Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨਿਰੰਤਰ ਬਿਜਲੀ ਸਪਲਾਈ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕਰਨ ਦੇ ਕੰਮ ਦਾ ਨੀਂਹ ਪੱਥਰ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਮੋਗਾ , 08 Mar 2024

Last updated on: Mar 08, 2024, 00:00 IST

ਜ਼ਿਲ੍ਹਾ ਮੋਗਾ ਵਾਸੀਆਂ ਨੂੰ ਭਵਿੱਖ ਵਿੱਚ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਰਾਸ਼ੀ ਨਾਲ ਜਿੱਥੇ 220 ਕੇ ਵੀ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਲੱਗਣ ਜਾ ਰਹੇ 220/66 ਕੇ ਵੀ (100 ਐਮ ਵੀ ਏ) ਅਤੇ 66/11 ਕੇ ਵੀ (20 ਐਮ ਵੀ ਏ) ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕੀਤਾ ਜਾਵੇਗਾ ਉਥੇ ਹੀ ਨਵੀਂ 66 ਕੇ.ਵੀ. ਲਾਈਨ ਰਾਮੂੰਵਾਲਾ ਤੇ ਚੜਿੱਕ ਰਿੰਗਮੈਨ ਸਿਸਟਮ ਲਾਈਨ ਦਾ ਉਦਘਾਟਨ ਵੀ ਹੋ ਗਿਆ ਹੈ। 

ਇਹ ਦੋਵੇਂ ਕੰਮਾਂ ਦੀ ਸ਼ੁਰੂਆਤ ਅੱਜ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ, ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸ੍ਰ ਹਰਮਨਜੀਤ ਸਿੰਘ ਬਰਾੜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਦੀਪਕ ਅਰੋੜਾ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਹਾਜ਼ਰ ਸਨ।

220 ਕੇ ਵੀ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਲੱਗਣ ਜਾ ਰਹੇ 220/66 ਕੇ ਵੀ (100 ਐਮ ਵੀ ਏ) ਅਤੇ 66/11 ਕੇ ਵੀ (20 ਐਮ ਵੀ ਏ) ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਸ੍ਰ ਹਰਭਜਨ ਸਿੰਘ ਨੇ ਦੱਸਿਆ ਕਿ 220 ਕੇ ਵੀ ਸਿੰਘਾਂਵਾਲਾ ਦੇ ਪਾਵਰ ਟਰਾਂਸਫਾਰਮਰ ਓਵਰਲੋਡ ਹੋ ਚੁੱਕੇ ਜਿਨ੍ਹਾਂ ਨੂੰ ਅੰਡਰਲੋਡ ਕਰਨ ਲਈ ਨਵੇਂ ਟਰਾਂਸਫਾਰਮਰਾਂ ਦੀ ਜਰੂਰਤ ਸੀ ਅਤੇ ਖਪਤਕਾਰਾਂ ਵੱਲੋਂ ਨਿਰਵਿਘਨ ਸਪਲਾਈ ਵਾਸਤੇ ਇਸਦੀ ਪੁਰਜ਼ੋਰ ਮੰਗ ਸੀ, ਜੋ ਕਿ ਅੱਜ ਪੂਰੀ ਹੋ ਗਈ ਹੈ। 

ਇਸ ਪ੍ਰੋਜੈਕਟ ਦਾ ਕੁੱਲ ਖਰਚਾ ਲਗਭਗ 12.5 ਕਰੋੜ ਆਵੇਗਾ। ਇਸ ਨਾਲ 220 ਕੇ ਵੀ ਸਿੰਘਾਵਾਲੇ ਤੋਂ ਚਲਦੇ ਸ/ਡ ਡਗਰੂ ਦੇ ਫੀਡਰ 11 ਕੇ ਵੀ ਬੀੜ ਏ ਪੀ ਅਤੇ ਡਰੋਲੀ ਏ ਪੀ, ਸ/ਡ ਬਾਘਾਪੁਰਾਣਾ ਦੇ ਚਲਦੇ 11 ਕੇ ਵੀ ਫੀਡਰ ਸਿੰਘਾਵਾਲਾ ਏ ਪੀ, ਚੰਦ ਨਵਾਂ ਏ ਪੀ, ਚੰਦਪੁਰਾਣਾ ਏ ਪੀ, ਸਿੰਘਾਂਵਾਲਾ ਯੂ ਪੀ ਐਸ, ਮੋਠਾਂਵਾਲਾ ਏ ਪੀ, ਬੁੱਕਣਵਾਲਾ ਏ ਪੀ, ਢੱਕੀ ਸਾਹਿਬ ਏ ਪੀ, ਘੱਲਕਲਾਂ ਯੂ ਪੀ ਐਸ, ਸ/ਡ ਸਾਊਥ ਮੋਗਾ ਦੇ ਫੀਡਰ ਮੋਗਾ ਸ਼ਹਿਰੀ, ਵੇਦਾਂਤ ਨਗਰ ਸ਼ਹਿਰੀ, ਮੱਲਣ ਸ਼ਾਹ ਏ ਪੀ ਅਤੇ ਸਬਅਰਬਨ ਸ/ਡ ਮੋਗਾ ਦੇ ਚਲਦੇ 11 ਕੇ ਵੀ ਫੀਡਰ ਕੋਠੇ ਏ ਪੀ., ਸੰਧੂਆਂ ਏ ਪੀ, ਤਾਰੇਵਾਲਾ ਏ ਪੀ, ਤਾਰੇਵਾਲਾ ਯੂ ਪੀ ਐਸ ਇਹਨਾਂ ਨਵੇਂ ਟਰਾਸਫਾਰਮਰਾਂ ਤੋਂ ਚੱਲਣਗੇ। 

ਇਸ ਨਾਲ 220 ਕੇ ਵੀ ਸਿੰਘਾਂਵਾਲਾ ਬਿਜਲੀ ਘਰ ਅੰਡਰਲੋਡ ਹੋ ਜਾਵੇਗਾ। ਜਿਸ ਨਾਲ ਇਹਨਾਂ ਫੀਡਰਾਂ ਅਧੀਨ ਪੈਂਦੇ ਇਲਾਕੇ ਦੇ ਲੋਕਾਂ ਨੂੰ ਭਰਪੂਰ ਫਾਇਦਾ ਹੋਵੇਗਾ ਅਤੇ ਲੋਕਾਂ ਨੂੰ ਸਪਲਾਈ ਨਿਰਵਿਘਨ ਅਤੇ ਪਹਿਲਾਂ ਨਾਲੋਂ ਬੇਹਤਰ ਬਿਜਲੀ ਸਪਲਾਈ ਮਿਲੇਗੀ। ਇਸੇ ਤਰ੍ਹਾਂ ਉਹਨਾਂ ਵਲੋਂ ਨਵੀਂ 66 ਕੇ.ਵੀ. ਲਾਈਨ ਰਾਮੂੰਵਾਲਾ ਤੇ ਚੜਿੱਕ ਰਿੰਗਮੈਨ ਸਿਸਟਮ ਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਨਵੀ ਰਿੰਗਮੈਨ ਲਾਈਨ ਨਾਲ ਇਸ ਇਲਾਕੇ ਦੀ ਪੁਰਾਣੀ ਮੰਗ ਸੀ, ਜੋ ਕਿ ਪੂਰੀ ਹੋ ਗਈ ਹੈ। 

ਇਸ ਨਵੀ ਰਿੰਗਮੈਨ ਲਾਈਨ 4.917 ਕਿਲੋਮੀਟਰ ਜੋ ਕਿ 66 ਕੇਵੀ ਰਾਮੂਵਾਲਾ ਤੋ 66 ਕੇਵੀ ਚੜਿੱਕ ਸਬ-ਸਟੇਸ਼ਨ ਤੱਕ ਉਸਾਰੀ ਗਈ ਹੈ। ਇਸ ਸਾਰੇ ਪ੍ਰੋਜੈਕਟ ਤੇ ਲਗਭਗ 1.49 ਕਰੋੜ ਰੁਪਏ ਦਾ ਖਰਚਾ ਹੋਇਆ ਹੈ।ਇਸ ਨਵੀ ਰਿੰਗਮੈਨ ਲਾਈਨ ਨਾਲ 66ਕੇਵੀ ਸਬ-ਸਟੇਸ਼ਨ ਰਾਮੂਵਾਲਾ ਤੋ 5 ਨੰ. ਪਿੰਡ 24 ਘੰਟੇ ਅਤੇ 6 ਨੰ. ਏ.ਪੀ. ਪਿੰਡਾ ਦੀ ਸਪਲਾਈ ਅਤੇ 66 ਕੇਵੀ ਸਬ-ਸਟੇਸ਼ਨ ਚੜਿੱਕ ਤੋਂ 7 ਨੰ. ਪਿੰਡ 24 ਘੰਟੇ ਅਤੇ 17 ਨੰ. ਏ.ਪੀ. ਪਿੰਡਾਂ ਦੀ ਸਪਲਾਈ ਮਿਲੇਗੀ।

ਇੱਥੇ ਜਿਕਰਯੋਗ ਹੈ ਕਿ 66ਕੇਵੀ ਸਬ-ਸਟੇਸ਼ਨ ਰਾਮੂਵਾਲਾ ਜੋ ਕਿ 132ਕੇਵੀ ਸ/ਸ ਮੋਗਾ ਤੋਂ ਚਲਦਾ ਹੈ, ਇਸ ਦੀ ਲਾਈਨ ਮੇਨਟੀਨੈਸ ਅਤੇ ਲਾਈਨ ਫਾਲਟ ਹੋਣ ਤੇ 66ਕੇਵੀ ਸਬ-ਸਟੇਸ਼ਨ ਦੀ ਸਪਲਾਈ ਪ੍ਰਭਾਵਿਤ ਹੁੰਦੀ ਸੀ। ਪ੍ਰੰਤੂ ਰਿੰਗਮੈਨ ਸਿਸਟਮ ਬਣਨ ਨਾਲ ਇਸ ਗਰਿਡ ਦੀ ਸਪਲਾਈ 66ਕੇਵੀ ਸਬ ਸਟੇਸ਼ਨ ਚੜਿੱਕ ਤੋ ਚੱਲ ਜਾਇਆ ਕਰੇਗੀ। ਇਸ ਤਰ੍ਹਾ 66ਕੇਵੀ ਸਬ ਸਟੇਸ਼ਨ ਚੜਿੱਕ ਜੋ ਕਿ 220ਕੇਵੀ ਸਬ ਸਟੇਸ਼ਨ ਬਾਘਾਪੁਰਾਣਾ ਤੋਂ ਚਲਦਾ ਹੈ, ਇਸ ਦੀ ਲਾਈਨ ਮੇਨਟੀਨੈਸ ਅਤੇ ਲਾਈਨ ਫਾਲਟ ਹੋਣ ਤੇ 66ਕੇਵੀ ਸਬ ਸਟੇਸ਼ਨ ਚੜਿੱਕ ਦੀ ਸਪਲਾਈ ਪ੍ਰਭਾਵਿਤ ਹੁੰਦੀ ਸੀ। 

ਪ੍ਰੰਤੂ ਰਿੰਗਮੈਨ ਸਿਸਟਮ ਬਣਨ ਨਾਲ ਇਸ ਗਰਿਡ ਦੀ ਸਪਲਾਈ 66ਕੇਵੀ ਸਬ ਸਟੇਸ਼ਨ ਰਾਮੂਵਾਲਾ ਤੋ ਚੱਲ ਜਾਇਆ ਕਰੇਗੀ। ਇਸ ਤਰ੍ਹਾਂ ਦੋਨੋਂ ਬਿਜਲੀ ਘਰਾਂ ਦੀ ਸਪਲਾਈ ਪ੍ਰਭਾਵਿਤ ਨਹੀ ਹੋਇਆ ਕਰੇਗੀ ਅਤੇ ਲੋਕਾਂ ਨੂੰ ਨਿਰਵਿਘਨ ਅਤੇ ਪਹਿਲਾਂ ਨਾਲੋ ਬੇਹਤਰ ਬਿਜਲੀ ਸਪਲਾਈ ਮਿਲੇਗੀ। ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਪੰਜਾਬ ਸਰਕਾਰ ਦੀਆਂ ਦ੍ਰਿੜ ਕੋਸ਼ਿਸ਼ਾਂ ਸਦਕਾ ਹੀ ਅੱਜ ਬਿਜਲੀ ਬੋਰਡ ਘਾਟੇ ਵਿਚੋਂ ਨਿਕਲ ਕੇ 772 ਕਰੋੜ ਰੁਪਏ ਦੇ ਮੁਨਾਫ਼ੇ ਵਿੱਚ ਆ ਗਿਆ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਬਿਜਲੀ ਸਪਲਾਈ ਨੂੰ ਹੋਰ ਦਰੁਸਤ ਕਰਨ ਲਈ

ਮੋਬਾਈਲ ਟ੍ਰਾਂਸਫਾਰਮਰ ਦੀ ਸਹੂਲਤ ਵੱਖ ਵੱਖ ਥਾਵਾਂ ਉੱਤੇ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ ਤਿੰਨ ਮੋਬਾਈਲ ਟ੍ਰਾਂਸਫਾਰਮਰ ਦਿੱਤੇ ਜਾ ਚੁੱਕੇ ਹਨ। ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਵੀ ਸੰਬੋਧਨ ਕੀਤਾ ਅਤੇ ਇਸ ਲੋੜ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਅਤੇ ਸ੍ਰ ਹਰਭਜਨ ਸਿੰਘ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Moga , Devinder Singh Laddi Dhos , Amandeep Kaur Arora , Dr. Amandeep Kaur Arora , Manjinder Singh Lalpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD