Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਭਪਾਤਰੀਆਂ ਨਾਲ ਵਰਚੂਅਲੀ ਕਰਨਗੇ ਗੱਲਬਾਤ

ਫਿਰੋਜ਼ਪੁਰ ਦੇ ਵਰਚੂਅਲ ਪ੍ਰੋਗਰਾਮ ਵਿੱਚ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਹੋਣਗੇ ਸ਼ਾਮਿਲ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 11 Mar 2024

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ, ਭਾਰਤ ਸਰਕਾਰ ਵੱਲੋਂ 13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਜਿਸ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਰਚੂਅਲ ਪ੍ਰੋਗਰਾਮ ਤਹਿਤ ਵੱਖ ਵੱਖ ਜ਼ਿਲ੍ਹਿਆਂ ਦੇ ਪੁਰਾਣੇ ਅਤੇ ਨਵੇਂ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਫਿਰੋਜ਼ਪੁਰ ਦੇ ਵਰਚੂਅਲ ਪ੍ਰੋਗਰਾਮ ਵਿੱਚ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪ੍ਰੋਰਹਿਤ ਜੀ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਅਧੀਨ 510 ਤੋਂ ਵੱਧ ਜ਼ਿਲਿਆਂ ਵਿੱਚ ਮਾਨਯੋਗ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਦੇ ਰੁਬਰੂ ਹੋਣਗੇ ਅਤੇ ਫਿਰੋਜ਼ਪੁਰ ਵਿਚ ਇਹ ਪ੍ਰੋਗਰਾਮ ਜੈਨਸਿਸ ਡੈਂਟਲ ਕਾਲਜ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪ੍ਰੋਰਹਿਤ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਨਮਸਤੇ ਆਯੂਸ਼ਨ ਕਾਰਡ ਦੇ ਲਾਭਪਾਤਰੀ, ਪੀ.ਐਮ ਦਕਸ਼ ਦੇ ਲਾਭਪਾਤਰੀ ਸਮੇਤ ਅਨੂਸੁਚਿਤ ਜਾਤੀ, ਪਿੱਛੜੀ ਜਾਤੀ, ਨਗਰ ਨਿਗਮ/ਕੌਂਸਲਾ ਦੇ ਸਫਾਈ ਸੇਵਕ ਆਦਿ ਹਿੱਸਾ ਲੈਣਗੇ।

ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਤਹਿਤ ਨਵੇਂ ਲਾਭਪਾਤਰੀਆਂ ਨੂੰ ਬੈਂਕ ਲੋਨ ਦਾ ਲਾਭ ਦਿੱਤਾ ਜਾਵੇਗਾ ਅਤੇ ਨਾਲ ਹੀ ਆਯੂਸ਼ਮਨ ਕਾਰਡਾਂ ਦੀ ਵੰਡ ਕੀਤੀ ਜਾਵੇਗੀ ਅਤੇ ਸਫਾਈ ਸੇਵਕਾਂ ਨੂੰ ਪੀਪੀਈ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ ਪੁਰਾਣੇ ਲਾਭਪਾਤਰੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ।ਇਸ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੀਆਂ ਕਰ ਲੈਣ ਅਤੇ ਸਬੰਧਿਤ ਵਿਭਾਗਾਂ ਦੇ ਲਾਭਪਾਤਰੀਆਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਲਈ ਵੀ ਆਖਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੁਦ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਡੀਡੀਐਫ ਸੋਰਭ ਕੁਮਾਰ, ਜ਼ਿਲ੍ਹਾ ਭਲਾਈ ਅਫਸਰ ਗੁਰਮੀਤ ਸਿੰਘ, ਨੋਡਲ ਅਫਸਰ ਅਮਿੱਤ ਭਾਟੀਆ, ਲੀਡ ਬੈਂਕ ਮੈਨੇਜਰ ਗੀਤਾ ਮਹਿਤਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD