Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਪੁੱਟ ਰਹੀ ਹੈ ਕ੍ਰਾਂਤੀਕਾਰੀ ਕਦਮ - ਲਖਵੀਰ ਸਿੰਘ ਰਾਏ

ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਸਰਹੰਦ ਮੰਡੀ ਵਿਖੇ 07 ਕਮਰਿਆਂ ਨੂੰ ਕੀਤਾ ਲੋਕ ਅਰਪਣ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 12 Mar 2024

ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਸੁਧਾਰਨ ਵਿੱਚ ਦਿਨ ਰਾਤ ਮਿਹਨਤ ਨਾਲ ਕੰਮ ਕਰ ਰਹੀ ਹੈ ਅਤੇ ਨਵੇਂ ਕ੍ਰਾਂਤੀਕਾਰੀ ਕਦਮ ਪੁੱਟੇ ਜਾ ਰਹੇ ਹਨ। ਜਿਸਦੇ ਸਾਰਥਕ ਨਤੀਜੇ ਸਾਡੇ ਸਾਹਮਣੇ ਆਉਣੇ ਸੁਰੂ ਹੋ ਗਏ ਹਨ ਅਤੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਰ ਰਹੀ ਹੈ।  

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ  ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਸਰਹੰਦ ਮੰਡੀ ਵਿਖੇ 07 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੇ 07 ਕਮਰਿਆਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਸਿੱਖਿਆ,ਸਿਹਤ ਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਜੋ ਗਰੰਟੀਆਂ ਦਿੱਤੀਆਂ ਸਨ। 

ਉਨ੍ਹਾਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਹੈ ਤੇ ਸੂਬੇ ਦਾ ਵਿਕਾਸ ਹੋ ਰਿਹਾ ਹੈ।  ਵਿਧਾਇਕ ਨੇ ਦੱਸਿਆ ਕਿ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਸਰਹੰਦ ਮੰਡੀ ਵਿਖੇ ਉੱਪਰਲੀ ਮੰਜਿਲ ਦੇ ਕਮਰੇ ਤਿਆਰ ਨਹੀ ਸਨ, ਜਿਹੜੇ ਕਿ 07 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਸਮਾਰਟ ਰੂਮ ਬਣਾਏ ਗਏ ਹਨ।  ਇਸਤੋਂ ਇਲਾਵਾ ਹਲਕੇ ਵਿੱਚ ਵੱਡੀ ਪੱਧਰ ਤੇ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਚੱਲ ਰਿਹਾ ਹੈ।  ਇਸਦੇ ਨਾਲ ਹੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਕੂਲ ਆਫ ਐਮੀਨੈਂਸ ਖੋਲੇ ਜਾ ਰਹੇ ਹਨ ਤਾਂ ਜੋਂ ਉਹ ਆਉਣ ਵਾਲੇ ਸਮੇਂ ਵਿੱਚ ਤਕਨੀਕੀ ਤੇ ਮਿਆਰੀ ਸਿੱਖਿਆ ਹਾਸਲ ਕਰਕੇ ਉੱਚੇ ਅਹੁਦਿਆਂ ਤੇ ਬਿਰਾਜਮਾਨ ਹੋ ਸਕਣ। 

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਮਸ਼ੇਰ ਸਿੰਘ, ਕੌਂਸਲਰ ਪਵਨ ਕਾਲੜਾ,ਗੌਰਵ ਅਰੋੜਾ, ਦਵਿੰਦਰ ਕੌਰ, ਯਸ਼ਪਾਲ ਲਾਹੌਰੀਆ,  ਸ੍ਰੀ ਸਤੀਸ਼ ਉੱਪਲ, ਰਾਜੇਸ਼ ਸ਼ਰਮਾ, ਬਲਬੀਰ ਸੋਢੀ, ਪ੍ਰਿਤਪਾਲ ਸਿੰਘ ਜੱਸੀ, ਪ੍ਰਿੰਸੀਪਲ ਰਵਿੰਦਰ ਕੁਮਾਰ ਸ਼ਰਮਾ, ਅਸ਼ੀਸ਼ ਅੱਤਰੀ, ਸ੍ਰੀ ਧਰਮਿੰਦਰ ਸਿੰਘ ਉੱਭਾ, ਸਨੀ ਚੋਪੜਾ, ਜਗਰੂਪ ਸਿੰਘ ਨੰਬਰਦਾਰ, ਦਵਿੰਦਰ ਸਿੰਘ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਆਗੂ ਤੇ ਪਤਵੰਤੇ ਹਾਜ਼ਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD