Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ

ਵੱਖ-ਵੱਖ ਨਿਆਂਇਕ ਅਦਾਲਤਾਂ 'ਚ 58610 ਕੇਸਾਂ ਦਾ ਨਿਪਟਾਰਾ

Punjab State Legal Services Authority, National Lok Adalat, Judiciary, Lok Adalat, National Legal Services Authority, Ludhiana

Web Admin

Web Admin

5 Dariya News

ਲੁਧਿਆਣਾ , 09 Mar 2024

Last updated on: Mar 09, 2024, 00:00 IST

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ ਹੋਇਆ ਜਿੱਥੇ ਲੋੜਵੰਦ ਲੋਕਾਂ ਨੇ ਭਰਪੂਰ ਲਾਹਾ ਲਿਆ।

ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 69310 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 58610 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 90,05,50,533/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ ਡਵੀਜਨ ਲੁਧਿਆਣਾ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ 09 ਮਾਰਚ, 2024 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਸਕੱਤਰ ਸ੍ਰੀ ਰਮਨ ਸ਼ਰਮਾ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ  ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 23 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 7 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ। ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।                                             

 

Tags: Punjab State Legal Services Authority , National Lok Adalat , Judiciary , Lok Adalat , National Legal Services Authority , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD