Thursday, 16 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲ਼ੋਂ 78 ਕਰੋੜ ਤੋਂ ਵੱਧ ਦੇ ਕੰਮਾਂ ਦੀ ਸ਼ੁਰੂਆਤ

ਹਲਕਾ ਜੰਡਿਆਲਾ ਗੁਰੂ, ਖਡੂਰ ਸਾਹਿਬ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਰੱਖੇ ਨਹੀਂ ਪੱਥਰ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 10 Mar 2024

ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ ਟੀ ਓ ਨੇ ਅੱਜ ਹਲਕਾ ਜੰਡਿਆਲਾ ਗੁਰੂ, ਸ੍ਰੀ ਖਡੂਰ ਸਾਹਿਬ ਅਤੇ ਸ੍ਰੀ ਬਾਬਾ ਬਕਾਲਾ ਸਾਹਿਬ ਵਿੱਚ 78 ਕਰੋੜ ਰੁਪਏ ਤੋਂ ਵੱਧ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਆਪਣੇ ਇਸ ਤੂਫਾਨੀ ਦੌਰੇ ਦੌਰਾਨ ਉਹਨਾਂ ਨੇ ਸਵੇਰ ਤੋਂ ਹੀ ਵੱਖ ਵੱਖ ਵਿਕਾਸ ਕੰਮਾਂ ਦੇ ਨਹੀਂ ਪੱਥਰ ਰੱਖਣੇ ਸ਼ੁਰੂ ਕੀਤੇ ਜੋ ਕਿ ਸ਼ਾਮ ਤੱਕ ਜਾਰੀ ਰਹੇ।

ਸੁਲਤਾਨ ਵਿੰਡ ਬਾਈਪਾਸ ਵਿਖੇ ਪੁਲ ਦੀ ਸ਼ੁਰੂਆਤ ਤੋਂ ਉਪਰੰਤ ਉਹਨਾਂ ਨੇ ਅੰਮ੍ਰਿਤਸਰ ਅੰਮ੍ਰਿਤਸਰ ਮਹਿਤਾ ਸੜਕ ਦੇ ਬਾਈਪਾਸ ਬਣਨ ਕਾਰਨ ਮਹਿਤਾ ਸ੍ਰੀ ਹਰਗੋਬਿੰਦਪੁਰ ਰੋਡ ਦੇ ਪੁਰਾਣੇ ਹਿੱਸੇ ਨੂੰ ਚੌੜਾ ਤੇ ਨਵਾਂ ਬਣਾਉਣ ਲਈ ਸੜਕ ਦਾ ਕੰਮ ਸ਼ੁਰੂ ਕਰਵਾਇਆ, ਜਿਸ ਉੱਤੇ 15 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਹੋਵੇਗੀ। ਇਸੇ ਤਰ੍ਹਾਂ ਬਾਬਾ ਬਕਾਲਾ ਸਾਹਿਬ ਮਹਿਤਾ ਰੋਡ ਸੜਕ ਨੂੰ ਚਾਰ ਮਾਰਗੀ ਕਰਨ ਲਈ ਕੰਮ ਦੀ ਸ਼ੁਰੂਆਤ ਕਰਵਾਈ,  ਜਿਸ ਉੱਤੇ 18 ਕਰੋੜ ਰੁਪਏ ਤੋਂ ਵੱਧ ਆਵੇਗੀ।  

ਇਸ ਤੋਂ ਇਲਾਵਾ ਜੀਟੀ ਰੋਡ ਬਾਈਪਾਸ ਤੋਂ ਡੇਰਾ ਬਾਬਾ ਜੈਮਲ ਸਿੰਘ ਸਠਿਆਲਾ ਬੁਤਾਲਾ ਕਰਤਾਰਪੁਰ ਸਾਹਿਬ ਰੋਡ ਦੀ ਸ਼ੁਰੂਆਤ ਵੀ ਕਰਵਾਈ ਜਿਸ ਉੱਤੇ 20 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਹੋਵੇਗੀ।ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਨਾਗੋਕੇ ਖਡੂਰ ਸਾਹਿਬ ਗੋਇੰਦਵਾਲ ਸਾਹਿਬ ਰੋਡ,ਜੰਡਿਆਲਾ ਗੁਰੂ ਤੋਂ ਤਰਨ ਤਾਰਨ ਸੜਕ ਜੋ ਕਿ ਕੱਦ ਗਿੱਲ ਤੋਂ ਜੰਡਿਆਲਾ ਗੁਰੂ ਵਾਇਆ ਪੱਖੋ ਕੇ ਜਾਣੀਆ,ਅੰਮ੍ਰਿਤਸਰ ਜਲੰਧਰ ਸੜਕ ਮਾਨਾਂਵਾਲਾ ਤੋਂ ਦੇਵੀਦਾਸਪੁਰਾ ਤੋਂ ਗਹਿਰੀ ਮੰਡੀ ਸੜਕ ਦੀ ਅਪਗਰੇਡੀਸ਼ਨ ਅਤੇ ਹੋਰ ਵੱਡੇ ਕੰਮਾਂ ਦੀ ਸ਼ੁਰੂਆਤ ਅੱਜ ਕਰਵਾਈ।

ਇਸ ਤੋਂ ਇਲਾਵਾ ਕੈਪਟਨ ਮਨਜਿੰਦਰ ਸਿੰਘ ਭਿੰਡਰ ਯਾਦਗਾਰੀ ਸਟੇਟ ਖੇਡ ਸਟੇਡੀਅਮ ਮਹਿਤਾ ਨੰਗਲ ਵਿਖੇ ਹਾਈ ਸਟਰੀਟ ਲਾਈਟਾਂ ਦਾ ਉਦਘਾਟਨ ਵੀ ਕੀਤਾ। ਮਹਿਤੇ ਤੋਂ ਉਦੋਨੰਗਲ ਮਹਿਤਾ ਨੰਗਲੀ ਸੜਕ,ਅੰਮ੍ਰਿਤਸਰ ਮਹਿਤਾ ਰੋਡ ਤੋਂ ਅੱਧੋਵਾਲੀ, ਅੰਮ੍ਰਿਤਸਰ ਮਹਿਤਾ ਰੋਡ ਤੋਂ ਮਹਿਤਾ ਬਤਾਲਾ ਰੋਡ,ਮਹਿਤਾ ਰੋਡ ਤੋਂ ਗਾਂਧੀ ਪ੍ਰਧਾਨ ਦਾ ਬਾਜ਼ਾਰ ਵਿੱਚ ਇੰਟਰਲੋਕ ਟਾਈਲਾਂ,ਮਹਿਤਾ ਖੱਬੇ ਰੋਡ ਤੋਂ ਦੀਪੂ ਦੇ ਡੇਰੇ ਤੱਕ ਦੀ ਸੜਕ,ਧਰ ਦਿਉ ਤੋਂ ਪਲਾਹ ਰੋਡ,ਰਾਜਧਾਨ ਪਿੰਡ ਦੀ ਸੜਕ ਦੇ ਕੰਮ ਨੂੰ ਵੀ ਸ਼ੁਰੂ ਕਰਵਾਇਆ ਇਸ ਤੋਂ ਇਲਾਵਾ ਜੰਡਿਆਲਾ ਗੁਰੂ ਵਿਖੇ ਸ੍ਰੀ ਗੁਰੂ ਅਰਜਨ ਦੇਵ ਮਾਰਗ ਉੱਪਰ ਬਣੇ ਗੇਟ ਦਾ ਉਦਘਾਟਨ ਵੀ ਕੈਬਨਟ ਮੰਤਰੀ ਨੇ ਕੀਤਾ

ਵੱਖ ਵੱਖ ਥਾਵਾਂ ਉੱਤੇ ਹੋਏ ਸੰਖੇਪ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵਿਕਾਸ ਦਾ ਨਵਾਂ ਅਧਿਆਇ ਲਿਖ ਰਹੀ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਅਸੀਂ ਪੰਜਾਬ ਨੂੰ ਦੇਸ਼ ਦਾ ਉਹ ਮੋਹਰੀ ਸੂਬਾ ਬਣਾਈਏ ਜੋ ਕਿ ਕਿਸੇ ਵੇਲੇ ਪੰਜਾਬ ਰਿਹਾ ਹੈ। ਉਹਨਾਂ ਕਿਹਾ ਕਿ ਦੋ ਸਾਲ ਦੇ ਸ਼ਾਸਨ ਵਿੱਚ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਨਾਲ ਨਾਲ ਬੁਨਿਆਦੀ ਢਾਂਚੇ ਅਤੇ ਰੁਜ਼ਗਾਰ ਦੇ ਮੌਕੇ ਦੇਣ ਵਿੱਚ ਵੀ ਲਾਮਿਸਾਲ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਕੰਮ ਹੋਰ ਤੇਜ਼ੀ ਨਾਲ ਹੋਣਗੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD