯੂਡੀ) ਵੋਟਰਾਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਲੋਕੇਸ਼ਨ ‘ਤੇ ਵ੍ਹੀਲ ਚੇਅਰਾਂ ਦਿੱਤੀਆਂ ਜਾਣਗੀਆਂ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ

 

ਵਿਧਾਇਕ ਕੁਲਵੰਤ ਸਿੰਘ ਵੱਲੋਂ ਸਿਆਉ ਵਿਖੇ 5.11 ਲੱਖ ਰੁਪਏ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ

ਹਲਕੇ ’ਚ ਹੁਣ ਤੱਕ 19 ਪਿੰਡਾਂ ’ਚ ਸਥਾਪਿਤ ਕੀਤੇ ਗਏ ਅਜਿਹੇ ਯੂਨਿਟ, ਔਰਤਾਂ ਨੂੰ ਘਰ ਬੈਠੇ ਜਲਦੀ ਹੀ ਮਿਲਣਾ ਸ਼ੁਰੂ ਹੋਵੇ ਹੋ ਜਾਵੇਗਾ ਇੱਕ ਹਜ਼ਾਰ ਰੁਪਏ : ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 Mar 2024

ਅੱਜ ਪਿੰਡ ਸਿਆਉ ਵਿਖੇ 5.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ  ਹੁਣ ਤੱਕ ਮੋਹਾਲੀ ਬਲਾਕ ਵਿਖੇ ਇਸ ਤਰ੍ਹਾਂ ਦੇ ਯੂਨਿਟ 19 ਪਿੰਡਾਂ ਵਿੱਚ ਲਗਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਯੂਨਿਟ ਹੋਰ ਪਿੰਡਾਂ ਵਿੱਚ ਵੀ ਲਗਾਏ ਜਾਣਗੇ।

ਉਹਨਾਂ ਕਿਹਾ ਕਿ ਇਸ ਯੂਨਿਟ ਦੇ ਲੱਗਣ ਨਾਲ ਪਿੰਡ ਵਿੱਚ ਕੂੜੇ ਦੀ ਸਾਂਭ -ਸੰਭਾਲ ਦੀ ਸਮੱਸਿਆ ਦੂਰ ਹੋ ਜਾਵੇਗੀ, ਕਿਉਂਕਿ ਪਿੰਡ ਦੇ ਹਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰਕੇ ਇਸ ਯੂਨਿਟ ਤੱਕ ਪਹੁੰਚਾਇਆ ਜਾਵੇਗਾ, ਜਿੱਥੇ ਕੰਪੋਸਟਿੰਗ ਵਿਧੀ ਰਾਹੀਂ ਖਾਦ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਘਰਾਂ ਤੋਂ ਕੂੜਾ ਚੁੱਕ ਕੇ ਇਸ ਯੂਨਿਟ ਤੱਕ ਪਹੁੰਚਾਉਣ ਲਈ ਰਹੇੜੀਆਂ, ਡਸਟਬਿਨ ਅਤੇ ਹੋਰ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ  ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਹੁਣ ਤੱਕ 42 ਹਜ਼ਾਰ 900 ਤੋਂ ਵੀ ਵੱਧ ਮੁਲਾਜ਼ਮ ਵੱਖ-ਵੱਖ ਵਿਭਾਗਾਂ ਦੇ ਵਿੱਚ ਭਰਤੀ ਕੀਤੇ ਜਾ ਚੁੱਕੇ ਹਨ। ਉੁਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਤਰਜ਼ ’ਤੇ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ  ਉਹਨਾਂ ਦੇ ਅਕਾੳੂਂਟ ਵਿੱਚ ਪੁੱਜ ਜਾਇਆ ਕਰਨਗੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਕੁਝ ਕਿਹਾ ਜਾਂਦਾ ਹੈ ਉਹ ਪੂਰਾ ਵੀ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਲਈ ਪੰਜਾਬ ਭਰ ਦੇ ਵਿੱਚ ਖੇਡਾਂ ਦੇ ਪ੍ਰਤੀ ਉਹਨਾਂ ਦਾ ਰੁਝਾਨ ਵਧਾਉਣ ਦੇ ਲਈ ਸਾਜ਼ਗਾਰ ਮਾਹੌਲ ਤਿਆਰ ਕੀਤਾ ਜਾ ਚੁੱਕਾ ਹੈ। ਹਰ ਪਿੰਡ ਅਤੇ ਸ਼ਹਿਰ ਵਿੱਚ  ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਇਹਨਾਂ ਦੇ ਵਿੱਚ ਲੋੜੀਂਦਾ ਖੇਡਾਂ ਦਾ ਸਮਾਨ ਵੀ  ਖਿਡਾਰੀਆਂ ਨੂੰ ਉਪਲਬਧ ਕਰਵਾਇਆ ਜਾਂਦਾ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਸਲ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਿਆ ਜਾ  ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ-ਜੋ ਵੀ ਵਾਅਦੇ ਲੰਘੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਦੀ ਕਚਹਿਰੀ ਵਿੱਚ ਕੀਤੇ ਗਏ ਸਨ, ਉਹਨਾਂ ਸਾਰੇ ਵਾਅਦਿਆਂ ਅਤੇ ਗਰੰਟੀਆਂ ਨੂੰ ਦੋ ਸਾਲ ਪੂਰਾ ਹੋਣ ਦੇ ਵਕਫ਼ੇ ਵਿੱਚ ਹੀ ਪੂਰਾ ਕਰ ਲਿਆ ਗਿਆ।

ਇਸ ਮੌਕੇ ’ਤੇ ਐਸ.ਡੀ.ਐਮ. ਦੀਪਾਂਕਰ ਗਰਗ, ਨਾਇਬ ਤਹਸੀਲਦਾਰ ਅਮਰਪ੍ਰੀਤ ਸਿੰਘ, ਜੇ.ਈ.ਜਸਪਾਲ ਮਸੀਹ, ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਸਮਾਣਾ, ਰਾਜਿੰਦਰ ਸਿੰਘ,  ਯਾਦਵਿੰਦਰ ਸਿੰਘ ਲਾਡੀ, ਮੰਗਲ ਸਿੰਘ ਸਰਪੰਚ,  ਹਰਨੇਕ ਸਿੰਘ, ਅਵਤਾਰ ਸਿੰਘ ਮੌਲੀ,  ਮੁਖਤਿਆਰ ਸਿੰਘ ਬਲਾਕ ਪ੍ਰਧਾਨ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਭੜਾ, ਮਿੱਠੂ ਸਰਪੰਚ, ਗੱਬਰ ਮੌਲੀ, ਡਾਕਟਰ ਕੁਲਦੀਪ ਸਿੰਘ ਅਤੇ ਅਵਤਾਰ ਸਿੰਘ ਝਾਂਮਪੁਰ ਵੀ ਹਾਜ਼ਰ ਸਨ।

MLA Kulwant Singh dedicates the newly built Solid Waste Management Unit at Siau village in Mohali

About 19 such units have been established in 19 villages in Mohali Constituency

Sahibzada Ajit Singh Nagar : MLA Mohali Kulwant Singh inaugurated the Solid Waste Management Unit prepared for Rs 5.11 lakh at Siau village. Giving details, he said that so far such environment-friendly units have been installed in 19 villages in Mohali block and these units are to come up in more villages shortly to overcome the future challenges.

He said that with the start of this unit, the problem of waste management in the village will be sorted out because wet and dry waste from every house in the village will be collected and transported to this unit, where compost will be made for agricultural use.

He said that transporting tri-cycles, dustbins and other arrangements are also being made to collect the garbage from the houses and deliver it to this unit.Listing the achievements of the Bhagwant Singh Mann government, MLA Kulwant Singh said that till now more than 42,900 jobs have been offered in different departments.

He further said that shortly, on the lines of the Delhi government led by Arvind Kejriwal, girls and women of Punjab above 18 years of age will also receive Rs 1000 in their accounts every month. MLA Kulwant Singh said that all the promises made by the Aam Aadmi Party to the people during the previous assembly elections have been fulfilled within two years.

He assured that Punjab’s Bhagwant Singh Mann government will not disappoint the Punjabis as done earlier by the traditional parties.On this occasion, SDM Deepankar Garg, Naib Tehsildar Amarpreet Singh, JE Jaspal Masih, Aam Aadmi Party Leader Kuldeep Singh Samana, Rajinder Singh, Yadwinder Singh Ladi, Mangal Singh Sarpanch, Harnek Singh, Avtar Singh Mauli, Mukhtiar Singh Block President, Former Councilor Harpal Singh Channa, Dr Kuldeep Singh and Avtar Singh Jhampur were also present.

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD