Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

15 ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦ ਕੇ ਖੁਦ ਨਹੀਂ ਪੁੱਜੇ ਸਿੱਖਿਆ ਮੰਤਰੀ ਹਰਜੋਤ ਬੈਂਸ

ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਨਾਹਰੇਬਾਜ਼ੀ

Protest, Agitation, Demonstration

Web Admin

Web Admin

5 Dariya News

ਚੰਡੀਗੜ੍ਹ , 11 Mar 2024

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ ਪੰਜਾਬ ਭਵਨ ਵਿਖੇ 15 ਦੇ ਕਰੀਬ ਕੱਚੇ, ਸੁਸਾਇਟੀਆਂ, ਰੈਗੂਲਰ ਅਤੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਜਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਾ ਕਰਨ ਦੇ ਰੋਸ ਵਜੋਂ ਇਕੱਤਰ ਅਧਿਆਪਕ ਆਗੂਆਂ ਵੱਲੋਂ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ ਅਤੇ ਕਈ ਘੰਟੇ ਖ਼ੱਜ਼ਲ ਖੁਆਰ ਕਰਨ ਵਿਰੁੱਧ ਸਿੱਖਿਆ ਮੰਤਰੀ ਦੇ ਹੰਕਾਰੀ ਰਵੱਈਏ ਖਿਲਾਫ਼ ਸਖ਼ਤ ਰੋਸ ਜਾਹਿਰ ਕੀਤਾ। ਆਗੂਆਂ ਨੇ ਦੋਸ਼ ਲਗਾਇਆ ਕਿ ਸਿੱਖਿਆ ਕ੍ਰਾਂਤੀ ਦਾ ਅਖੌਤੀ ਦਾਅਵਾ ਕਰਨ ਵਾਲੀ 'ਆਪ' ਸਰਕਾਰ ਦੇ ਰਾਜ ਵਿੱਚ ਅਧਿਆਪਕਾਂ ਨੂੰ ਹੀ ਸਭ ਤੋਂ ਵੱਧ ਹਾਸ਼ੀਏ 'ਤੇ ਧੱਕ ਦਿੱਤਾ ਗਿਆ ਹੈ ਅਤੇ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਮਿੱਟੀ ਰੌਲਿਆ ਜਾ ਰਿਹਾ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਆਦਾਤਰ ਜਥੇਬੰਦੀਆਂ ਵੱਲੋਂ ਲੰਬਾ ਸਮਾਂ ਉਡੀਕ ਕਰਨ ਤੋਂ ਬਾਅਦ ਆਪਣੇ ਅਗਲੇ ਸੰਘਰਸ਼ਾਂ ਦਾ ਐਲਾਨ ਕਰਕੇ ਘਰਾਂ ਨੂੰ ਚਾਲੇ ਪਾਉਣ ਤੋਂ ਬਾਅਦ ਸਿੱਖਿਆ ਮੰਤਰੀ ਵੱਲੋਂ ਕੁੱਝ ਜਥੇਬੰਦੀਆਂ ਨਾਲ ਗੱਲਬਾਤ ਬੂਤਾ ਸਾਰ ਦਿੱਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸ਼ੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਦੀਸ਼ ਕੁਮਾਰ ਜੱਗੀ, ਮਾਸਟਰ ਕਾਡਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਕੰਪਿਊਟਰ ਅਧਿਆਪਕ ਯੂਨੀਅਨ ਦੇ ਸੀ: ਮੀਤ ਪ੍ਰਧਾਨ ਹਰਜੀਤ ਸਿੰਘ, ਆਦਰਸ਼ ਸਕੂਲ ਅਧਿਆਪਕ ਯੂਨੀਅਨ ਦੇ ਮੱਖਣ ਸਿੰਘ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਯੂਨੀਅਨ ਤੋਂ ਗੁਰਪ੍ਰੀਤ ਸਿੰਘ, 5994 ਈ.ਟੀ.ਟੀ. ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਬੱਗਾ ਸਿੰਘ ਅਤੇ ਮਯੰਕ ਸਿੰਗਲਾ, ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਰਾਜ ਕੁਮਾਰ, ਕੱਚੇ ਅਧਿਆਪਕ ਯੂਨੀਅਨ ਵੱਲੋਂ ਸਮਰਜੀਤ ਸਿੰਘ, ਦਫ਼ਤਰੀ ਸਹਾਇਕ/ਡਾਟਾ ਐਂਟਰੀ ਅਪਰੇਟਰ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਜਸਵਿੰਦਰ ਕੌਰ, ਬੀ.ਐਡ. ਟੀ.ਈ.ਟੀ. ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਗੁਰਪ੍ਰੀਤ ਸਿੰਘ ਪੱਕਾ, ਈ.ਟੀ.ਟੀ. 2364 ਅਧਿਆਪਕ ਯੂਨੀਅਨ ਵੱਲੋਂ ਸੁਖਜੀਤ ਸਿੰਘ, ਈਟੀਟੀ ਟੀ.ਈ.ਟੀ. ਪਾਸ ਬੇਰੁਜ਼ਗਾਰ (ਈ.ਡਬਲਯੂ.ਐੱਸ.) ਯੂਨੀਅਨ ਵੱਲੋਂ ਅਮਨਦੀਪ ਸਿੰਘ ਅਤੇ 4161 ਮਾਸਟਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਤੋਂ ਰਮਨਦੀਪ ਸਿੰਘ ਨੇਂ ਦੱਸਿਆ ਕੇ ਸਿੱਖਿਆ ਮੰਤਰੀ ਦੇ ਦਫ਼ਤਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਜਿਲ੍ਹਾ ਪ੍ਰਸ਼ਾਸ਼ਨਾਂ ਵੱਲੋਂ ਜ਼ਾਰੀ ਕੀਤੇ ਮੀਟਿੰਗਾਂ ਦੇ ਪੱਤਰਾਂ ਅਨੁਸਾਰ ਅੱਜ ਸਵੇਰ ਤੋਂ ਹੀ ਪੰਜਾਬ ਦੇ ਦੂਰ ਦੁਰਾਡੇ ਇਲਾਕਿਆਂ ਵਿੱਚੋਂ ਪੁੱਜੇ ਅਧਿਆਪਕ ਆਗੂਆਂ ਨੂੰ ਸਿੱਖਿਆ ਮੰਤਰੀ ਦੇ ਗੈਰ ਜਿੰਮੇਵਾਰ ਵਤੀਰੇ ਕਾਰਨ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਹੈ। 

ਇੱਥੇ ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਵੱਲੋਂ ਪਿਛਲੇ ਦਿਨਾਂ ਵਿੱਚ ਲਗਾਤਾਰ ਚਾਰ ਵਾਰ ਮੀਟਿੰਗ ਅੱਗੇ ਪਾਉਣ ਤੋਂ ਬਾਅਦ ਅੱਜ ਰੱਖੀ ਮੀਟਿੰਗ ਵਿੱਚ ਵੀ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਉਡੀਕਣ ਤੋਂ ਬਾਅਦ ਮੰਤਰੀ ਦੇ ਨਾ ਪੁੱਜਣ ਕਾਰਨ ਅਧਿਆਪਕ ਆਗੂਆਂ ਵੱਲੋਂ ਸਖ਼ਤ ਰੋਸ ਜਤਾਇਆ ਅਤੇ ਸੰਘਰਸ਼ ਜ਼ਾਰੀ ਰੱਖਣ ਦਾ ਫੈਸਲਾ ਕਰਦਿਆਂ ਲੋਕ ਸਭਾ ਚੋਣਾਂ ਦੌਰਾਨ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਸੰਘਰਸ਼ਾਂ ਰਾਹੀਂ ਘੇਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਦੱਸਿਆ ਕੇ 'ਆਪ' ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਦੌਰਾਨ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਕੇਵਲ ਡੰਗ ਟਪਾਈ ਕੀਤੀ ਹੈ। ਲੰਬੇਂ ਸਮੇਂ ਤੋਂ ਮਸਲਿਆਂ ਨੂੰ ਹੱਲ ਕਰਨ ਦੀ ਥਾਂ ਢੰਗ ਨਾਲ ਗੱਲਬਾਤ ਕਰਨ ਤੋਂ ਵੀ ਭੱਜਣ ਵਾਲੀ ਨੀਤੀ 'ਤੇ ਕੰਮ ਕੀਤਾ ਜਾ ਰਿਹਾ ਹੈ।

 

Tags: Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD