Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 6838 ਕੇਸਾਂ ਦਾ ਨਿਪਟਾਰਾ

56.58 ਕਰੋੜ ਰੁਪਏ ਦੇ ਕਰੀਬ ਅਵਾਰਡ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

Punjab State Legal Services Authority, National Lok Adalat, Judiciary, Lok Adalat, National Legal Services Authority, Moga

Web Admin

Web Admin

5 Dariya News

ਮੋਗਾ , 09 Mar 2024

Last updated on: Mar 09, 2024, 00:00 IST

ਜ਼ਿਲ੍ਹਾ ਮੋਗਾ ਵਿੱਚ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 20 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 11 ਬੈਂਚ ਰੈਵੇਨਿਊ ਕੇਸਾਂ ਦਾ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ–ਵੱਖ 8 ਬੈਂਚ ਬਣਾਏ ਗਏ।

ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ - ਵੱਖ ਬੈਂਚਾਂ ਵਿੱਚ ਕੁੱਲ 8934 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 6009 ਪ੍ਰੀ-ਲਿਟੀਗੇਟਿਵ ਅਤੇ 829 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 56 ਕਰੋੜ 57 ਲੱਖ 85 ਹਜ਼ਾਰ 984 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।  ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖ਼ਿਲਾਫ਼ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 11.05.2024 ਨੂੰ ਲਗਾਈ ਜਾਵੇਗੀ।

 

Tags: Punjab State Legal Services Authority , National Lok Adalat , Judiciary , Lok Adalat , National Legal Services Authority , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD