Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਪਾਰਦਰਸ਼ੀ ਤਰੀਕੇ ਨਾਲ ਸਰਕਾਰੀ ਕੰਮਕਾਜ ਹੋਣ ਨਾਲ ਲੋਕ ਨਿਰਮਾਣ ਵਿਭਾਗ ਦੀ ਬਚਤ 3 ਤੋਂ ਵੱਧ ਕੇ 20 ਫੀਸਦੀ ਹੋਈ : ਹਰਭਜਨ ਸਿੰਘ ਈਟੀਓ

ਲੋਕ ਨਿਰਮਾਣ ਮੰਤਰੀ ਵੱਲੋਂ ਸੀਤੋ ਗੁਨੋ ਵਿਖੇ ਡਿਫੈਂਸ ਰੋਡ ਦੇ ਮਜਬੂਤੀ ਕਰਨ ਦੇ ਕੰਮ ਦਾ ਨੀਂਹ ਪੱਥਰ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amandeep Singh Goldy Musafir, Amandeep Singh Goldy

Web Admin

Web Admin

5 Dariya News

ਸੀਤੋ ਗੁੰਨੋ (ਫਾਜ਼ਿਲਕਾ) , 08 Mar 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇਹ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬੱਲੂਆਣਾ ਦੀ ਪ੍ਰਮੁੱਖ ਸੜਕ ਜੋ ਕਿ ਮਲੋਟ ਤੋਂ ਰਾਜਸਥਾਨ ਬਾਰਡਰ ਤੱਕ ਜਾਂਦੀ ਹੈ ਦੇ ਮਜ਼ਬੂਤੀ-ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਅੱਜ ਰੱਖਿਆ । ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਹਾਜ਼ਰ ਸਨ।

 ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਅਤੇ ਬਿਜਲੀ ਮਹਿਕਮੇ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਸੜਕ ਦੇ ਨਵੀਨੀਕਰਨ ਤੇ 17 ਕਰੋੜ 69 ਲੱਖ ਰੁਪਏ ਖਰਚ ਕਰ ਰਹੀ ਹੈ ਅਤੇ ਇਸ ਨਾਲ ਬੱਲੂਆਣਾ ਇਲਾਕੇ ਦੇ ਲਗਭਗ ਦੋ ਦਰਜਨ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਟਰਾਂਸਪੋਰਟ ਸਹੂਲਤਾਂ ਮਿਲਣ ਦੇ ਨਾਲ ਨਾਲ ਰਾਜ ਦਾ ਰਾਜਸਥਾਨ ਨਾਲ ਸੜਕ ਸੰਪਰਕ ਹੋਰ ਮਜ਼ਬੂਤ ਹੋਵੇਗਾ ।

ਇਸ ਮੌਕੇ ਬੋਲਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ ਤਰੀਕੇ ਨਾਲ ਵਿਭਾਗੀ ਕਾਰਜ ਨੇਪਰੇ ਚਾੜੇ ਜਾ ਰਹੇ ਹਨ ਅਤੇ ਇਸੇ ਦਾ ਹੀ ਨਤੀਜਾ ਹੈ ਕਿ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਵਿੱਚ ਜਿੱਥੇ ਪਿਛਲੀਆਂ ਸਰਕਾਰਾਂ ਸਮੇਂ ਮਾਤਰ ਤਿੰਨ ਫੀਸਦੀ ਦੀ ਬੱਚਤ ਆਉਂਦੀ ਸੀ ਉੱਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮੇਂ ਇਹ ਸੇਵਿੰਗ 20 ਪ੍ਰਤੀਸ਼ਤ ਤੱਕ ਆ ਰਹੀ ਹੈ ।

ਉਹਨਾਂ ਨੇ ਕਿਹਾ ਕਿ ਇਹੀ ਬਦਲਾਅ ਹੁੰਦਾ ਹੈ । ਇਸੇ ਤਰ੍ਹਾਂ ਉਹਨਾਂ ਨੇ ਆਖਿਆ ਕਿ ਸਰਕਾਰ ਦਾ ਖਜ਼ਾਨਾ ਹਮੇਸ਼ਾ ਭਰਿਆ ਹੁੰਦਾ ਹੈ ਪਰ ਪਿਛਲੀਆਂ ਸਰਕਾਰਾਂ ਵਾਲਿਆਂ ਨੇ ਇਹ ਖਜ਼ਾਨਾ ਲੋਕਾਂ ਤੇ ਖਰਚਣ ਦੀ ਬਜਾਏ ਆਪਣੇ ਹਿੱਤ ਪੂਰਨ ਲਈ ਵਰਤਿਆ ਸੀ ਜਦਕਿ ਹੁਣ ਦੀ ਸਰਕਾਰ ਪੰਜਾਬ ਦਾ ਖਜ਼ਾਨਾ ਪੰਜਾਬ ਦੇ ਲੋਕਾਂ ਲਈ ਖਰਚ ਕਰ ਰਹੀ ਹੈ।

ਉਹਨਾਂ ਕਿਹਾ ਕਿ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਖੁੱਲ ਚੁੱਕੇ ਹਨ ਅਤੇ ਸਕੂਲ ਆਫ ਐਮੀਨੈਂਸ ਤੋਂ ਬਾਅਦ ਹੁਣ ਸਕੂਲ ਆਫ ਬਰੀਲੀਅਂਸ, ਸਕੂਲ ਆਫ ਅਪਲਾਈਡ ਲਰਨਿੰਗ ਅਤੇ ਸਕੂਲ ਆਫ ਹੈਪੀਨਸ ਖੋਲਣ ਦਾ ਫੈਸਲਾ ਵੀ ਬਜਟ ਵਿੱਚ ਕੀਤਾ ਗਿਆ ਹੈ। ਇਸੇ ਤਰ੍ਹਾਂ ਉਹਨਾਂ ਕਿਹਾ ਕਿ ਟੇਲਾਂ ਤੱਕ ਪੂਰਾ ਪਾਣੀ ਪਹੁੰਚ ਰਿਹਾ ਹੈ। ਸੜਕਾਂ ਤੇ ਸੁਰੱਖਿਆ ਲਈ ਸੜਕ ਸੁਰੱਖਿਆ ਫੋਰਸ ਬਣਾਈ ਗਈ ਹੈ ਅਤੇ ਨਜਾਇਜ਼ ਕਬਜ਼ੇ ਵੀ ਹਟਾਏ ਗਏ ਹਨ ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦਿੱਤੀ ਗਈ ਹੈ ਅਤੇ ਮੁਫਤ ਬਿਜਲੀ ਦੀ ਸਬਸਿਡੀ ਕਿਸਾਨਾਂ ਦੇ ਨਾਲ ਨਾਲ ਹੋਰ ਲੋਕਾਂ ਨੂੰ ਵੀ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਾਰੇ ਲੋਕਾਂ ਨੂੰ ਘਰੇਲੂ ਵਰਤੋਂ ਲਈ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ 40 ਹਜਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ।

ਇਸ ਤੋਂ ਪਹਿਲਾਂ ਬੋਲਦਿਆਂ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕੈਬਨਿਟ ਮੰਤਰੀ ਨੂੰ ਜੀ ਆਇਆ ਆਖਿਆ। ਉਹਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਲਕਾ ਬੱਲੂਆਣਾ ਦੇ ਵਿੱਚ ਲਗਭਗ 800 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਹਿਲੀ ਵਾਰ ਹੋਇਆ ਹੈ ਕਿ ਹਲਕਾ ਬੱਲੂਆਣਾ ਵਿੱਚ ਇੰਨੀ ਵੱਡੀ ਰਕਮ ਦੇ ਵਿਕਾਸ ਕਾਰਜ ਕਿਸੇ ਸਰਕਾਰ ਨੇ ਸ਼ੁਰੂ ਕਰਵਾਏ ਹਨ।

ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਹੀ ਵਾਲੀ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਲੋਕ ਘਰ ਬੈਠੇ ਵੀ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ, ਧਰਮਵੀਰ ਗੋਦਾਰਾ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

ਇਸ ਤੋਂ ਬਿਨਾਂ ਲੋਕ ਨਿਰਮਾਣ ਵਿਭਾਗ ਦੇ ਨਿਗਰਾਨ ਇੰਜਨੀਅਰ ਵਿਪਨ ਬੰਸਲ, ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਐਸ ਡੀ ਓ ਵਿਸ਼ਵਜੀਤ ਸ਼ਿਹਾਗ ਅਤੇ ਜੇਈ ਸੰਜੇ ਕੁਮਾਰ ਵੀ ਵਿਸ਼ੇਸ਼ ਤੌਰ ਤੇ ਇੱਥੇ ਹਾਜ਼ਰ ਸਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਰਨ ਸਿੰਘ ਈਟੀਓ ਅਤੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਿਸੇ਼ਸ ਤੌਰ ਤੇ ਪਿੰਡ ਮਹਿਰਾਣਾ ਤੇ ਬਿਸ਼ਨੋਈ ਮੰਦਰ ਵਿਖੇ ਵੀ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Singh Goldy Musafir , Amandeep Singh Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD