Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

11 Mar 2024

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ  ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਪਰਿਵਾਰ ਦਾ ਹਿੱਸਾ ਬਣੇ ਮੌਜੂਦਾ ਸਰਪੰਚ ਅਤੇ ਹੋਰ ਮੋਹਤਬਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰੇਕ ਵਰਗ ਦਾ ਧਿਆਨ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਮੁੱਖ ਰੱਖਕੇ ਪੰਜਾਬ ਸਰਕਾਰ ਹਰੇਕ ਉਹ ਕੰਮ ਕਰ ਰਹੀ ਹੈ, ਜਿਸ ਨਾਲ ਹਰੇਕ ਵਰਗ ਖੁਸ਼ ਰਹਿ ਸਕੇ। 

ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਦਾ ਕੰਮ ਵੀ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਸਪੀਕਰ ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੁਦ ਚਾਹੇ ਕਿਸੇ ਵੀ ਹਾਲਾਤ ਵਿਚ ਰਹੋ, ਪ੍ਰੰਤੂ ਆਪਣੇ ਬੱਚਿਆਂ ਨੂੰ ਜਰੂਰ ਪੜ੍ਹਾਓ, ਤਾਂ ਜੋ ਉਹ ਚੰਗੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ। ਉਨ੍ਹਾਂ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ। 

ਇਸ ਦੇ ਲਈ ਸਰਕਾਰ ਵੱਲੋਂ ਵੀ ਅਨੇਕਾਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅੱਜ ਜੋ ਧਨ ਰਾਸ਼ੀ ਵਿਦਿਅਕ ਸੰਸਥਾਵਾਂ ਤੇ ਖਰਚ ਕੀਤੀ ਜਾ ਰਹੀ ਹੈ ਉਹ ਪੰਜਾਬ ਸਰਕਾਰ ਦੀ ਇਸ ਵਚਨਬੱਧਤਾ ਦਾ ਸਬੂਤ ਹੈ ਕਿ ਸਰਕਾਰ ਇਹਨਾਂ ਸੰਸਥਾਵਾਂ ਵੱਲ ਬੜੀ ਸੰਜੀਦਗੀ ਨਾਲ ਧਿਆਨ ਦੇ ਰਹੀ ਹੈ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD