Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

ਕੰਪਿਊਟਰ ਅਧਿਆਪਕ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ

ਕੰਪਿਊਟਰ ਅਧਿਆਪਕ ਬੋਲੇ; ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ ਦੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਆਪਣੇ ਹੀ ਚੋਣ ਮਨਰੋਥ ਪੱਤਰ ਦੀਆਂ ਗਰੰਟੀਆਂ ਤੋਂ ਮੁਕਰੇ

Protest, Agitation, Demonstration, Sangrur

Web Admin

Web Admin

5 Dariya News

ਸੰਗਰੂਰ , 10 Mar 2024

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿੱਚ ਕੰਪਿਊਟਰ ਅਧਿਆਪਕਾਂ ਸਬੰਧੀ ਦਿੱਤੀ ਗਈ ਗਰੰਟੀ ਨੂੰ ਯਾਦ ਕਰਵਾਉਣ ਅਤੇ ਆਪਣੇ ਜਾਇਜ਼ ਹੱਕਾਂ ਦੇ ਲਈ ਆਵਾਜ਼ ਬੁਲੰਦ ਕਰਨ ਲਈ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨਿਵਾਸ ਅੱਗੇ ਮਹਾਰੈਲੀ ਕੀਤੀ ਗਈ, ਜਿਸ ਵਿੱਚ ਸੂਬੇ ਭਰ ਦੇ ਕੰਪਿਊਟਰ ਦੇ ਅਧਿਆਪਕਾਂ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕਰਦੇ ਹੋਏ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। 

ਇਸ ਮੌਕੇ ਡੈਮੋਕ੍ਰੈਟਿਕ ਟੀਚਜ਼ ਫਰੰਟ (ਡੀਟੀਐੱਫ) ਅਤੇ ਗੌਰਮੈਂਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਸੂਬਾਈ ਆਗੀਆਂ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਸ਼ਿਰਕਤ ਕਰਦੇ ਹੋਏ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪਿਛਲੇ 19 ਸਾਲਾਂ ਤੋਂ ਬਤੌਰ ਕੰਪਿਊਟਰ ਅਧਿਆਪਕ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ ਸਾਲ 2011 ਵਿੱਚ ਤਤਕਾਲੀਨ ਪੰਜਾਬ ਸਰਕਾਰ ਵੱਲੋਂ ਉਹਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਪਰ ਸੂਬਾ ਸਰਕਾਰ ਦੇ ਮਤਰੇਅ ਸਲੂਕ ਕਾਰਣ ਜਿੱਥੇ ਉਨ੍ਹਾਂ ਦੇ ਪੂਰੇ ਲਾਭ ਅੱਜ ਤੱਕ ਬਹਾਲ ਹੀ ਨਹੀਂ ਹੋ ਸਕੇ ਉਥੇ ਵਰਤਮਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਮਿਲ ਰਹੇ ਲਾਭ ਵੀ ਇੱਕ ਇੱਕ ਕਰਕੇ ਖੋਹੇ ਜਾ ਰਹੇ ਹਨ, ਜੋ ਕਿ ਚਿੱਟੇ ਦਿਨੀ ਲੋਕਤੰਤਰ ਦਾ ਘਾਣ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇੱਕ ਪਾਸੇ ਚੋਣ ਮਨੋਰੱਥ ਪੱਤਰ ਨੂੰ ਕਾਨੂੰਨੀ ਦਸਤਾਵੇਜ ਬਣਾਉਣ ਦੀ ਗੱਲ ਕਰਦੇ ਹਨ ਦੂਜੇ ਪਾਸੇ ਆਪਣੇ ਹੀ ਚੋਣ ਮਨੋਰਥ ਤੋਂ ਮੁਨਕਰ ਹੋ ਗਏ ਹਨ। ਉਹਨਾਂ ਦੱਸਿਆ ਕਿ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਉਸ ਸਾਲ ਦੀਵਾਲੀ ਮੌਕੇ ਉਹਨਾਂ ਦੇ ਸਾਰੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਸੀ ਪਰ ਉਹ ਐਲਾਨ ਚੋਣ ਜੁਮਲਾ ਹੀ ਸਾਬਿਤ ਹੋਇਆ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਖ-ਵੱਖ ਜਨਤਕ ਸਮਾਰੋਹਾਂ ਦੇ ਦੌਰਾਨ ਕੰਪਿਊਟਰ ਅਧਿਆਪਕਾਂ ਸਬੰਧੀ ਅਜਿਹੇ ਐਲਾਨ ਕਈ ਵਾਰ ਕਰ ਚੁੱਕੇ ਹਨ ਪਰ ਬੜੀ ਨਾਮੋਸ਼ੀ ਵਾਲੀ ਗੱਲ ਹੈ ਕਿ ਉਹਨਾਂ ਵੱਲੋਂ ਕੀਤੇ ਗਏ ਇੱਕ ਐਲਾਨ ਨੂੰ ਅੱਜ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ।

ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ ਉਹਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕਰਕੇ ਉਹਨਾਂ ਨੂੰ ਬਿਨਾਂ ਦੇਰੀ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਦਦ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਮਾਂ ਰਹਿੰਦੇ ਉਹਨਾਂ ਦੇ ਸਾਰੇ ਜਾਇਜ਼ ਹੱਕ ਬਹਾਲ ਨਾ ਕੀਤੇ ਤਾਂ ਉਹ ਆਗਾਮੀ ਲੋਕ ਸਭਾ ਚੋਣਾਂ ਉਹ ਉਨ੍ਹਾਂ ਨਾਲ ਹੋਏ ਵਿਤਕਰੇ ਦੀ ਕਹਾਣੀ ਦੱਸਦੇ ਹੋਏ ਸੂਬੇ ਭਰ ਦੇ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਅਤੇ ਗੁਪਤ ਐਕਸ਼ਨ ਕਰਦੇ ਹੋਏ ਸ਼ਹਿਰ ਦੇ ਹਰ ਚੌਰਾਹੇ ਵਿਚ ਉਨ੍ਹਾਂ ਦੀ ਹੱਡੀ ਬੀਤੀ ਦੱਸਣ ਵਾਲੇ ਪੰਫਲੇਟ ਵੀ ਵੰਡਣੇ ਅਤੇ ਪਾਰਟੀ ਦੇ ਉਮੀਦਵਾਰ ਨੂੰ ਕਾਲੇ ਝੰਡੇ ਵਿਖਾਉਂਦੇ ਹੋਏ ਆਪਣੇ ਹੱਕਾਂ ਦੀ ਬਹਾਲੀ ਦੇ ਲੀ ਆਵਾਜ਼ ਉਠਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ  ਜਾਰੀ ਰਹੇਗੇ ਜਦੋਂ ਤੱਕ ਉਨ੍ਹਾਂ ਦੇ ਬਣਦੇ ਸਾਰੇ ਜਾਇਜ ਹੱਕ ਬਹਾਲ ਨਹੀਂ ਕਰ ਦਿੱਤੇ ਜਾਂਦੇ। 

ਹੋਰਨਾਂ ਤੋਂ ਇਲਾਵਾ ਇਸ ਮੌਕੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਮੀਤ ਪ੍ਰਧਾਨ ਪਰਮਵੀਰ ਸਿੰਘ ਪੰਮੀ, ਜਨਰਲ ਸਕੱਤਰ ਪਰਮਿੰਦਰ ਸਿੰਘ ਘੁਮਾਣ, ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਏਕਮਓਂਕਾਰ ਸਿੰਘ, ਸਿਕੰਦਰ ਸਿੰਘ, ਰਮਨ ਕੁਮਾਰ ਜਲੰਧਰ, ਰੋਬਿਨ ਸ਼ਰਮਾ ਮਲੇਰਕੋਟਲਾ, ਗੁਰਦੀਪ ਸਿੰਘ ਬੈਂਸ ਆਦਿ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਸਨ।  ਇਸ ਮੌਕੇ ਭਰਾਤਰੀ ਜਥੇਬੰਦੀਆਂ ਵੱਲੋਂ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਕੁਲਵੰਤ ਸਿੰਘ ਖਨੌਰੀ, ਕਮਲਜੀਤ ਸਿੰਘ ਬਨਭੌਰਾ, ਦੀਨਾ ਨਾਥ, ਸੁਖਬੀਰ ਖਨੌਰੀ, ਵਿਪਿਨ ਕੁਮਾਰ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਆਦਿ ਹਾਜ਼ਰ ਸਨ।

 

Tags: Protest , Agitation , Demonstration , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD