Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਚੋਣਾਂ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 08 Mar 2024

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਸਮੇਂ ਦੌਰਾਨ ਗੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਵਿਅਕਤੀ ਅਜਿਹਾ ਕੋਈ ਵੀ ਚੋਣ ਪੈਂਫਲੈਟ ਜਾਂ ਪੋਸਟਰ ਨਾ ਛਾਪੇ ਜਾਂ ਪ੍ਰਕਾਸ਼ਿਤ ਕਰੇ, ਜਿਸ ’ਤੇ ਪ੍ਰਿੰਟਰ, ਪ੍ਰਕਾਸ਼ਕ, ਕਾਪੀਆਂ ਦੀ ਗਿਣਤੀ ਆਦਿ ਦਾ ਵੇਰਵਾ ਦਰਜ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੈਂਫਲੈਟਾਂ, ਹੈਂਡਬਿਲਾਂ, ਫੋਲਡਰਾਂ, ਪਰਚਿਆਂ ਦੀ ਹਰੇਕ ਕਾਪੀ ’ਤੇ ਛਾਪੀਆਂ ਗਈਆਂ ਕਾਪੀਆਂ ਦੀ ਗਿਣਤੀ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗਾ ਅਤੇ ਚੋਣਾਂ ਸੰਬੰਧੀ ਛਾਪੀ ਗਈ ਸਮੱਗਰੀ ਦਾ ਪੂਰਾ ਵੇਰਵਾ ਸਬੰਧਤ ਰਿਟਰਨਿੰਗ ਅਫਸਰ ਨੂੰ ਜ਼ਰੂਰ ਦੱਸਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਪੈਂਫਲੈਟ, ਪਰਚੇ, ਪੋਸਟਰ, ਹੈਂਡਬਿੱਲ ਅਤੇ ਹੋਰ ਚੋਣ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਆਏ ਵਿਅਕਤੀਆਂ ਤੋਂ ਘੋਸ਼ਣਾ ਪੱਤਰ ਲਾਜ਼ਮੀ ਪ੍ਰਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਗੈਰ-ਕਾਨੂੰਨੀ ਫਲੈਕਸਾਂ, ਪੋਸਟਰਾਂ, ਪੈਂਫਲੇਟਾਂ ਨੂੰ ਰੋਕਣ ਲਈ ਟੀਮਾਂ ਪਹਿਲਾਂ ਹੀ ਗਠਿਤ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਚੋਣ ਨੋਡਲ ਅਫ਼ਸਰ, ਖਰਚਾ ਸੈੱਲ ਦੇ ਅਧਿਕਾਰੀ, ਚੋਣ ਕਾਨੂੰਗੋ ਵਰੁਣ ਗੋਇਲ ਮੌਜੂਦ ਸਨ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD