Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਲੋਕਾਂ ਵਲੋਂ ਬਖਸ਼ੇ ਹਰੇ ਪੈੱਨ ਦੀ ਵਰਤੋਂ ਆਮ ਲੋਕਾਂ ਦੀ ਸੁੱਖ ਸਹੂਲਤ ਲਈ ਹੀ ਕੀਤੀ ਜਾਵੇਗੀ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਆਪਣੇ ਅਖਤਿਆਰੀ ਫੰਡ ਦੇ ਕੋਟੇ ਦੀ ਸਾਰੀ ਰਕਮ ਵੰਡਣ ’ਤੇ ਪ੍ਰਗਟਾਈ ਸੰਤੁਸ਼ਟੀ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 09 Mar 2024

ਕੋਟਕਪੂਰੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਥਾਨਕ ਮਾਰਕਿਟ ਕਮੇਟੀ ਦੇ ਦਫਤਰ ਵਿਖੇ ਵੱਖ ਵੱਖ ਸੰਸਥਾਵਾਂ, ਜਥੇਬੰਦੀਆਂ, ਸੁਸਾਇਟੀਆਂ ਅਤੇ ਕਲੱਬਾਂ ਨੂੰ ਲਗਭਗ 50 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਤਕਸੀਮ ਕਰਨ ਮੌਕੇ ਆਖਿਆ ਕਿ ਉਹਨਾਂ ਨੇ ਹੁਣ ਤੱਕ ਦੇ ਆਪਣੇ ਅਖਤਿਆਰੀ ਫੰਡ ਅਰਥਾਤ ਕੋਟੇ ਦੀ ਸਾਰੀ ਰਕਮ ਵੰਡ ਦਿੱਤੀ ਹੈ। ਉਹਨਾ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹਨਾ ਨੂੰ ਇਸ ਪਦਵੀ ਤੱਕ ਪਹੁੰਚਾਉਣ ਦਾ ਇਲਾਕੇ ਦੇ ਵਸਨੀਕਾਂ ਦਾ ਬਹੁਤ ਵੱਡਾ ਯੋਗਦਾਨ ਹੈ।

 ਆਪਣੇ ਸੰਬੋਧਨ ਦੌਰਾਨ ਸਪੀਕਰ ਸੰਧਵਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਗਰਾਂਟਾਂ ਜਾਰੀ ਕਰਨ ਦੇ ਨਾਲ ਨਾਲ ਨਵੇਂ ਕੀਰਤੀਮਾਨ ਸਥਾਪਿਤ ਕਰਨੇ ਸ਼ੁਰੂ ਕਰ ਦਿੱਤੇ ਹਨ। ਉਹਨਾ ਦੱਸਿਆ ਕਿ ਮੁਫਤ ਬਿਜਲੀ, ਮੁਫਤ ਸਿੱਖਿਆ, ਮੁਫਤ ਸਿਹਤ ਸੇਵਾਵਾਂ, 43 ਤੋਂ ਜਿਆਦਾ ਮੁਫਤ ਸਰਕਾਰੀ ਸਹੂਲਤਾਂ, ਸਰਕਾਰ ਤੁਹਾਡੇ ਦੁਆਰ ਵਰਗੇ ਇਨਕਲਾਬੀ ਪੋ੍ਰਗਰਾਮ, ਮੁਫਤ ਤੀਰਥ ਯਾਤਰਾ ਵਰਗੀਆਂ ਸੈਂਕੜੇ ਸਹੂਲਤਾਂ ਦਾ ਜਿਕਰ ਕੀਤਾ ਜਾ ਸਕਦਾ ਹੈ, ਜੋ ਲੋਕਾਂ ਨੂੰ ਬਿਨ ਮੰਗਿਆਂ ਮਿਲ ਗਈਆਂ, ਕੋਈ ਸੰਘਰਸ਼ ਨਹੀਂ ਕਰਨਾ ਪਿਆ।

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਆਪਣੇ ਮਹਿਜ 2 ਸਾਲਾਂ ਤੋਂ ਵੀ ਘੱਟ ਸਮੇਂ ਦੇ ਕਾਰਜਕਾਲ ਦੌਰਾਨ 42 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡ ਕੇ ਅਤੇ ਵੱਖ ਵੱਖ ਕਿਸਮਾ ਦੀਆਂ ਸੈਂਕੜੇ ਸਹੂਲਤਾਂ ਪੰਜਾਬ ਵਾਸੀਆਂ ਨੂੰ ਦੇਣ ਦੇ ਬਾਵਜੂਦ ਵੀ ਕਦੇ ‘ਖਜਾਨਾ ਖਾਲੀ’ ਕਹਿ ਕੇ ਖਾਨਾਪੂਰਤੀ ਕਰਨ ਦੀ ਜਰੂਰਤ ਨਹੀਂ ਸਮਝੀ। ਸਪੀਕਰ ਸੰਧਵਾਂ ਨੇ ਦੁਹਰਾਇਆ ਕਿ ਲੋਕਾਂ ਵਲੋਂ ਬਖਸ਼ੇ ਗਏ ਹਰੇ ਪੈਨ ਦੀ ਵਰਤੋਂ ਸਿਰਫ ਆਮ ਲੋਕਾਂ ਦੀਆਂ ਸੁੱਖ ਸਹੂਲਤਾਂ ਲਈ ਹੀ ਕੀਤੀ ਜਾਵੇਗੀ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਮੀਤ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਸੁਖਵੰਤ ਸਿੰਘ ਪੱਕਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਮਨਦੀਪ ਸਿੰਘ ਮੌਂਗਾ, ਹਰਪਾਲ ਸਿੰਘ ਸੰਧੂ, ਮਨਜੀਤ ਸ਼ਰਮਾ, ਮਿਹਰ ਸਿੰਘ ਚਾਨੀ, ਬਿੱਟਾ ਨਰੂਲਾ, ਸੰਦੀਪ ਸਿੰਘ ਬਰਾੜ ਆਦਿ ਸਮੇਤ ਭਾਰੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ, ਵਪਾਰੀ, ਆੜਤੀਏ, ਕਿਸਾਨ, ਮਜਦੂਰ ਅਤੇ ਵੱਖ ਵੱਖ ਸੰਸਥਾਵਾਂ, ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD