Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ

ਜੌੜਾਮਾਜਰਾ ਵੱਲੋਂ ਸਮਾਣਾ ਹਲਕੇ ਦੇ ਅੱਧੀ ਦਰਜਨ ਪਿੰਡਾਂ 'ਚ ਵਿਕਾਸ ਕੰਮਾਂ ਦੇ ਉਦਘਾਟਨ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਮਾਣਾ , 10 Mar 2024

''ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ ਅੰਦਰ ਵਿਕਾਸ ਕਰਾਂਤੀ ਲਿਆਂਦੀ ਹੈ।'' ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੁਘਾਟ ਵਿਖੇ ਛੱਪੜ ਦਾ ਨਵੀਨੀਕਰਨ ਤੇ ਤਰਲ ਅਤੇ ਠੋਸ ਵੇਸਟ ਪ੍ਰਬੰਧਨ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਪਿੰਡ ਕਲਿਆਣ ਵਿਖੇ ਲੋਕਾਂ ਦੇ ਇਕੱਠੇ ਹੋਕੇ ਬੈਠਣ ਲਈ ਮਾਡਰਨ ਸੱਥ ਦੀ ਉਸਾਰੀ, ਸੀਵਰੇਜ ਤੇ ਸਟਰੀਟ ਲਾਇਟਾਂ ਦਾ ਉਦਘਾਟਨ ਸਮੇਤ ਗਾਜੇਵਾਸ ਤੇ ਚੁਤੈਹਰਾ ਵਿਖੇ ਮਗਨਰੇਗਾ ਸਕੀਮ ਨਾਲ ਬਣਾਈ ਆਂਗਣਵਾੜੀ ਤੋਂ ਇਲਾਵਾ ਫਿਰਨੀ ਤੋਂ ਸਮਸ਼ਾਨਘਾਟ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਆਦਿ ਦੇ ਕੰਮਾਂ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ।

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਦਿੱਤੀ ਹਰੇਕ ਗਰੰਟੀ 'ਤੇ ਖਰ੍ਹਾ ਉਤਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਸਮਾਣਾ ਹਲਕੇ ਦੇ ਸਮੁੱਚੇ ਵਿਕਾਸ ਲਈ ਆਪਣੀ ਵਚਨਬੱਧਤਾ ਪੂਰੀ ਕਰ ਰਹੇ ਹਨ ਅਤੇ ਅੱਜ ਅੱਧੀ ਦਰਜਨ ਪਿੰਡਾਂ 'ਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ਹਨ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ।

ਇਸ ਦੌਰਾਨ ਉਨ੍ਹਾਂ ਨੇ ਪਿੰਡ ਲਲੌਛੀ ਵਿਖੇ ਨੌਜਵਾਨਾਂ ਨੂੰ ਕ੍ਰਿਕਟ ਦੀ ਕਿੱਟ ਸੌਪੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਪੀਏ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਬੀਡੀਪੀਓ ਬਲਜੀਤ ਸਿੰਘ ਸੋਹੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD