Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਵਿਧਾਇਕ ਬੁੱਧ ਰਾਮ

ਵਿਧਾਇਕ ਬੁੱਧ ਰਾਮ ਨੇ ਹਲਕਾ ਬੁਢਲਾਡਾ ਦੇ ਪਿੰਡਾਂ ਦੇ ਵੱਖ ਵੱਖ ਕੰਮਾਂ ਲਈ 83 ਲੱਖ 88 ਹਜ਼ਾਰ ਰੁਪਏ ਦੇ ਮਨਜੂਰੀ ਪੱਤਰ ਸੌਂਪੇ

Principal Budh Ram, Mansa,AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 08 Mar 2024

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵ ਪੱਖੀ ਵਿਕਾਸ ਲਈ ਵਚਨਬੱਧ ਹੈ। ਪਿੰਡਾਂ ਦੀਆਂ ਲੋੜਾਂ ਲਈ ਗ੍ਰਾਂਟ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡਾਂ ਨੂੰ ਵੱਖ ਵੱਖ ਕੰਮਾਂ ਲਈ ਗ੍ਰਾਂਟ ਤਹਿਤ 83 ਲੱਖ 88 ਹਜ਼ਾਰ ਰੁਪਏ ਦੇ ਮਨਜੂਰੀ ਪੱਤਰਾਂ ਨੂੰ ਵੰਡਣ ਮੌਕੇ ਕੀਤਾ।

ਵਿਧਾਇਕ ਨੇ ਬੁਢਲਾਡਾ ਦਫ਼ਤਰ ਵਿਖੇ ਵੱਖ ਵੱਖ ਪਿੰਡਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਮਨਜੂਰੀ ਪੱਤਰ ਸੌਂਪਣ ਮੌਕੇ ਦੱਸਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਬੁਢਲਾਡਾ ਹਲਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਲਿਆਂਦੀਆਂ ਸਨ, ਜਿੰਨ੍ਹਾਂ ਨੂੰ ਉਨ੍ਹਾਂ ਨੇ ਸੁਹਿਦਰਤਾ ਨਾਲ ਸੁਣਿਆ ਅਤੇ ਲੋੜੀਂਦੇ ਫੰਡ ਜਾਰੀ ਕਰਨ ਲਈ ਹੁਕਮ ਜਾਰੀ ਕੀਤੇ ਹਨ। ਜਿਸ ਨਾਲ ਹਲਕਾ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦਵਿੰਦਰ ਸਿੰਘ ਦੀ ਢਾਣੀ ਤੱਕ ਇੰਟਰਲਾਕ ਟਾਈਲਾਂ ਲਈ 10 ਲੱਖ ਰੂਪੈ ਅਤੇ ਸਟੇਡੀਅਮ ਵਿੱਚ ਟਰੈਕ ਅਤੇ ਉਪਨ ਜਿੰਮ ਅਤੇ ਵਾਲੀਵਾਲ ਗਰਾਂਊਡ ਲਈ 10 ਲੱਖ ਰੁਪਏ, ਗੰਢੂ ਖੁਰਦ ਰਾਮਦਾਸੀਆ ਸਿੱਖ ਧਰਮਸ਼ਾਲਾ ਦੀ ਮੁਰੰਮਤ ਲਈ 07 ਲੱਖ ਰੁਪਏ, ਦਿਆਲਪੁਰਾ ਧਰਮਸ਼ਾਲਾ ਲਈ 05 ਲੱਖ ਰੁਪਏ, ਗੁਰਨੇ ਕਲਾਂ ਧਰਮਸ਼ਾਲਾ ਦੇ ਸ਼ੈੱਡ ਲਈ 05 ਲੱਖ ਰੁਪਏ, ਉੱਡਤ ਸੈਦੇਵਾਲਾ ਐਸ.ਸੀ.ਧਰਮਸ਼ਾਲਾ ਦੀ ਮੁਰੰਮਤ ਅਤੇ ਚਾਰ ਦੀਵਾਰੀ ਲਈ 05 ਲੱਖ ਰੁਪਏ, ਮਘਾਣੀਆਂ ਐਸ.ਸੀ ਧਰਮਸ਼ਾਲਾ ਦੇ ਸ਼ੈੱਡ ਲਈ 05 ਲੱਖ ਰੂਪਏ, ਸਿਰਸੀਵਾਲਾ ਖੇਡ ਸਟੇਡੀਅਮ ਲਈ 03 ਲੱਖ ਰੁਪਏ, ਪਿਪਲੀਆਂ ਰਾਮਦਾਸੀਆ ਸਿੱਖ ਧਰਮਸ਼ਾਲਾ ਲਈ 03 ਲੱਖ ਰੁਪਏ, ਫੁਲੂਵਾਲਾ ਡੋਡ ਓਪਨ ਜਿੰਮ ਲਈ 03 ਲੱਖ ਰੁਪਏ, ਕਣਕਵਾਲ ਚਹਿਲਾਂ ਐਸ.ਸੀ ਧਰਮਸ਼ਾਲਾ ਦਾ ਫਰਸ਼ ਲਗਾਉਣ ਅਤੇ ਉੱਚਾ ਚੁੱਕਣ ਲਈ 03 ਲੱਖ ਰੁਪਏ, ਹੀਰੋਂ ਖੁਰਦ ਮਜਹਬੀ ਸਿੱਖ ਧਰਮਸ਼ਾਲਾ ਦੀ ਛੱਤ ਬਦਲਣ ਲਈ 03 ਲੱਖ ਰੂਪਏ, ਰੱਲੀ ਰਾਮਦਾਸੀਆ ਸਿੱਖ ਧਰਮਸ਼ਾਲਾ ਦੀ ਮੁਰੰਮਤ ਲਈ 2 ਲੱਖ 50 ਹਜ਼ਾਰ ਰੁਪਏ, ਚੱਕ ਅਲੀਸ਼ੇਰ ਮਜਹਬੀ ਸਿੱਖ ਧਰਮਸ਼ਾਲਾ ਲਈ 2 ਲੱਖ ਰੁਪਏ, ਸੰਘਰੇੜੀ ਖੇਡ ਸਟੇਡੀਅਮ ਦੀ ਚਾਰ ਦੀਵਾਰੀ ਲਈ 01 ਲੱਖ 94 ਹਜ਼ਾਰ ਰੁਪਏ, ਸੰਦਲੀ ਸਟੇਡੀਅਮ ਅਤੇ ਓਪਨ ਜਿੰਮ ਲਈ 01 ਲੱਖ ਚੁਰਾਨਵੇਂ ਹਜ਼ਾਰ ਰੁਪਏ, ਮੰਢਾਲੀ ਰਾਮਦਾਸੀਆ ਸਿੱਖ ਧਰਮਸ਼ਾਲਾ ਦੇ ਕਮਰੇ ਦੀ ਛੱਤ ’ਤੇ ਰੰਗ ਲਈ 1 ਲੱਖ 50 ਹਜ਼ਾਰ ਰੁਪਏ ਅਤੇ ਬਾਹਰਲੀ ਧਰਮਸ਼ਾਲਾ ਦੇ ਸੈੱਡ ਅਤੇ ਫਰਸ਼ ਲਗਾਉਣ ਲਈ 10 ਲੱਖ ਰੁਪਏ ਕੁੱਲ 83 ਲੱਖ 88 ਹਜ਼ਾਰ ਰੁਪਏ ਦੇ ਮਨਜੂਰੀ ਪੱਤਰ ਵੰਡੇ ਗਏ।

ਵਿਧਾਇਕ ਬੁੱਧ ਰਾਮ ਨੇ ਪਿੰਡਾਂ ਦੇ ਨੁਮਾਇੰਦਿਆਂ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਨੂੰ ਇਹ ਗ੍ਰਾਂਟ ਪਾਰਦਰਸ਼ੀ ਢੰਗ ਨਾਲ ਖਰਚ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਸੈਟਰਲ ਕੋਆ, ਬੈਂਕ ਜਿਲ੍ਹਾ ਮਾਨਸਾ,ਸ਼ਤੀਸ਼ ਕੁਮਾਰ ਸਿੰਗਲਾ ਮਾਰਕੀਟ ਕਮੇਟੀ ਬੁਢਲਾਡਾ, ਬਲਵਿੰਦਰ ਸਿੰਘ ਔਲਖ ਪੀ.ਏ. ਗੁਰਦਰਸ਼ਨ ਸਿੰਘ ਪਟਵਾਰੀ ਸੁਖਜਿੰਦਰ ਸਿੰਘ ਛੀਨਾ ਬਲਾਕ ਪ੍ਰਧਾਨ ਸੰਸਾਰ ਸਿੰਘ ਸਿਰਸੀਵਾਲਾ, ਮਨਦੀਪ ਸਿੰਘ ਚੱਕ ਅਲੀ ਸ਼ੇਰ, ਕੁਲਦੀਪ ਸਿੰਘ ਬੀਰੇਵਾਲਾ ਡੋਗਰਾ, ਡਾ ਬੂਟਾ ਸਿੰਘ ਜਰਨੈਲ ਸਿੰਘ ਮੰਢਾਲੀ, ਰਾਮਲਾਲ ਸਿੰਘ ਪਿੱਪਲੀਆ, ਬਿੱਕਰ ਸਿੰਘ ਮਘਾਣੀਆਂ ਤੋਂ ਇਲਾਵਾ ਪੰਚਾਇਤ ਵਿਭਾਗ ਵੱਲੋਂ ਪੰਚਾਇਤ ਸੈਕਟਰੀ ਦੀਪਕ ਬਾਂਸਲ, ਜਗਤਾਰ ਸਿੰਘ, ਹਰਭਜਨ ਸਿੰਘ ,ਧੀਰਜ ਕੁਮਾਰ,ਧਰਮਪਾਲ,ਆਦਿ ਹਾਜ਼ਰ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD