Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 10 Mar 2024

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਵਿਖੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਗਾਂਧੀ ਮੈਮੋਰੀਅਲ ਹਾਈ ਸਕੂਲ ਬਹੁਤ ਪੁਰਾਣਾ ਅਤੇ ਬੜਾ ਨਾਮੀ ਸਕੂਲ ਹੈ। ਵੱਡੀਆਂ-ਵੱਡੀਆਂ ਨਾਮੀ ਸ਼ਖਸ਼ੀਅਤਾਂ ਇਥੇ ਪੜ੍ਹਕੇ ਗਈਆਂ ਹਨ, ਉਨ੍ਹਾਂ ਉੱਚ ਅਹੁਦੇ ਪ੍ਰਾਪਤ ਕੀਤੇ ਹਨ। ਉਹਨਾਂ ਸਕੂਲ ਦੀ ਜਰੂਰਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ।

ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੀਆਂ ਜਿਹੜੀਆਂ ਸੰਸਥਾਵਾਂ ਹਨ, ਉਹ ਸਾਡੇ ਸਮਾਜ ਅਤੇ ਪੰਜਾਬ ਦਾ ਸ਼ੀਸ਼ਾ ਹਨ। ਉਹਨਾਂ ਕਿਹਾ ਕਿ  ਜੇਕਰ ਹਸਪਤਾਲ ਠੀਕ ਹਨ ਤਾਂ ਸਾਡਾ ਸਮਾਜ ਤੰਦਰੁਸਤ ਹੈ। ਜੇਕਰ ਸਾਡੇ ਸਕੂਲ ਵਧੀਆ ਹਨ ਤਾਂ ਸਾਡਾ ਸਮਾਜ ਤਰੱਕੀ ਕਰ ਰਿਹਾ ਹੈ।  

ਉਨ੍ਹਾਂ ਕਿਹਾ ਕਿ ਸਾਡੇ ਸਕੂਲਾਂ ਵਿਚ ਪੰਜਾਬੀ ਜੋ ਕਿ ਸਾਡੀ ਮਾਂ ਬੋਲੀ ਹੈ ਅਤੇ ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ, ਇਨ੍ਹਾਂ ਨੂੰ ਪੜ੍ਹਾਉਣਾ ਚਾਹੀਦਾ ਹੈ,  ਇਨ੍ਹਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਜੇਕਰ ਅਸੀਂ ਆਪਣੀ ਸੰਸਕ੍ਰਿਤੀ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਜੋੜਨਾ ਹੈ ਤਾਂ ਉਸ ਦੇ ਲਈ ਬੱਚਿਆਂ ਨੂੰ ਸੰਸਕ੍ਰਿਤੀ ਦੀ ਸਿਖਲਾਈ ਜਰੂਰ ਦਿਵਾਉਣੀ ਚਾਹੀਦੀ ਹੈ। 

ਇਸ ਉਪਰੰਤ ਸਪੀਕਰ ਸੰਧਵਾਂ ਨੇ ਸਕੂਲ ਨਾਲ ਜੁੜੀਆਂ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਅਧਿਆਪਕਾਂ ਸਮੇਤ ਸਮੁੱਚੇ ਸਟਾਫ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਦੁਹਰਾਇਆ ਕਿ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਵਾਸੀਆਂ ਨੂੰ ਵਧੀਆ ਤੇ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜੋ ਪੰਜਾਬ ਨੂੰ ਲੈ ਕੇ ਸੋਚ ਹੈ, ਉਸ ਸੋਚ ਨੂੰ ਅਸਲੀ ਜਾਮਾ  ਪਹਿਨਾਇਆ ਜਾ ਰਿਹਾ ਹੈ ਅਤੇ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ।ਇਸ ਮੌਕੇ ਸੇਵਕ ਸਿੰਘ ਜਿਲ੍ਹਾ ਮੀਤ ਪ੍ਰਧਾਨ, ਗੁਰਮੀਤ ਸਿੰਘ ਗਿੱਲ ਬਲਾਕ ਪ੍ਰਧਾਨ, ਰਾਜਵਿੰਦਰ ਸਿੰਘ ਖੋਸਾ ਸੂਬਾ ਸਕੱਤਰ, ਗੱਜਣ ਸਿੰਘ ਖਾਲਸਾ, ਪੈਕਾ ਸਿੰਘ ਬਰਾੜ, ਜੀਤਾ ਸਿੰਘ ਖਾਲਸਾ, ਮਨਦੀਪ ਮੌਂਗਾ ਅਤੇ ਹਰਦੀਪ ਸਿੰਘ ਮਾਸਟਰ ਆਦਿ ਵੀ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD