Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਿੰਡ ਵਾਂਦਰ ਜਟਾਣਾ ਵਿਖੇ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫ਼ਰੀਦਕੋਟ , 11 Mar 2024

Last updated on: Mar 11, 2024, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ ਹੋਏ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪਿੰਡ ਵਿਚ ਕਰਵਾਏ ਗਏ ਇਸ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੀਆ ਕੁੜੀਆ ਅਤੇ ਮੁੰਡਿਆ ਦੀਆ ਟੀਮਾਂ ਨੇ ਭਾਗ ਲਿਆ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿੰਡ ਵਾਂਦਰ ਜਟਾਣਾ ਬੜਾ ਹੀ ਮਾਣਮੱਤਾ ਨਗਰ ਹੈ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਵਿਕਾਸ ਵਾਸਤੇ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਦੇ ਲਈ ਜਿੰਨੇ ਵੀ ਫੰਡ ਦੀ ਲੋੜ ਹੋਈ, ਮੁਹੱਈਆਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਸੀ, ਕਿ ਪਿੰਡ ਵਿਚ ਇਕ ਜਿੰਮ ਬਣਵਾਇਆ ਜਾਵੇ, ਪਿੰਡ ਵਾਸੀਆਂ ਦੀ ਇਸ ਮੰਗ ਅਨੁਸਾਰ  ਬਹੁਤ ਜਲਦ ਹੀ ਵਧੀਆ ਅਤੇ ਉੱਚ ਮਿਆਰੀ ਜਿੰਮ ਤਿਆਰ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਹੁੰਦਾ ਸੀ ਕਿ ਸਾਡੇ ਖਿਡਾਰੀ ਨੈਸ਼ਨਲ ਲੈਵਲ ਦੀਆਂ ਖੇਡਾਂ ਵਿਚ ਜਿੱਤ ਪ੍ਰਾਪਤ ਕਰਕੇ ਆਉਂਦੇ ਸਨ, ਪ੍ਰੰਤੂ ਉਨ੍ਹਾਂ ਦੀ ਕਿਸੇ ਤਰ੍ਹਾਂ ਹੋਰ ਕੋਈ ਮਦਦ ਨਹੀਂ ਸੀ ਕੀਤੀ ਜਾਂਦੀ, ਅਖੀਰ ਉਹ ਖੇਡਾਂ ਨੂੰ ਛੱਡ ਕੇ ਮਜ਼ਦੂਰੀ ਕਰਨ ਲਈ ਮਜਬੂਰ ਹੋ ਜਾਂਦੇ ਸਨ। ਖਿਡਾਰੀਆਂ ਵੱਲੋਂ ਪ੍ਰਾਪਤ ਕੀਤੀ ਹੋਈ ਜਿੱਤ ਦੀ ਕੋਈ ਕਦਰ ਨਹੀਂ ਪੈਂਦੀ  ਸੀ। ਪਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਅਤੇ ਇਸ ਤੋਂ ਇਲਾਵਾ ਉਨ੍ਹਾਂ ਦੀ ਆਰਥਿਕ ਮਦਦ ਵੀ ਕੀਤੀ ਜਾਂਦੀ ਹੈ।  

ਇਸ ਮੌਕੇ ਉਨ੍ਹਾਂ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਸਲਾ  ਅਫਜਾਈ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਪਿੰਦਾ, ਗੁਰਬਾਜ਼ ਸਿੰਘ, ਅਮਰਜੀਤ ਸਿੰਘ ਬਿੱਟਾ, ਚਮਕੌਰ ਸਿੰਘ, ਮਾਸਟਰ ਲਵਕਰਨ ਸਿੰਘ, ਲਖਵਿੰਦਰ ਸਿੰਘ ਡੀ.ਪੀ.ਈ, ਗਗਨਦੀਪ ਸਿੰਘ ਡੀ.ਪੀ.ਈ, ਮਾਸਟਰ ਗੁਰਮੇਲ ਸਿੰਘ, ਗੁਰਮੀਤ ਸਿੰਘ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD