Thursday, 16 May 2024

 

 

ਖ਼ਾਸ ਖਬਰਾਂ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੇਲਵੇ ਲਾਈਨ ਨਾਲ ਲਗਦੀ ਇੰਦਰਾ ਬਸਤੀ ਵਾਲੀ ਸੜਕ ਨੂੰ ਚੌੜਾ ਕਰਨ ਦੇ ਕੰਮ ਦੀ ਕਰਵਾਈ ਸ਼ੁਰੂਆਤ

3.17 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਦੂਜੇ ਪੜਾਅ ਨੂੰ ਤਿੰਨ ਮਹੀਨਿਆਂ ‘ਚ ਕਰਵਾਇਆ ਜਾਵੇਗਾ ਮੁਕੰਮਲ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 10 Mar 2024

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਪੰਜਾਬ ਸਰਕਾਰ ਵੱਲੋਂ 3 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੀ ਨੁਹਾਰ ਬਦਲਣ ਲਈ ਸ਼ੁਰੂ ਕੀਤੇ ਗਏ ਰੇਲਵੇ ਲਾਈਨ ਦੇ ਨਾਲ ਲਗਦੀਆਂ ਸੜਕਾਂ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕਰਵਾਈ। ਸ਼ਹਿਰ ਦੀ ਇੰਦਰਾ ਬਸਤੀ ਵਾਲੇ ਪਾਸੇ ਵਾਲੀ ਸੜਕ ਨੂੰ ਚੌੜਾ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 2500 ਫੁੱਟ ਲੰਬੀ ਇਸ ਸੜਕ ਨੂੰ ਅਤੇ ਮਾਲ ਗੁਦਾਮ ਵਾਲੀ 850 ਫੁੱਟ ਲੰਬੀ ਸੜਕ ਨੂੰ 10-10 ਫੁੱਟ ਹੋਰ ਚੌੜਾ ਕਰਨ ‘ਤੇ 2 ਕਰੋੜ 41 ਲੱਖ ਰੁਪਏ ਖ਼ਰਚੇ ਜਾ ਰਹੇ ਹਨ ਜਦਕਿ ਇਸ ਜਗ੍ਹਾ ਦੀ ਲੀਜ਼ ਵਜੋਂ ਰੇਲਵੇ ਨੂੰ ਤਕਰੀਬਨ 76 ਲੱਖ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਤਹਿਤ ਆਰੰਭ ਕੀਤਾ ਗਿਆ ਚਾਰਦੀਵਾਰੀ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਦੂਜੇ ਪੜਾਅ ਨੂੰ ਆਉਣ ਵਾਲੇ ਤਿੰਨ-ਚਾਰ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਜਿਸ ਤੋਂ ਬਾਅਦ ਸ਼ਹਿਰ ਦੇ ਇਸ ਹਿੱਸੇ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਦਾ ਪੂਰਾ ਹੱਲ ਹੋ ਜਾਵੇਗਾ। ਅਮਨ ਅਰੋੜਾ ਨੇ ਕਿਹਾ ਕਿ ਇਸ ਇਲਾਕੇ ਵਿੱਚ ਪਾਣੀ ਭਰਨ ਦੇ ਮਸਲੇ ਨੂੰ ਸੁਲਝਾਉਣ ਦੀ ਤਜਵੀਜ਼ ਵੀ ਇਸ ਪ੍ਰੋਜੈਕਟ ਵਿੱਚ ਰੱਖੀ ਗਈ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਉਨ੍ਹਾਂ ਵੱਲੋਂ ਹਲਕਾ ਵਾਸੀਆਂ ਨਾਲ ਕੀਤੇ ਗਏ ਸਨ, ਹੁਣ ੳਨ੍ਹਾਂ ਸਾਰਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਲਾਈਨ ਦੇ ਦੋਵੇਂ ਪਾਸੇ ਸੜਕ ਦੇ ਨਾਲ ਵਸਦੇ ਪਰਿਵਾਰਾਂ ਦੀ ਦਹਾਕਿਆਂ ਤੋਂ ਲਟਕ ਰਹੀ ਸੜਕ ਨੂੰ ਚੌੜਾ ਕਰਨ ਦੀ ਮੰਗ ਨੂੰ  ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਹੋਇਆ ਸੀ ਜਿਸਨੂੰ ਹੁਣ ਉਨ੍ਹਾਂ ਵੱਲੋਂ ਖੁਦ ਆਪਣੀ ਦੇਖਰੇਖ ਹੇਠ ਪੂਰਾ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਚੀਮਾ ਕਸਬੇ ਵਿੱਚ ਵੀ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਪੌਣੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪੇਂਡੂ ਹਸਪਤਾਲ ਦੀ 30 ਬਿਸਤਰਿਆਂ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਚੀਮਾ ਮੰਡੀ ਵਿੱਚ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਨਵੇਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਵੀ ਕਰਵਾਈ ਗਈ ਹੈ ਜਿੱਥੇ ਹਜ਼ਾਰਾਂ ਲੋੜਵੰਦ ਮਰੀਜ਼ਾਂ ਦਾ ਮਿਆਰੀ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ।

ਇਸ ਅਹਿਮ ਉਪਰਾਲੇ ਲਈ ਮੰਤਰੀ ਅਮਨ ਅਰੋੜਾ ਨੂੰ ਵਾਰਡ ਨੰਬਰ 16, 17, 18, 19 ਅਤੇ 20 ਦੇ ਨਿਵਾਸੀਆਂ ਦੇ ਨਾਲ ਨਾਲ ਰਾਮ ਆਸ਼ਰਮ ਮੰਦਿਰ ਕਮੇਟੀ ਦੇ ਪ੍ਰਧਾਨ ਤਰੁਨ ਬਾਂਸਲ ਅਤੇ ਮੈਬਰਾਂ, ਸੁਨਾਮ ਵਿਕਾਸ ਸੰਘਰਸ਼ ਸਮਿਤੀ ਤੋਂ ਮਹੇਸ਼ ਦਿਵਾਨ, ਸ਼ਸ਼ੀ ਅਤੇ ਪ੍ਮੋਦ ਜਦਕਿ ਬ੍ਰਹਮਾਕੁਮਾਰੀਜ਼ ਮੰਦਿਰ ਵਲੋਂ ਮੀਰਾਂ ਦੀਦੀ ਵੱਲੋਂ ਸਨਮਾਨ ਕੀਤਾ ਗਿਆ।

ਇਸ ਮੌਕੇ ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ, ਜਤਿੰਦਰ ਜੈਨ, ਮਨਪ੍ਰੀਤ ਬਾਂਸਲ, ਆਸ਼ਾ ਬਜਾਜ, ਗੁਰਤੇਜ ਸਿੰਘ ਨਿੱਕਾ, ਸੁਨੀਲ ਕੁਮਾਰ ਆਸ਼ੂ ਐਮ ਸੀ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਬਲਾਕ ਪ੍ਰਧਾਨ ਸਾਹਿਬ ਸਿੰਘ, ਰਵੀ ਕਮਲ ਗੋਇਲ, ਭਾਨੂੰ ਪ੍ਰਤਾਪ, ਸੰਨੀ ਖੱਟਕ, ਵਿਕਰਮ ਗਰਗ ਵਿੱਕੀ, ਦੀਪਿਕਾ ਗੋਇਲ ਐਮਸੀ, ਸੋਨੀ ਖਡਿਆਲੀਆ, ਨਿਰਮਲਾ ਦੇਵੀ, ਹਰਮੀਤ ਵਿਰਕ, ਕੁਲਵੀਰ ਸੋਧੇ, ਜਰਨੈਲ ਬੱਬੂ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD