Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਦੇ ਬਹੁ-ਪੱਖੀ ਵਿਕਾਸ ਲਈ ਨਗਰ ਕੌਂਸਲ ਨੂੰ 2.85 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ

ਮਾਨ ਸਰਕਾਰ ਦੀ ਅਗਵਾਈ ਹੇਠ ਤੇਜ਼ੀ ਨਾਲ ਬਦਲ ਰਹੀ ਹੈ ਸੁਨਾਮ ਸਹਿਰ ਦੀ ਨੁਹਾਰ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 11 Mar 2024

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਨਗਰ ਕੌਂਸਲ ਸੁਨਾਮ ਨੂੰ 2.85 ਕਰੋੜ ਦੀ ਹੋਰ ਗ੍ਰਾਂਟ ਜਾਰੀ ਕੀਤੀ ਗਈ ਹੈ ਤਾਂ ਕਿ ਇਸ ਹਲਕੇ ਸੁਨਾਮ ਦੀ ਨੁਹਾਰ ਬਦਲਣ ਲਈ ਅਰੰਭੇ ਕਾਰਜਾਂ ਨੂੰ ਹੋਰ ਵੀ ਤਨਦੇਹੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੀ ਸ਼ਾਮ ਆਯੋਜਿਤ ਇਕ ਸਮਾਗਮ ਦੌਰਾਨ ਸੁਨਾਮ ਸ਼ਹਿਰ ਦੇ ਕਾਇਆ ਕਲਪ ਲਈ ਇਹ ਰਾਸ਼ੀ ਨਗਰ ਕੌਂਸਲ ਨੂੰ ਜਾਰੀ ਕਰਦਿਆਂ ਕੀਤਾ।

ਅਮਨ ਅਰੋੜਾ ਨੇ ਕਿਹਾ ਕਿ ਆਲੇ ਦੁਆਲੇ ਦੀ ਸਫ਼ਾਈ ਤੰਦਰੁਸਤ ਜੀਵਨ ਲਈ ਬਹੁਤ ਜ਼ਰੂਰੀ ਹੈ ਜਿਸ ਲਈ ਪਹਿਲਾਂ ਵੀ ਸਮੇਂ ਸਮੇਂ ਸਿਰ ਨਗਰ ਕੌਂਸਲ ਨੂੰ ਸਾਫ਼ ਸਫ਼ਾਈ ਨਾਲ ਸੰਬੰਧਿਤ ਸਾਜੋ ਸਮਾਨ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਅਤਿ ਆਧੁਨਿਕ ਵਾਹਨ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਰੂਰਤ ਅਨੁਸਾਰ ਬੁਨਿਆਦੀ ਢਾਂਚਾ ਪ੍ਰਦਾਨ ਕੀਤੇ ਜਾਣ ਸਦਕਾ ਸ਼ਹਿਰ ਦੀ ਸਾਫ਼ ਸਫ਼ਾਈ ਵਿੱਚ ਵੱਡੇ ਪੱਧਰ ‘ਤੇ ਸੁਧਾਰ ਹੋਇਆ ਹੈ। 

ਉਨ੍ਹਾਂ ਦੱਸਿਆ ਕਿ ਹੁਣ ਜਾਰੀ ਗ੍ਰਾਂਟ ਟਾਟਾ ਏਸ, ਈ ਰਿਕਸ਼ਾ, ਕਮਿਊਨਿਟੀ ਟਾਇਲਟਸ, ਪਬਲਿਕ ਟਾਇਲਟਸ, ਐੱਮ.ਆਰ.ਐੱਫ਼. ਸ਼ੈੱਡ, ਕੰਪੋਸਟ ਪਿੱਟਸ, ਸੀ.ਐਂਡ ਡੀ. ਸਾਈਟ ਅਪਗ੍ਰੇਡੇਸ਼ਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖਰੇ ਡੰਪ ਬਣਾਏ ਜਾਣਗੇ ਇਸ ਨਾਲ ਜਿੱਥੇ ਕੂੜੇ ਕਰਕਟ ਦਾ ਨਿਪਟਾਰਾ ਚੰਗੇ ਤਰੀਕੇ ਨਾਲ ਹੋਵੇਗਾ, ਉੱਥੇ ਹੀ ਇਸ ਨੂੰ ਖਾਦ ਦੇ ਰੂਪ ਵਿੱਚ ਵੀ ਵਰਤਿਆ ਜਾ ਸਕੇਗਾ। ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਛੋਟੇ ਛੋਟੇ ਉਪਰਾਲਿਆਂ ਸਦਕਾ ਹੁਣ ਤੱਕ ਲੋਕਾਂ ਦੀ ਹਰ ਮੰਗ ਅਤੇ ਜ਼ਰੂਰਤ ਨੂੰ ਯੋਜਨਾ ਬਧ ਢੰਗ ਨਾਲ ਪੂਰਾ ਕਰਨ ਦੀ ਦਿਸ਼ਾ ਵਿੱਚ ਨਿਯਮਤ ਕਦਮ ਚੁੱਕੇ ਜਾ ਰਹੇ ਹਨ। 

ਉਹਨਾਂ ਕਿਹਾ ਕਿ ਇਸ ਗਰਾਂਟ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੁਨਾਮ ਸ਼ਹਿਰ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੁਨਾਮ ਨੂੰ ਨਮੂਨੇ ਦਾ ਸ਼ਹਿਰ ਬਣਾਉਂਦੇ ਹੋਏ ਦੇਸ਼ ਦੇ ਮੂਹਰਲੀ ਕਤਾਰ ਦੇ ਸ਼ਹਿਰਾਂ ਵਿੱਚ ਸ਼ਾਮਿਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਨਾ ਕੇਵਲ ਸੁਨਾਮ ਸ਼ਹਿਰ ਬਲਕਿ ਹਲਕਾ ਸੁਨਾਮ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਜਿਸ ਨਾਲ ਇਲਾਕੇ ਦੀ ਨੁਹਾਰ ਵਿੱਚ ਵੱਡੇ ਬਦਲਾਅ ਹੋ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵਿਸੇਸ਼ ਧੰਨਵਾਦ ਕੀਤਾ ਜਿੰਨ੍ਹਾਂ ਵੱਲੋਂ ਹਲਕਾ ਸੁਨਾਮ ਨੂੰ ਵੱਡੀ ਗਿਣਤੀ ‘ਚ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਖੁਦ ਇਹਨਾਂ ਵਿਕਾਸ ਕਾਰਜਾਂ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਕਰਵਾਉਣ ਲਈ ਹਰ ਇਕ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੇ ਹਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD