Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਇਲਾਜ ਕਰਕੇ ਉਹਨਾਂ ਦੇ ਮੁੜ ਵਸੇਬੇ ਕੀਤੇ ਜਾਣਗੇ ਹਰ ਸੰਭਵ ਯਤਨ- ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੇ ਪਿਛਲੇ ਸਮੇਂ ਤੋਂ ਬੰਦ ਮੁੜ ਵਸੇਬਾ ਕੇਂਦਰ ਭੱਗੂਪੁਰ ਦੀ ਕੀਤੀ ਰਸਮੀਂ ਸ਼ੂਰੂਆਤ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 11 Mar 2024

ਜ਼ਿਲ੍ਹੇ ਵਿੱਚ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਨ ਅਤੇ ਸਮਾਜ ਵਿੱਚ ਮੁੜ ਸਨਮਾਨਯੋਗ ਸਥਾਨ ਦਿਵਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਸਿਵਲ ਸਰਜਨ ਡਾ. ਕਮਲਪਾਲ ਵੱਲੋਂ ਮੁੜ ਵਸੇਬਾ ਕੇਂਦਰ ਭੱਗੂਪੁਰ ਦੀ ਮੁੜ ਰਸਮੀਂ ਸ਼ੂਰੂਆਤ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਸ੍ਰੀ ਦਿਲਬਾਗ਼ ਸਿੰਘ, ਨਗਰ ਪੰਚਾਇਤ ਭੱਗੂਪੁਰ ਅਤੇ ਹਲਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੱਸਿਆ ਕਿ ਪਿਛਲੇ ਸਮੇਂ ਤੋਂ ਬੰਦ ਇਸ ਮੁੜ ਵਸੇਬਾ ਕੇਂਦਰ ਦੀ ਅੱਜ ਦੁਬਾਰਾ ਸ਼ੁਰੂਆਤ ਕੀਤੀ ਗਈ ਹੈ।ਉਹਨਾਂ ਦੱਸਿਆਂ ਕਿ ਇਸ ਕੇਂਦਰ ਵਿੱਚ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਇਲਾਜ ਕਰਕੇ ਉਹਨਾਂ ਦੇ ਮੁੜ ਵਸੇਬੇ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਉਹ ਸਮਾਜ ਵਿੱਚ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਸੇਬਾ ਕੇਂਦਰ ਭੱਗੂਪੁਰ ਵਿੱਚ ਨਸ਼ਿਆਂ ਦੀ ਭੈੜੀ ਬਿਮਾਰੀ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਦਾ ਦਵਾਈ ਤੋਂ ਲੈ ਕੇ ਦਾਖਲੇ ਤੱਕ ਸਾਰਾ ਇਲਾਜ ਮੁਫ਼ਤ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਮਰੀਜ਼ਾਂ ਨੂੰ ਇਥੇ ਯੋਗ, ਕਸਰਤ, ਖੇਡਾਂ, ਕੌਂਸਲਿੰਗ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਮਰੀਜ਼ਾਂ ਨੂੰ ਮੁੜ ਸਮਾਜ ਨਾਲ ਜੋੜਿਆ ਜਾਵੇ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਦੇਵੀ ਬਾਲਾ, ਡਾ. ਐੱਸ. ਐੱਮ. ਓ. ਤਰਨ ਤਾਰਨ ਡਾ. ਕੰਵਲਜੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਐੱਸ. ਐੱਮ. ਓ. ਘਰਿਆਲਾ ਡਾ. ਨੀਤੂ, ਐੱਸ. ਐੱਮ. ਓ. ਡਾ. ਸਤਵਿੰਦਰ ਭਗਤ, ਮਾਨਸਿਕ ਰੋਗਾ ਦੇ ਮਾਹਿਰ ਡਾ. ਗੁਰਿੰਦਰਵੀਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD