Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

Book, Ludhiana

Web Admin

Web Admin

5 Dariya News

ਲੁਧਿਆਣਾ , 09 Mar 2024

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਸਨੀ ਪੱਖੋਕੇ ਦੇ ਅਦਾਰੇ ਅਦਬ ਪ੍ਰਕਾਸ਼ਨ ਪੱਖੋਕੇ (ਤਰਨ ਤਾਰਨ) ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ “ਕੁਝ ਬੰਦਿਆਂ ਦੇ ਨਾਂ ਵੀ ਸੋਹਣੇ ਲੱਗਦੇ ਨੇ” ਅਤੇ ਦਿਲ ਤੋਂ ਈ ਲਹਿ ਗਿਆ ਏਂ”ਲਾਹੌਰ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਪ੍ਰੋ. ਗੁਰਤੇਜ ਕੋਹਾਰਵਾਲਾ ਨੇ ਪਾਕਿ ਹੈਰੀਟੇਜ ਵਿਖੇ ਲੋਕ ਅਰਪਣ ਕੀਤੀਆਂ। 

ਇਨ੍ਹਾਂ ਕਿਤਾਬਾਂ ਬਾਰੇ ਜਾਣਕਾਰੀ ਦੇਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਕਿਹਾ ਕਿ ਪਾਕਿਸਤਾਨ ਚ ਲਿਖੀ ਜਾ ਰਹੀ ਕਵਿਤਾ ਵਿੱਚੋਂ ਬਾਬਾ ਨਜਮੀ, ਅਫ਼ਜ਼ਲ ਸਾਹਿਰ,ਤਾਹਿਰਾ ਸਰਾ, ਡਾ. ਸੁਗਰਾ ਸੱਦਫ਼ ਦੇ ਨਾਲ ਨਾਲ ਇਸ ਵਕਤ ਇਰਸ਼ਾਦ ਸੰਧੂ, ਬੁਸ਼ਰਾ ਨਾਜ਼, ਤਜੱਮਲ ਕਲੀਮ, ਅਰਸ਼ਦ ਮਨਜ਼ੂਰ ਤੇ ਬਾਬਾ ਗੁਲਾਮ ਹੁਸੈਨ ਨਦੀਮ ਚੋਖੇ ਪੜ੍ਹੇ ਜਾ ਰਹੇ ਨੇ। 

ਇਸ ਗੱਲ ਵਿੱਚ ਸੋਸ਼ਲ ਮੀਡੀਆ ਦਾ ਸਭ ਤੋਂ ਵੱਡਾ ਹਿੱਸਾ ਹੈ। ਸਨੀ ਪੱਖੋਕੇ ਨੇ ਪਛਲੇ ਦੋ ਤਿੰਨ ਸਾਲਾਂ ਵਿੱਚ ਹੀ ਕਈ ਨਵੇਂ ਸ਼ਾਇਰ ਭਾਰਤੀ ਪੰਜਾਬ ਵਿੱਚ ਪੇਸ਼ ਕੀਤੇ ਨੇ ਜਿੰਨ੍ਹਾਂ ਵਿੱਚੋਂ ਬੁਸ਼ਰਾ ਨਾਜ਼, ਇਰਸ਼ਾਦ ਸੰਧੂ ਤੇ ਅਰਸ਼ਦ ਮਨਜ਼ੂਰ ਪ੍ਰਮੁੱਖ ਹਨ। ਇਸ ਮੌਕੇ ਗੱਲ ਬਾਤ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਬਾਬਾ ਨਜਮੀ, ਅਫ਼ਜ਼ਲ ਸਾਹਿਰ, ਬੁਸ਼ਰਾ ਨਾਜ਼ ਤੇ ਇਰਸ਼ਾਦ ਸੰਧੀ ਦੇ ਲੋਕ ਪਰਵਾਨ ਹੋਣ ਦਾ ਵੱਡਾ ਕਾਰਨ ਆਸਾਨ ਜ਼ਬਾਨਦਾਨੀ ਤੇ ਪ੍ਰਕਾਸ਼ਕਾਂ ਵੱਲੋਂ ਮੰਡੀ ਵਿੱਚ ਨਵੇ ਢੰਗ ਤਰੀਕੇ ਦੀ ਈ ਪੇਸ਼ਕਾਰੀ ਹੈ। 

ਸਾਨੂੰ ਸਭ ਨੂੰ ਲੋਕਾਂ ਵਿੱਚ ਚੰਗਾ ਕਲਾਮ ਭੇਜਣ ਲਈ ਨਵੇਂ ਨਵੇਂ ਪਲੈਟਫਾਰਮ ਉਸਾਰਨੇ ਪੈਣਗੇ ਤਾਂ ਜੋ ਸਿਰਫ਼ ਕਿਤਾਬ ਨੂੰ ਬੁੱਕ ਸ਼ਾਪ ਤੇ ਹੀ ਨਾ ਨਿਰਭਰ ਰਹਿਣਾ ਪਵੇ।ਪੰਜਾਬੀ ਕਵੀ ਗੁਰਤੇਜ ਕੋਹਾਰਵਾਲਾ ਨੇ ਕਿਹਾ ਕਿ ਇਰਸ਼ਾਦ ਸੰਧੂ ਕੋਲ ਸਹਿਜ ਤੇ ਸੁਹਜ ਦੇ ਨਾਲ ਨਾਲ ਸਮਾਜਕ ਸੱਚ ਨੂੰ ਸਮਝਣ ਵਾਲੀ ਵਿਸ਼ਲੇਸ਼ਣੀ ਅੱਖ ਵੀ ਹੈ। ਪ੍ਰਸਿੱਧ ਪੱਤਰਕਾਰ ਜਗਤਾਰ ਭੁੱਲਰ (ਏ ਬੀ ਸੀ ਚੈਨਲ) ਨੇ ਦੱਸਿਆ ਕਿ ਸਨੀ ਪੱਖੋਕੇ ਦੀ ਦਿਲੀ ਤਮੰਨਾ ਸੀ ਕਿ ਇਹ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ ਹੋਣ। 

ਭਾਵੇਂ ਇਨ੍ਹਾਂ ਕਿਤਾਬਾਂ ਦਾ ਸ਼ਾਇਰ ਇਰਸ਼ਾਦ ਸੰਧੂ ਦੂਰ ਵੱਸਦਾ ਹੋਣ ਕਾਰਨ ਨਹੀਂ ਪਹੁੰਚ ਸਕਿਆ ਪਰ ਉਸ ਦੇ ਸੱਜਣ ਬੇਲੀ ਸਭ ਹਾਜ਼ਰ ਨੇ। ਜਗਤਾਰ ਭੁੱਲਰ ਨੇ ਦੱਸਿਆ ਕਿ ਕੁਝ ਬੰਦਿਆਂ ਦੇ ਨਾਂ ਵੀ ਸੋਹਣੇ ਲੱਗਦੇ ਨੇ ਪਿਛਲੇ ਇੱਕ ਸਾਲ ਵਿੱਚ ਹੀ ਤੀਜੀ ਵਾਰ ਛਾਪੀ ਗਈ ਹੈ ਜਦ ਕਿ ਦੂਜੀ ਕਾਵਿ ਕਿਤਾਬ ਦਿਲ ਤੋਂ ਈ ਲਹਿ ਗਿਆ ਏਂ ਕੁਝ ਮਹੀਨਿਆਂ ਵਿੱਚ ਹੀ ਦੂਜੀ ਵਾਰ ਛਪੀ ਹੈ।

ਬੁਸ਼ਰਾ ਨਾਜ਼ ਦੀ ਕਿਤਾਬ “ਬੰਦਾ ਮਰ ਵੀ ਸਕਦਾ ਏ” ਦਾ ਇੱਕ ਸਾਲ ਵਿੱਚ ਹੀ ਅੱਠਵਾਂ ਐਡੀਸ਼ਨ ਛਪ ਚੁਕਾ ਹੈ।ਇਸ ਮੌਕੇ ਉੱਘੇ ਕਹਾਣਾਕਾਰ ਅਲੀ ਉਸਮਾਨ ਬਾਜਵਾ, ਪੰਜਾਬੀ ਲੇਖਕ ਤੇ ਫਿਲਮ ਅਦਾਕਾਰ ਡਾ. ਸਵੈਰਾਜ ਸੰਧੂ , ਸੁਨੀਲ ਕਟਾਰੀਆ (ਬੀ ਬੀ ਸੀ) ਗੁਰਬਖ਼ਸ਼ ਸਿੰਘ ਬਣਵੈਤ ਕੈਨੇਡਾ, ਜਸਵਿੰਦਰ ਕੌਰ ਗਿੱਲ ਤੇ ਹੋਰ ਸ਼ੁਭ ਚਿੰਤਕਾਂ ਨੇ ਇਰਸ਼ਾਦ ਸੰਧੂ ਨੂੰ ਸੋਹਣੀਆ ਕਿਤਾਬਾਂ ਲਿਖਣ ਤੇ ਸਨੀ ਪੱਖੋਕੇ ਨੂੰ ਸੁੰਦਰ ਪ੍ਰਕਾਸ਼ਨ ਲਈ ਮੁਬਾਰਕਬਾਦ ਦਿੱਤੀ।

 

Tags: Book , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD