Friday, 03 May 2024

 

 

ਖ਼ਾਸ ਖਬਰਾਂ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

 

ਰੇਲਵੇ ਟ੍ਰੈਕ ਜਾਮ ਕਰਨ ਜਾਂਦੇ ਹਜਾਰਾਂ ਦਲਿਤ/ਮਜ਼ਦੂਰਾਂ ਉੱਤੇ ਲਾਠੀਚਾਰਜ਼; ਸੈਂਕੜੇ ਫ਼ੜ ਕੇ ਥਾਣਿਆਂ 'ਚ ਡੱਕੇ

ਪੰਜਾਬ ਭਰ ਅੰਦਰ ਪਿੰਡਾਂ ਦੀ ਘੇਰਾਬੰਦੀ ਦੇ ਬਾਵਜੂਦ ਰੇਲਵੇ ਟ੍ਰੈਕ ਜਾਮ

Protest, Agitation, Demonstration, Jalandhar

Web Admin

Web Admin

5 Dariya News

ਜਲੰਧਰ , 11 Mar 2024

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਤੇ ਧਰਮਵੀਰ ਹਰੀਗੜ੍ਹ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਭੂਮੀ ਸੁਧਾਰ ਕਾਨੂੰਨ 1972 ਨੂੰ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਚ ਵੰਡਾਉਣ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੀਆਂ ਰਜਿਸਟਰੀਆਂ ਕਰਵਾਉਣ, ਮਜ਼ਦੂਰਾਂ ਦੀ ਦਿਹਾੜੀ 1000 ਰੁਪਏ, ਸਾਰਾ ਸਾਲ ਕੰਮ, ਐਤਵਾਰ ਦੀ ਛੁੱਟੀ ਕਰਨ, ਮਾਈਕਰੋ ਫਾਇਨੈਂਸ ਕੰਪਨੀਆਂ ਸਮੇਤ ਸਮੁੱਚਾ ਕਰਜ਼ਾ ਮਾਫ ਕਰਨ, ਬਦਲਵੇਂ ਕਰਜ਼ੇ ਦਾ ਪ੍ਰਬੰਧ ਕਰਨ, ਨਜ਼ੂਲ ਅਤੇ ਪ੍ਰੋਵੈਨਸ਼ਨਲ ਗੌਰਮੈਂਟ ਦੀਆਂ ਜਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾ ਦੇ ਦਲਿਤਾਂ ਨੂੰ ਮਾਲਕੀ ਹੱਕ ਦੇਣ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਅਤੇ ਉਸਾਰੀ ਲਈ ਗ੍ਰਾਂਟ ਜਾਰੀ ਕਰਾਉਣ ਪੰਚਾਇਤੀ ਜਮੀਨਾਂ ਦਾ ਤੀਜਾ ਹਿੱਸਾ ਪੱਕੇ ਤੌਰ ਤੇ ਦਲਿਤਾਂ ਨੂੰ ਘੱਟ ਰੇਟ ਉੱਪਰ ਦੇਣ ਅਤੇ ਦਲਿਤਾਂ ਅਤੇ ਬੇਜ਼ਮੀਨਿਆਂ ਨੂੰ ਸਹਿਕਾਰੀ ਸਭਾ ਵਿੱਚ ਮੈਂਬਰ ਬਣਾ ਕੇ ਮਿਲਦੇ ਆ ਸਾਰੀਆਂ ਸਹੂਲਤਾਂ ਮੁਹੱਈਆ ਕਰਾਉਣ ਅਤੇ ਸੰਘਰਸ਼ਾਂ ਦੌਰਾਨ ਮਜ਼ਦੂਰਾਂ, ਆਗੂਆਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਜਾਂਦੇ ਦਲਿਤ/ਮਜ਼ਦੂਰਾਂ ਦੀਆਂ ਹੱਕੀ ਜਾਇਜ਼ ਮੰਗਾਂ ਮੰਨਣ ਦੀ ਬਜਾਏ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਵਲੋਂ ਦਲਿਤ/ਮਜ਼ਦੂਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। 

ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵੱਲੋਂ 14 ਮਾਰਚ ਨੂੰ ਮਜ਼ਦੂਰ ਆਗੂਆਂ ਨਾਲ ਸੂਬਾ ਸਰਕਾਰ ਦੀ ਮੀਟਿੰਗ ਕਰਵਾਉਣ ਅਤੇ ਪੰਜਾਬ ਭਰ ਵਿੱਚ ਗ੍ਰਿਫ਼ਤਾਰ ਆਗੂਆਂ, ਕਾਰਕੁਨਾਂ ਨੂੰ ਤੁਰੰਤ ਰਿਹਾਅ ਕਰਨ ਦੇ ਭਰੋਸੇ ਉਪਰੰਤ ਜਾਮ ਖੋਹਲੇ ਗਏ। ਆਗੂਆਂ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਤੋਂ ਹੀ ਆਗੂਆਂ ਦੇ ਘਰਾਂ ਉੱਪਰ ਛਾਪੇਮਾਰੀ ਕਰਕੇ ਉਹਨਾਂ ਦੀਆਂ ਗ੍ਰਿਫਤਾਰੀਆਂ ਕਰਨ, ਮਜ਼ਦੂਰਾਂ ਨੂੰ ਪਿੰਡਾਂ ਵਿੱਚ ਹੀ ਘੇਰ ਕੇ ਭਾਰੀ ਪੁਲਿਸ ਫੋਰਸ ਲਾ ਕੇ ਪਿੰਡਾਂ ਨੂੰ ਸੀਲ ਕਰ ਦਿੱਤਾ ਗਿਆ ਅਤੇ ਰੇਲਵੇ ਟਰੈਕ ਵੱਲ ਜਾ ਰਹੇ ਦਲਿਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਦਰਜਨਾਂ ਮਰਦ ਔਰਤਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। 

ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨਾਂ ਨੂੰ ਰੇਲਵੇ ਟਰੈਕ 'ਤੇ ਜਾਣ ਵਾਸਤੇ ਕੋਈ ਵੀ ਪਾਬੰਦੀ ਨਹੀਂ ਲਗਾਈ ਜਾਂਦੀ ਪਰ ਦੂਜੇ ਪਾਸੇ ਦਲਿਤਾਂ ਉੱਪਰ ਜਬਰ ਢਾਹ ਕੇ ਉਹਨਾਂ ਨੂੰ ਰੋਕਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੇ ਸਰਕਾਰ ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਜੱਗ ਜਾਹਿਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਜ਼ਬਰ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਰੇਲਵੇ ਟਰੈਕ ਉੱਪਰ ਪਹੁੰਚੇ ਅਤੇ ਅੰਮ੍ਰਿਤਸਰ ਤੋਂ ਦਿੱਲੀ ਰੇਲਵੇ ਟ੍ਰੈਕ ਕਰਤਾਰਪੁਰ ਸਮੇਤ ਸ੍ਰੀ ਗੰਗਾ ਨਗਰ-ਅੰਬਾਲਾ ਰੇਲਵੇ ਟਰੈਕ, ਨਕੋਦਰ ਤੋਂ ਲੁਧਿਆਣਾ ਅਤੇ ਫਿਰੋਜ਼ਪੁਰ ਤੋਂ ਲੁਧਿਆਣਾ ਰੇਲਵੇ ਲਾਈਨਾਂ ਜਾਮ ਕਰ ਦਿੱਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਦਲਿਤ/ਮਜ਼ਦੂਰ ਇਸ ਜਬਰ ਤੋਂ ਬਾਅਦ ਚੁੱਪ ਕਰਕੇ ਨਹੀਂ ਬੈਠਣਗੇ, ਸਗੋਂ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਨੂੰ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਦੋਨੋਂ ਜਥੇਬੰਦੀਆਂ ਨੇ ਮਜ਼ਦੂਰਾਂ ਦੇ ਉਪਰੋਕਤ ਬੁਨਿਆਦੀ ਮੁੱਦਿਆਂ ਨੂੰ ਹੱਲ ਕਰਨ ਸਮੇਤ ਪੰਜਾਬ ਭਰ ਵਿੱਚ ਆਗੂਆਂ ਸਮੇਤ 800 ਤੋਂ ਵੱਧ ਕਿਰਤੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਮੋਗਾ ਰੇਲਵੇ ਟਰੈਕ ਉੱਪਰ ਦਲਿਤਾਂ ਉੱਪਰ ਲਾਠੀ ਚਾਰਜ ਤੋਂ ਬਾਅਦ ਦਰਜਨਾਂ ਮਰਦ ਔਰਤਾਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ, ਜਿਹਨਾਂ ਨੂੰ ਜੇਰੇ ਇਲਾਜ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ। 

ਕਰਤਾਰਪੁਰ ਵਿਖੇ ਮਜ਼ਦੂਰਾਂ, ਦਲਿਤਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਦਫ਼ਤਰ ਸਕੱਤਰ ਪੁਸ਼ਕਰ ਰਾਜ ਅਤੇ ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਜਸਵੀਰ ਕੌਰ ਜੱਸੀ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਦਫ਼ਤਰ ਤੋਂ ਗਿਰਫ਼ਤਾਰ ਕਰਕੇ ਜੇਲ੍ਹ ਭੇਜਣ ਦੇ ਕਾਰਨ 12 ਵਜੇ ਤੋਂ ਸ਼ਾਮ 4 ਵਜੇ ਦੀ ਬਜਾਏ ਸ਼ਾਮ 5 ਵਜੇ ਤੱਕ ਰੇਲ ਜਾਮ ਕੀਤਾ ਗਿਆ ਅਤੇ ਉਹਨਾਂ ਦੀ ਰਿਹਾਈ ਦੇ ਹੁਕਮ ਪਾਸ ਕਰਨ ਉਪਰੰਤ ਹੀ ਪ੍ਰਦਰਸ਼ਨ ਖ਼ਤਮ ਕੀਤਾ ਗਿਆ।

ਦਲਿਤਾਂ, ਮਜ਼ਦੂਰਾਂ ਦੇ ਰੇਲਾਂ ਜਾਮ ਨੂੰ ਅਸਫ਼ਲ ਬਣਾਉਣ ਲਈ ਪੁਲਿਸ ਛਾਪੇਮਾਰੀਆਂ, ਗ੍ਰਿਫ਼ਤਾਰੀਆਂ

ਪ੍ਰਮੁੱਖ ਆਗੂ ਪਹਿਲਾਂ ਹੀ ਹੋਏ ਰੂਪੋਸ਼

ਬੇਜ਼ਮੀਨੇ ਮਜ਼ਦੂਰਾਂ, ਦਲਿਤਾਂ ਦੇ ਜ਼ਮੀਨ, ਲਾਲ ਲਕੀਰ ਦੇ ਮਾਲਕੀ ਹੱਕ, ਘਰ, ਮਕਾਨ ਲਈ ਗ੍ਰਾਂਟ ਦੇਣ, ਦਿਹਾੜੀ 1 ਹਜ਼ਾਰ ਰੁਪਏ, ਸਾਰਾ ਸਾਲ ਪੱਕਾ ਰੁਜ਼ਗਾਰ, ਐਤਵਾਰ ਦੀ ਛੁੱਟੀ ਕਰਨ, ਮਾਈਕਰੋ ਫਾਇਨਾਂਸ ਕੰਪਨੀਆਂ ਸਮੇਤ ਸਮੁੱਚਾ ਕਰਜ਼ਾ ਮੁਆਫ਼ ਤੇ ਬਦਲਵੇਂ ਕਰਜ਼ੇ ਦਾ ਪ੍ਰਬੰਧ ਕਰਨ, ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ 15 ਹਜ਼ਾਰ ਰੁਪਏ ਕਰਨ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਦੇ ਸਵਾਲ ਨੂੰ ਲੈ ਕੇ ਅੱਜ 11 ਮਾਰਚ ਨੂੰ ਰੇਲਾਂ ਦੇ ਕੀਤੇ ਜਾ ਰਹੇ ਚੱਕਾ ਜਾਮ ਨੂੰ ਅਸਫ਼ਲ ਬਣਾਉਣ ਲਈ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਪ੍ਰਮੁੱਖ ਆਗੂਆਂ ਤੋਂ ਇਲਾਵਾ ਹੇਠਲੇ ਸਥਾਨਕ ਆਗੂਆਂ, ਕਾਰਕੁਨਾਂ ਦੇ ਘਰੀਂ ਦਰਮਿਆਨੀ ਰਾਤ ਤੇ ਅੱਜ ਤੜਕਸਾਰ ਪੁਲਿਸ ਵਲੋਂ ਭਗਵੰਤ ਮਾਨ ਸਰਕਾਰ ਦੇ ਆਦੇਸ਼ਾਂ ਉੱਪਰ ਛਾਪੇਮਾਰੀ ਕਰਕੇ ਦਹਿਸ਼ਤ ਦਾ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਗਈ। 

ਮਜ਼ਦੂਰ ਆਗੂਆਂ ਨੇ ਦੱਸਿਆ ਕਿ ਕੇਂਦਰ ਦੇ ਇਸ਼ਾਰੇ ਉੱਪਰ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਨੇ ਦਲਿਤਾਂ, ਮਜ਼ਦੂਰਾਂ ਦੀ ਜ਼ੁਬਾਨਬੰਦੀ ਲਈ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ। ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਮਨੂਵਾਦੀ ਸਰਕਾਰ ਦੀ ਬੀ ਟੀਮ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਦਲਿਤ, ਮਜ਼ਦੂਰ ਵਿਰੋਧੀ ਰਵੱਈਵੇ ਨੂੰ ਮੁੱਖ ਰੱਖਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਮੰਗਾ ਸਿੰਘ ਵੈਰੋਕੇ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ, ਗੁਰਮੁੱਖ ਸਿੰਘ, ਬਿੱਕਰ ਸਿੰਘ ਹਥੋਆ, ਪੇਂਡੂ ਮਜ਼ਦੂਰ ਯੂਨੀਅਨ ਦੇ ਯੂਥ ਵਿੰਗ ਦੇ ਆਗੂ ਗੁਰਚਰਨ ਸਿੰਘ ਅਟਵਾਲ ਸਮੇਤ ਸੂਬਾਈ ਅਤੇ ਅਨੇਕਾਂ ਸਥਾਨਕ ਆਗੂ ਲੰਘੀ ਕੱਲ੍ਹ ਹੀ ਰੂਪੋਸ਼ ਹੋ ਗਏ ਸਨ। 

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਹਰੀ ਰਾਮ ਰਸੂਲਪੁਰੀ, ਯੂਨੀਅਨ ਦੇ ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ, ਟਾਂਡਾ ਹੁਸ਼ਿਆਰਪੁਰ ਬਲਾਕ ਦੇ ਆਗੂ ਨਾਵਲ ਗਿੱਲ ਟਾਹਲੀ, ਦਲੀਪ ਕੁਮਾਰ ਤਲਵੰਡੀ ਸੱਲਾਂ, ਜਲੰਧਰ ਦੀ ਆਗੂ ਗੁਰਬਖਸ਼ ਕੌਰ ਸਾਦਿਕਪੁਰ, ਮਹਿਤਪੁਰ ਦੇ ਸਥਾਨਕ ਆਗੂ ਡੈਨੀਅਲ ਮਸੀਹ ਤੋਂ ਇਲਾਵਾ ਗ਼ਦਰ ਭਵਨ ਸੰਗਰੂਰ ਤੋਂ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹੱਥਨ ਨੂੰ ਗ੍ਰਿਫ਼ਤਾਰ ਕਰਨ ਦੀ ਦੋਨੋਂ ਜਥੇਬੰਦੀਆਂ ਨੇ ਨਿੰਦਾ ਕੀਤੀ ਹੈ ਅਤੇ ਮਿੱਥੇ ਪ੍ਰੋਗਰਾਮ ਅਨੁਸਾਰ ਰੇਲਾਂ ਦੇ ਚੱਕਾ ਜਾਮ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਹੈ। 

 

Tags: Protest , Agitation , Demonstration , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD