Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

5 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ 10 ਥਾਵਾਂ 'ਤੇ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border,Khanauri Border

Web Admin

Web Admin

5 Dariya News

ਚੰਡੀਗੜ੍ਹ , 10 Mar 2024

Last updated on: Mar 10, 2024, 00:00 IST

ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਭਾਕਿਯੂ ਏਕਤਾ (ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਭਾਕਿਯੂ ਮਾਲਵਾ (ਹੀਰਕੇ) ਅਤੇ ਭਾਕਿਯੂ ਦੁਆਬਾ (ਸੰਘਾ) ਵੱਲੋਂ ਤਾਲਮੇਲਵੇਂ ਸੰਘਰਸ਼ ਵਜੋਂ ਅੱਜ 10 ਥਾਂਵਾਂ 'ਤੇ ਪੰਜਾਬ ਭਰ ਵਿੱਚ 12 ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀਆਂ ਦੇ ਮੁੱਖ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ: ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਬਠਿੰਡਾ ਜੰਕਸ਼ਨ, ਮਾਨਸਾ, ਬਰਨਾਲਾ, ਸੰਗਰੂਰ, ਹੁਸ਼ਿਆਰਪੁਰ, ਵੱਲਾ ਫਾਟਕ (ਅੰਮ੍ਰਿਤਸਰ), ਪਟਿਆਲਾ ਛਾਉਣੀ, ਅਜੀਤਵਾਲ (ਮੋਗਾ), ਮੰਡੀ ਅਹਿਮਦਗੜ੍ਹ (ਲੁਧਿਆਣਾ) ਅਤੇ ਜਲਾਲਾਬਾਦੇ ਪੱਛਮੀ (ਫਾਜ਼ਿਲਕਾ) ਵਿਖੇ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਤੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। 

ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਤਾ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਭਾਜਪਾ ਸਰਕਾਰ ਦੁਆਰਾ ਸ਼ੰਭੂ ਤੇ ਖਨੌਰੀ ਬਾਡਰਾਂ ਉੱਤੇ ਲਾਠੀਆਂ, ਗੋਲੀਆਂ ਤੇ ਗੈਸ-ਬੰਬਾਂ ਦੇ ਜ਼ੋਰ ਕਿਸਾਨਾਂ ਨੂੰ ਜਾਨੋਂ ਮਾਰ ਕੇ ਉਨ੍ਹਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਖੋਹਿਆ ਗਿਆ, ਜਿਸ ਵਿਰੁੱਧ ਸਖ਼ਤ ਰੋਸ ਵਜੋਂ ਇਹ ਅੰਦੋਲਨ ਕਰਨਾ ਪਿਆ ਹੈ। ਬੁਲਾਰਿਆਂ ਨੇ ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੋਦੀ ਸਰਕਾਰ ਵੱਲੋਂ ਵਾਅਦਾਖਿਲਾਫੀ ਕਰਕੇ ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਤੁਰੰਤ ਮੰਨੇ ਜਾਣ ਤੇ ਲਾਗੂ ਕਰਨ ਦੀ ਮੰਗ ਕੀਤੀ। 

ਇਸ ਤੋਂ ਇਲਾਵਾ ਭਾਰਤ ਨੂੰ ਸੰਸਾਰ ਵਪਾਰ ਸੰਸਥਾ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦਾ ਕਤਲ ਕਰਨ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਕਾਲੇ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ਼ ਅਤੇ ਮੌਜੂਦਾ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਦੀਆਂ ਭਖਦੀਆਂ ਮੰਗਾਂ ਉੱਤੇ ਵੀ ਬਰਾਬਰ ਜ਼ੋਰ ਦਿੱਤਾ ਗਿਆ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਭਾਜਪਾ ਹਕੂਮਤ ਵੱਲੋਂ ਮੜ੍ਹੀਆਂ ਜਾ ਰਹੀਆਂ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜੀ ਨੀਤੀਆਂ ਕਿਸਾਨਾਂ ਸਮੇਤ ਮੁਲਾਜ਼ਮਾਂ, ਠੇਕਾ ਕਾਮਿਆਂ ਅਤੇ ਸਨਅਤੀ ਮਜ਼ਦੂਰਾਂ ਆਦਿ ਸਮੂਹ ਕਿਰਤੀਆਂ ਦੀ ਅੰਨ੍ਹੀ ਆਰਥਿਕ ਲੁੱਟ ਤੇ ਸਮਾਜਿਕ ਵਿਤਕਰੇਬਾਜ਼ੀ ਨੂੰ ਸਿਖਰੀਂ ਚਾੜ੍ਹਨ ਵਾਲੀਆਂ ਸਾਬਤ ਹੋ ਰਹੀਆਂ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਜੇਤੂ ਦਿੱਲੀ ਘੋਲ਼ ਤੋਂ ਪਹਿਲਾਂ ਦੇ ਅਰਸੇ ਵਾਂਗ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਘੱਟੋ-ਘੱਟ ਪ੍ਰੋਗਰਾਮ ਉੱਪਰ ਇੱਕਜੁਟਤਾ ਵਾਲ਼ਾ ਅਤੇ ਵਿਸ਼ਾਲ ਤੋਂ ਵਿਸ਼ਾਲ ਲਾਮਬੰਦੀਆਂ ਵਾਲ਼ਾ ਮਹੌਲ ਸਿਰਜਣ ਦੀ ਲੋੜ ਇਸ ਮੌਕੇ ਸਿਰ ਚੜ੍ਹ ਕੇ ਕੂਕ ਰਹੀ ਹੈ, ਜਿਸ ਖਾਤਰ ਜਥੇਬੰਦੀਆਂ ਵੱਲੋਂ ਲਗਾਤਾਰ ਯਤਨ ਜੁਟਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਵੱਲੋਂ ਕੀਤੀ ਜਾਣ ਵਾਲੀ ਮੁਲਕ ਪੱਧਰੀ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦੀਆਂ ਜ਼ੋਰਦਾਰ ਤਿਆਰੀਆਂ ਵੀ ਪਿੰਡ ਪਿੰਡ ਮੀਟਿੰਗਾਂ, ਰੈਲੀਆਂ, ਝੰਡਾ ਮਾਰਚਾਂ ਅਤੇ ਨੁੱਕੜ ਨਾਟਕਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਇਸ ਅਹਿਮ ਅੰਦੋਲਨ ਵਿੱਚ ਵੀ ਉਨ੍ਹਾਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਿਰਤੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਜ਼ੋਰਦਾਰ ਸੱਦਾ ਦਿੱਤਾ ਗਿਆ।

ਇਸ ਮੌਕੇ ਹੋਰ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਅੰਗਰੇਜ਼ ਸਿੰਘ ਭਦੌੜ, ਗੁਰਮੀਤ ਸਿੰਘ ਮਹਿਮਾ, ਗੁਰਬਿੰਦਰ ਸਿੰਘ ਬੱਲ੍ਹੋ, ਹਰਿੰਦਰ ਕੌਰ ਬਿੰਦੂ, ਅੰਮ੍ਰਿਤਪਾਲ ਕੌਰ ਡਕੌਂਦਾ ਅਤੇ ਚਰਨਜੀਤ ਕੌਰ ਧੂੜੀਆਂ ਸਮੇਤ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD