Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਜ਼ਿਲ੍ਹਾ ਚੋਣ ਅਫਸਰ ਨੇ ਆਗਾਮੀ ਲੋਕ ਸਭਾ ਚੋਣਾਂ ਸੰਬੰਧੀ ਸਮੂਹ ਨੋਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੋਣਾਂ ਨੂੰ ਪਾਰਦਰਸ਼ੀ ਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਹਰੇਕ ਵਿਭਾਗ ਦਾ ਅਹਿਮ ਰੋਲ : ਧੀਮਾਨ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 11 Mar 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅਗਾਮੀ ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਪਾਰਦਰਸ਼ੀ ਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਇੰਤਜ਼ਾਮ ਕਰਨ ਸੰਬੰਧੀ ਏ.ਆਰ.ਓਜ਼, ਨੋਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਅਤੇ ਐਸ.ਡੀ.ਐਮ. ਫ਼ਿਰੋਜ਼ਪੁਰ ਸ੍ਰੀਮਤੀ ਚਾਰੂਮਿਤਾ ਵੀ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪਾਰਦਰਸ਼ੀ ਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਹਰੇਕ ਵਿਭਾਗ ਅਹਿਮ ਰੋਲ ਅਦਾ ਕਰਦਾ ਹੈ। ਉਨ੍ਹਾਂ ਚੋਣ ਡਿਊਟੀ ਨਿਭਾਉਣ ਵਾਲੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਅਗਾਮੀ ਲੋਕ ਸਭਾ ਦੀਆਂ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ ਤਾਂ ਜੋ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਤੁਰੰਤ ਕੰਮ ਸ਼ੁਰੂ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਉਹ ਆਪਣੇ-ਆਪਣੇ ਹਲਕੇ ਅੰਦਰ ਕੰਮ ਕਰਨ ਵਾਲੇ ਸਟਾਫ ਦੀਆਂ ਡਿਊਟੀਆਂ ਲਗਾਉਣ ਲਈ ਲਿਸਟਾਂ ਤਿਆਰ ਕਰ ਲੈਣ ਇਸ ਤੋਂ ਇਲਾਵਾ ਵੱਖ-ਵੱਖ ਟੀਮਾਂ ਗਠਿਤ ਕਰਕੇ ਸੋਸ਼ਲ ਮੀਡੀਆ ਗਰੁੱਪ ਬਣਾ ਲੈਣ ਤਾਂ ਜੋ ਵੋਟਾਂ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਮੁਕੰਮਲ ਕਰਨ ਵਿਚ ਜੇਕਰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਨੋਡਲ ਅਫ਼ਸਰ ਉਨ੍ਹਾਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਗਈਆਂ ਹਦਾਇਤਾਂ ਵਾਲਾ ਕਿਤਾਬਚਾ ਜ਼ਰੂਰ ਪੜ੍ਹ ਲੈਣ ਅਤੇ ਸਮੇਂ-ਸਮੇਂ 'ਤੇ ਆਉਣ ਵਾਲੀਆਂ ਹਦਾਇਤਾਂ ਵੀ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਗਠਿਤ ਕੀਤੀਆਂ ਗਈਆਂ ਟੀਮਾਂ ਦਾ ਵਟੱਸਐਪ ਗਰੁੱਪ ਬਣਾਇਆ ਗਿਆ ਹੈ ਤਾਂ ਜੋ ਚੋਣਾਂ ਸਬੰਧੀ ਜਾਣਕਾਰੀ ਸਮੇਂ-ਸਮੇਂ ਤੇ ਆਪਸ ਵਿੱਚ ਸਾਂਝੀ ਕੀਤੀ ਜਾ ਸਕੇ।

ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸੂਰਜ ਕੁਮਾਰ, ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼, ਡੀ.ਈ.ਓ. (ਪ੍ਰਾ.ਸਿੱ) ਨੀਲਮ ਰਾਣੀ, ਏ.ਸੀ.ਐਫ.ਏ. ਹਰਜਸਦੀਪ ਸਿੰਘ ਸਿੱਧੂ, ਡੀ.ਡੀ.ਐਫ. ਸੌਰਭ ਕੁਮਾਰ, ਪ੍ਰਿੰਸੀਪਲ ਜਗਦੀਪ ਪਾਲ ਸਿੰਘ, ਪਲੇਸਮੈਂਟ ਅਫ਼ਸਰ ਗੁਰਜੰਟ ਸਿੰਘ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD