Saturday, 11 May 2024

 

 

ਖ਼ਾਸ ਖਬਰਾਂ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ

 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ

ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ : ਖੇਤੀਬਾੜੀ ਮੰਤਰੀ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਬੋਹਰ , 10 Mar 2024

ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ, ਸੂਰ ਅਤੇ ਬੱਕਰੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਫਾਰਮ ਪੰਜਾਬ ਦਾ 16ਵਾਂ ਸਰਕਾਰੀ ਮੱਛੀ ਪੂੰਗ ਫਾਰਮ ਹੈ ਜੋ ਕਿ 15 ਏਕੜ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 42031 ਏਕੜ ਰਕਬਾ ਮੱਛੀ ਪਾਲਣ ਅਧੀਨ ਅਤੇ 1315 ਏਕੜ ਤੋਂ ਵੱਧ ਰਕਬਾ ਝੀਂਗਾ ਪਾਲਣ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਕੁੱਲ 1 ਲੱਖ 84 ਹਜ਼ਾਰ ਟਨ ਤੋਂ ਵੱਧ ਮੱਛੀ ਉਤਪਾਦਨ ਹੋ ਰਿਹਾ ਹੈ। 

ਇਸ ਤੋਂ ਇਲਾਵਾ ਮੱਛੀ ਪਾਲਕਾਂ ਦੀ ਸਹਾਇਤਾ ਲਈ ਸੂਬੇ ਵਿੱਚ ਇੱਕ ਝੀਂਗਾ ਟ੍ਰੇਨਿੰਗ ਸੈਂਟਰ, 11 ਫੀਡ ਮਿੱਲਾਂ ਅਤੇ 7 ਲੈਬਾਰਟਰੀਆਂ ਵੀ ਕਾਰਜਸ਼ੀਲ ਹਨ। ਉਨਾਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ 431 ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ 23 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ।ਅਬੋਹਰ ਦੀ ਪੰਜਾਬ ਐਗਰੋ ਦੇ ਫੂਡ ਪ੍ਰੋਸੈਸਿੰਗ ਯੂਨਿਟ ਦੀ ਸਮਰੱਥਾ ਨੂੰ ਵਧਾਉਣ ਦਾ ਐਲਾਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਬੋਹਰ ਵਿੱਚ ਮਿਰਚ ਦਾ ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਪੰਜਾਬ ਦੇ ਬਜਟ ਵਿੱਚ ਐਲਾਨ ਕੀਤਾ ਗਿਆ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੇ ਨਾਲ ਚੱਲਣ ਵਾਲੀ ਨਵੀਂ ਮਾਲਵਾ ਨਹਿਰ ਦੇ ਨਿਰਮਾਣ ਜਿਸ ਨਾਲ 178000 ਏਕੜ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਵੀ ਸਿੰਚਾਈ ਸਹੂਲਤਾਂ ਦਿੱਤੀਆਂ ਜਾਣਗੀਆਂ। ਇਹ ਪ੍ਰਾਜੈਕਟ ਨਾ ਸਿਰਫ਼ ਖੇਤੀਬਾੜੀ ਲਈ ਪਾਣੀ ਮੁਹੱਈਆ ਕਰਵਾਏਗਾ ਸਗੋਂ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਵੀ ਰੋਕੇਗਾ, ਜਿਸ ਨਾਲ ਕਿਸਾਨਾਂ ਲਈ ਨਹਿਰੀ ਪਾਣੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾ ਸਕੇਗੀ।

ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਧਾਉਣ, ਛੋਟੇ ਕਾਰੋਬਾਰਾਂ ਨੂੰ ਸਮਰਥਨ ਦੇਣ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ ਸਥਾਨਕ ਭਾਈਚਾਰੇ 'ਤੇ ਸਕਾਰਾਤਮਕ ਪ੍ਰਭਾਵ ਪਾਉਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਸਹਾਇਕ ਕਾਰੋਬਾਰਾਂ ਨੂੰ ਸਮਰਥਨ ਇਸ ਖੇਤਰ ਦੇ ਆਰਥਿਕ ਤੇ ਪੇਂਡੂ ਵਿਕਾਸ ਦੀ ਦਿਸ਼ਾ ਵੱਲ ਮੁੱਖ ਕਦਮ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਖੇਤਰ ਵਿੱਚ ਨਿਵੇਸ਼ ਕਰਨਾ ਜਾਰੀ ਰੱਖ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਲਗਾਤਾਰ ਨਿਵੇਸ਼ ਕੀਤਾ ਜਾ ਰਿਹਾ ਹੈ, ਜਿਸ ਸਦਕਾ ਸੂਬੇ ਦਾ ਭਵਿੱਖ ਸੁਨਹਿਰੀ ਨਜ਼ਰ ਆ ਰਿਹਾ ਹੈ।

ਇਸ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ 671 ਸਰਕਾਰੀ ਨੌਕਰੀਆਂ ਦੇਣ ਸਬੰਧੀ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 42,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਇਸ ਤੋਂ ਪਹਿਲਾਂ ਹਲਕਾ ਇੰਚਾਰਜ ਸ੍ਰੀ ਅਰੁਣ ਨਾਰੰਗ ਨੇ ਮੱਛੀ ਪੂੰਗ ਫਾਰਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦਾ ਧੰਨਵਾਦ ਕੀਤਾ।

ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਦੋ ਸਾਲਾਂ ਦੇ ਥੋੜੇ ਸਮੇਂ ਵਿੱਚ ਹੀ ਪੰਜਾਬ ਸਰਕਾਰ ਨੇ ਹਜ਼ਾਰਾਂ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ‘ਤੇ ਨੌਕਰੀਆਂ ਦਿੱਤੀਆਂ ਹਨ ਅਤੇ ਸਿੱਖਿਆ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਪਾਰਟੀ ਦੇ ਜਨਰਲ ਸਕੱਤਰ ਉਪਕਾਰ ਸਿੰਘ ਜਾਖੜ ਨੇ ਵੀ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦਾ ਸਵਾਗਤ ਕੀਤਾ।

Gurmeet Singh Khudian inaugurates Govt fish seed farm worth ₹10.10 crores at Killianwali

Punjab Agro to set up Chilli Processing Plant in Abohar, says Agriculture Minister

Abohar

Punjab Agriculture, Farmers Welfare, Animal Husbandry, Dairy Development and Fisheries Minister S. Gurmeet Singh Khudian, on Sunday, inaugurated a Government Fish Seed Farm worth Rs 10.10 crores at Killianwali village  in Fazilka district.

Gurmeet Singh Khudian said that Chief Minister Bhagwant Singh Mann led Punjab government has been making strenuous efforts to increase the income of farmers by inspiring them to adopt allied occupations like fish, pig and goat farming.

It is the 16th Government Fish Seed Farm, which is spread over 15 acres, S Khudian informed while adding that as many as 42,031 acres of land in the state is under fish farming, besides, covering over 1315 acres area under shrimp farming. 

He further said that over 1 lakh 84 thousand tonnes of fish is being produced in the state annually. Apart from this, one shrimp training center, 11 feed mills and 7 laboratories have also been made operational for fish farmers in the state. He said that the fisheries department has also provided financial assistance of Rs. 23 crores to 431 beneficiaries under various projects.

While announcing expansion of Punjab Agro's food processing unit situated at Abohar, the cabinet minister said that a Chilli processing plant will also be set up in Abohar and an announcement in this regard  has already been made in the budget of Punjab.

Gurmeet Singh Khudian further informed that the construction of a new canal- Malwa canal- to run along the Rajasthan feeder canal will provide irrigation facilities to over 1,78000 acres of land and ramp up irrigation facilities in Faridkot, Bathinda, Muktsar and Fazilka. 

This project will not only provide water for agriculture but also stop the diversion of water to Pakistan, ensuring that farmers receive the appropriate supply of canal water. The Minister said that these initiatives will have a positive impact on the local community by increasing income of farmers, supporting small businesses, and improving infrastructure. 

The infrastructure developments and support to ancillary businesses are seen as key steps in the region's economic growth and rural development. The future looks promising as the Punjab government continues to invest in the region's potential”, he added.

Meanwhile, the Minister also mentioned the 671 government jobs in the Animal Husbandry Department and while adding that the state government has provided over 42,000 government jobs to youth on merit basis.Earlier, Constituency Incharge Mr. Arun Narang thanked Chief Minister S. Bhagwant Singh Mann and Agriculture Minister Gurmeet Singh Khudian for starting government Fish seed  Farm.

Meanwhile, Punjab Agro Chairman Shaminder Singh Khinda said that in a short span of two years, the Punjab government has given jobs to thousands of youth based on merit, and brought revolutionary changes in the education and health sectors. Party General Secretary Upkar Singh Jakhar also welcomed the Cabinet Minister S. Khudian.

गुरमीत सिंह खुड्डियां द्वारा किल्यांवाली में 10.10 करोड़ रुपए की लागत के साथ बने सरकारी मछली पूँग फॉर्म का उद्घाटन  

पंजाब एग्रो द्वारा अबोहर में लगाया जायेगा मिर्च प्रोसेसिंग प्लांट: कृषि मंत्री  

अबोहर

पंजाब के कृषि, पशु पालन, डेयरी विकास और मछली पालन मंत्री स. गुरमीत सिंह खुड्डियां ने आज गाँव किल्यांवाली में 10.10 करोड़ रुपए की लागत के साथ बने सरकारी मछली पूँग फॉर्म का उद्घाटन किया। स. गुरमीत सिंह खुड्डियां ने कहा कि मुख्यमंत्री भगवंत सिंह मान के नेतृत्व वाली पंजाब सरकार द्वारा किसानों को मछली, सूअर और बकरी पालन जैसे सहायक धंधे अपनाने के लिए प्रोत्साहित करके उनकी आमदन में वृद्धि करने के लिए लगातार प्रयास किये जा रहे हैं।  

कैबिनेट मंत्री गुरमीत सिंह खुड्डियां ने बताया कि यह फॉर्म पंजाब का 16वां सरकारी मछली पूँग फॉर्म है जोकि 15 एकड़ में फैला हुआ है। उन्होंने बताया कि इस समय राज्य में 42,031 एकड़ क्षेत्रफल मछली पालन के अधीन और 1315 एकड़ से अधिक क्षेत्रफल झींगा पालन के अधीन है। उन्होंने आगे कहा कि राज्य में कुल 1 लाख 84 हज़ार टन से अधिक मछली उत्पादन हो रहा है। 

इसके अलावा मछली पालकों की सहायता के लिए राज्य में एक झींगा प्रशिक्षण सैंटर, 11 फीड मिलें और 7 लैबोरेटरियाँ भी कार्यशील हैं। उन्होंने बताया कि मछली पालन विभाग द्वारा 431 लाभार्थियों को अलग-अलग योजनाओं के अंतर्गत 23 करोड़ रुपए की वित्तीय सहायता भी मुहैया करवाई गई है। अबोहर की पंजाब एग्रो के फूड प्रोसेसिंग यूनिट के सामथ्र्य को बढ़ाने का ऐलान करते हुए कैबिनेट मंत्री ने कहा कि अबोहर में मिर्च का प्रोसेसिंग प्लांट स्थापित किया जायेगा और इस सम्बन्धी पंजाब के बजट में ऐलान किया गया है।  

स. गुरमीत सिंह खुड्डियां ने आगे बताया कि राजस्थान फीडर नहर के साथ चलने वाली नयी मालवा नहर के निर्माण जिससे 1,78,000 एकड़ क्षेत्रफल को सिंचाई के लिए पूरा पानी मिलेगा और फरीदकोट, बठिंडा, श्री मुक्तसर साहिब और फाजिल्का में भी सिंचाई सुविधाएं दी जाएंगी। यह प्रोजैक्ट न केवल कृषि के लिए पानी मुहैया करवाएगा बल्कि पाकिस्तान को जाने वाले पानी को भी रोकेगा, जिससे किसानों के लिए नहरी पानी की उचित सप्लाई सुनिश्चित बनाई जा सकेगी।  

मंत्री ने कहा कि यह पहल किसानों की आमदन बढ़ाने, छोटे कारोबारों को समर्थन देने और बुनियादी ढांचे में सुधार करके स्थानीय भाईचारे पर सकारात्मक प्रभाव डालेंगी। उन्होंने आगे कहा कि बुनियादी ढांचे का विकास और सहायक कारोबारों को समर्थन इस क्षेत्र के आर्थिक और ग्रामीण विकास की दिशा की तरफ मुख्य कदम हैं। उन्होंने आगे कहा कि राज्य सरकार द्वारा इस क्षेत्र में निवेश करना जारी रख रही है। पंजाब सरकार द्वारा इस क्षेत्र में लगातार निवेश किया जा रहा है, जिसके स्वरूप राज्य का भविष्य सुनहरा नजऱ आ रहा है।  

इस दौरान पशु पालन विभाग में 671 सरकारी नौकरियाँ देने सम्बन्धी जिक्र करते हुए मंत्री ने कहा कि राज्य सरकार द्वारा योग्यता के आधार पर नौजवानों को 42,000 से अधिक सरकारी नौकरियाँ दी जा चुकी हैं। इससे पहले हलका इंचार्ज श्री अरुन नारंग ने मछली पूँग फॉर्म शुरू करने के लिए मुख्यमंत्री भगवंत सिंह मान और कृषि मंत्री गुरमीत सिंह खुड्डियां का धन्यवाद किया।  

पंजाब एग्रो के चेयरमैन शमिन्दर सिंह खिंडा ने कहा कि दो सालों के थोड़े समय में ही पंजाब सरकार ने हज़ारों नौजवानों को मेरिट के आधार पर नौकरियाँ दी हैं और शिक्षा एवं स्वास्थ्य क्षेत्रों में क्रांतिकारी बदलाव लाए हैं। पार्टी के जनरल सचिव उपकार सिंह जाखड़ ने भी कैबिनेट मंत्री स. गुरमीत सिंह खुड्डियां का स्वागत किया।  

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD