Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਸਫ਼ਲ ਆਯੋਜਨ

Punjab State Legal Services Authority, National Lok Adalat, Judiciary, Lok Adalat, National Legal Services Authority, Faridkot

Web Admin

Web Admin

5 Dariya News

ਫਰੀਦਕੋਟ , 09 Mar 2024

Last updated on: Mar 09, 2024, 00:00 IST

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 6 ਬੈਂਚ, ਸਥਾਈ ਲੋਕ ਅਦਾਲਤ ਵਿਖੇ । ਬੈਂਚ. ਸਬ ਡਵੀਜਨ ਜੈਤੋ ਵਿਖੇ । ਬੈਂਚ ਬਣਾਇਆ ਗਿਆ।

ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏ ਗਏ । ਇਸ ਲੋਕ ਅਦਾਲਤ ਵਿੱਚ 3896 ਕੇਸਾਂ ਵਿੱਚੋਂ 1232 ਕੇਸਾਂ ਦਾ ਨਿਪਟਾਰਾ ਕਰਕੇ 11,14,56,642/- ਰੁਪਏ ਦਾ ਅਤੇ ਇਸ ਵਿੱਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 2226 ਕੇਸਾਂ ਵਿੱਚੋਂ 523 ਕੇਸਾਂ ਦਾ ਨਿਪਟਾਰਾ ਕਰਕੇ 6,29,643/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸ਼੍ਰੀ ਰਾਜੀਵ ਕਾਲੜਾ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ 'ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। 

ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਸੀ. ਜੇ. ਐਮ. ਸ੍ਰੀ ਅਜੀਤ ਪਾਲ ਸਿੰਘ ਵੱਲੋਂ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਅੰਤ ਵਿੱਚ ਜੱਜ ਸਾਹਿਬਾਨ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ" ਝਗੜੇ ਮੁਕਾਉ ਪਿਆਰ ਵਧਾਉਂ" ਲੋਕ ਅਦਾਲਰਾਂ ਰਾਹੀਂ ਸਸਤਾ ਤੇ ਛੇਤੀ ਨਿਆ ਪਾਓ।

 

Tags: Punjab State Legal Services Authority , National Lok Adalat , Judiciary , Lok Adalat , National Legal Services Authority , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD