Tuesday, 21 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ

 

ਨੈਸ਼ਨਲ ਲੋਕ ਅਦਾਲਤ ਵਿੱਚ 9966 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ

Punjab State Legal Services Authority, National Lok Adalat, Judiciary, Lok Adalat, National Legal Services Authority

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Mar 2024

ਮਾਨਯੋਗ ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜ਼ਨ ਵਿੱਚ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 08 ਬੈਂਚ ਸ਼੍ਰੀ ਮੁਕਤਸਰ ਸਾਹਿਬ ਵਿਖੇ, ਮਲੋਟ ਵਿਖੇ 3 ਅਤੇ ਗਿਦੜਬਾਹਾ ਵਿਖੇ 2 ਬੈਂਚ ਲਗਾਏ ਗਏ।

ਇਸ ਲੋਕ ਅਦਾਲਤ ਵਿੱਚ ਲੈਂਡ ਐਜੂਕੈਸ਼ਨ ਕੇਸ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨ, ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਸ ਦੀ ਕਰਮਵਾਰ ਮਿਸ ਗਿਰੀਸ਼, ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ, ਮਿਸ ਅਮੀਤਾ ਸਿੰਘ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ਼੍ਰੀ ਜਤਿੰਦਰਪਾਲ, ਸਿਵਲ ਜੱਜ (ਸੀਨੀ. ਡਵੀ,), ਰਾਜਪਾਲ ਰਾਵਲ, ਸੀ.ਜੇ.ਐਮ,, ਸ਼੍ਰੀ ਮਹੇਸ਼ ਕੁਮਾਰ, ਵਧੀਕ ਸਿਵਲ ਜੱਜ (ਸੀਨੀ ਡਵੀ), ਸ਼੍ਰੀਮਤੀ ਗੁਰਪ੍ਰੀਤ ਕੌਰ, ਜੁਡੀਸ਼ੀਅਲ ਮੈਜੀਸਟ੍ਰੇਟ ਫਸਟ ਕਲਾਸ, ਸ਼੍ਰੀ ਗੁਰਨਾਮ ਸਿੰਘ, ਚੇਅਰਮੈਨ ਪੀ. ਐਲ. ਏ., ਸ਼੍ਰੀ ਨੀਰਜ ਕੁਮਾਰ, ਵਧੀਕ ਸਿਵਲ ਜੱਜ ਸੀਨੀ. ਡਵੀ. ਮਲੋਟ, ਮਿਸ ਦਿਲਸ਼ਾਦ ਕੌਰ, ਜੇ.ਐਮ.ਆਈ.ਸੀ, ਸ਼੍ਰੀ ਕੰਵਲਜੀਤ ਸਿੰਘ, ਜੇ.ਐਮ.ਆਈ.ਸੀ, ਮਿਸ ਅਮਨਦੀਪ ਕੌਰ, ਵਧੀਕ ਸਿਵਲ ਜੱਜ ਸੀਨੀ.ਡਵੀ. ਗਿੱਦੜਬਾਹਾ, ਮਿਸ ਏਕਤਾ, ਜੇ.ਐਮ.ਆਈ.ਸੀ, ਗਿੱਦੜਬਾਹਾ ਆਦਿ ਬੈਂਚਾਂ ਵਲੋਂ ਧਿਰਾ ਦੀ ਸੁਣਵਾਈ ਕੀਤੀ ਗਈ ਅਤੇ ਅੱਜ ਦੀ ਲੋਕ ਅਦਾਲਤ ਵਿਚ ਕੁੱਲ 10273 ਕੇਸ ਰੱਖੇ ਗਏ ਜਿਨਾ ਵਿਚ ਕੁੱਲ 9966 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ, ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। 

ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਇਸ ਮੌਕੇ ਮਿਸ ਹਰਪ੍ਰੀਤ ਕੌਰ, ਸਕੱਤਰ/ਸੀ.ਜੀ.ਐਮ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾ ਦਾ ਵਧ ਤੋਂ ਵਧ ਲਾਭ ਉਠਾਉਣ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਾਉਣਾ ਹੋਵੇ, ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ।

 

Tags: Punjab State Legal Services Authority , National Lok Adalat , Judiciary , Lok Adalat , National Legal Services Authority

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD