Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ 2 ਲੱਖ ਰੁਪਏ ਦਾ ਚੈੱਕ ਭੇਂਟ

ਸਪੀਕਰ ਸੰਧਵਾਂ ਨੇ ਸੇਵਾ ਕਾਰਜਾਂ ਬਦਲੇ ਸੁਸਾਇਟੀ ਦੇ ਉਪਰਾਲੇ ਦੀ ਕੀਤੀ ਪ੍ਰਸੰਸਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 11 Mar 2024

ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ ਵਾਲੀ ਸੰਸਥਾ ਰਾਮ ਮੁਹੰਮਦ ਸਿੰਘ ਆਜਾਦ ਵੈਲਫੇਅਰ ਸੁਸਾਇਟੀ ਵਲੋਂ ਜਿਸ ਤਰਾਂ ਸਰਕਾਰੀ ਸਕੂਲਾਂ ’ਚ ਪੜਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨ ਸਮਾਰੋਹ ਅਤੇ ਵੱਡੇ ਵੱਡੇ ਸਮਾਗਮ ਕਰਵਾਏ ਜਾਂਦੇ ਹਨ, ਉਸ ਤੋਂ ਹੋਰਨਾਂ ਸੰਸਥਾਵਾਂ ਤੇ ਜਥੇਬੰਦੀਆਂ ਨੂੰ ਪੇ੍ਰਰਨਾ ਲੈਣ ਦੀ ਲੋੜ ਹੈ। ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਸਾਇਟੀ ਨੂੰ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਭੇਂਟ ਕਰਨ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਵੀ ਇਹੀ ਸੋਚ ਹੈ ਕਿ ਸਰਕਾਰੀ ਸਕੂਲਾਂ ਦਾ ਮੂੰਹ ਮੁਹਾਂਦਰਾ ਬਦਲ ਕੇ, ਸਮੁੱਚੇ ਸਟਾਫ ਸਮੇਤ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾ ਕੇ ਅਰਥਾਤ ਵਧੀਆ ਅਤੇ ਮੁਫਤ ਸਿੱਖਿਆ ਮੁਹੱਈਆ ਕਰਵਾਉਣ ਨਾਲ ਹੀ ਪੰਜਾਬ ਦੀ ਦਿਸ਼ਾ ਤੇ ਦਸ਼ਾ ਬਦਲੇਗੀ, ਅਰਥਾਤ ਰੰਗਲਾ ਪੰਜਾਬ ਬਣੇਗਾ।

 ਉਹਨਾਂ ਦੱਸਿਆ ਕਿ ਰਾਮ ਮੁਹੰਮਦ ਸਿੰਘ ਅਜਾਦ ਸੁਸਾਇਟੀ ਦੇ ਪ੍ਰਧਾਨ ਅਸ਼ੌਕ ਕੌਸ਼ਲ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਸਮੇਤ ਸਮੁੱਚੀ ਟੀਮ ਵਲੋਂ ਛੇਵੀਂ ਤੋਂ ਬਾਰਵੀਂ ਤੱਕ ਦੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਲੈਣ ਵਾਲੇ ਬੱਚਿਆਂ ਨੂੰ ਸਨਮਾਨਤ ਕਰਨ ਦੇ ਨਾਲ ਨਾਲ ਹੋਰਨਾ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਨੈਤਿਕਤਾ ਦਾ ਪਾਠ ਪੜਾਉਣ ਅਤੇ ਪੜਾਈ ਵਿੱਚ ਉਤਸ਼ਾਹਿਤ ਕਰਨ ਦੇ ਉਪਰਾਲੇ ਪ੍ਰਸੰਸਾਯੋਗ ਹਨ। 

ਉਹਨਾ ਆਖਿਆ ਕਿ ਪਿਛਲੇ ਸਾਲ ਇਸ ਸੁਸਾਇਟੀ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਤਾਂ ਇਹਨਾਂ ਨੇ ਅੱਠਵੀਂ ਤੱਕ 2000, ਦਸਵੀਂ ਤੱਕ 2500 ਅਤੇ ਬਾਰਵੀਂ ਤੱਕ 3 ਹਜਾਰ ਰੁਪਿਆ ਪ੍ਰਤੀ ਵਿਦਿਆਰਥੀ ਰਾਸ਼ੀ ਵੰਡਣ ਲਈ ਚੋਣ ਕੀਤੀ, ਮਾਤਾ-ਪਿਤਾ ਦੇ ਸਹਾਰੇ ਤੋਂ ਬਿਨਾ ਸਰਕਾਰੀ ਸਕੂਲਾਂ ’ਚ ਪੜਦੇ ਅਜਿਹੇ 40 ਹੁਸ਼ਿਆਰ ਬੱਚਿਆਂ ਦੀ ਚੋਣ ਕਰਕੇ ਸੁਸਾਇਟੀ ਨੇ ਇਕ ਲੱਖ ਰੁਪਏ ਤੋਂ ਵੀ ਜਿਆਦਾ ਰਾਸ਼ੀ ਉਕਤ ਬੱਚਿਆਂ ’ਚ ਵੰਡੀ ਤੇ ਹੁਣ ਸੁਸਾਇਟੀ ਨੂੰ ਇਸ ਸਾਲ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਹੈ। 

ਉਪਰੋਕਤ ਤੋਂ ਇਲਾਵਾ ਪੋ੍ ਐੱਚ.ਐੱਸ. ਪਦਮ, ਜਸਵਿੰਦਰ ਸਿੰਘ ਬਰਾੜ, ਮੁਖਤਿਆਰ ਸਿੰਘ ਮੱਤਾ, ਗੁਰਨਾਮ ਸਿੰਘ ਭੁੱਲਰ, ਸਵਰਨ ਸਿੰਘ ਵਿਰਦੀ ਅਤੇ ਹੋਰ ਅਹੁਦੇਦਾਰਾਂ ਦੀ ਹਾਜਰੀ ਵਿੱਚ ਮਾ ਐੱਸ.ਐੱਸ. ਸੁਨਾਮੀ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਸੁਸਾਇਟੀ ਵਲੋਂ ਇਸ ਵਾਰ 40 ਤੋਂ ਵਧਾ ਕੇ 100 ਜਰੂਰਤਮੰਦ ਪਰ ਹੁਸ਼ਿਆਰ ਅਤੇ ਕਾਬਲੀਅਤ ਰੱਖਣ ਵਾਲੇ ਬੱਚਿਆਂ ਦੀ ਚੋਣ ਕਰਨ ਉਪਰੰਤ ਢਾਈ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਉਕਤ ਬੱਚਿਆਂ ਵਿੱਚ ਵੰਡੀ ਜਾਵੇਗੀ। 

ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ, ਸੁਖਵੰਤ ਸਿੰਘ ਪੱਕਾ ਜਿਲਾ ਪ੍ਰਧਾਨ (ਯੂਥ ਵਿੰਗ), ਮਨਜੀਤ ਸ਼ਰਮਾ ਆਦਿ ਸਮੇਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਵਰਕਰ, ਆੜਤੀਏ, ਕਿਸਾਨ, ਮਜਦੂਰ, ਵਪਾਰੀ ਅਤੇ ਹੋਰ ਵੀ ਉੱਘੀਆਂ ਸ਼ਖਸ਼ੀਅਤਾਂ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD