Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਫੂਡ ਸੇਫਟੀ ਆਨ ਵ੍ਹੀਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਕੋਈ ਵੀ ਵਿਅਕਤੀ 50/- ਰੁਪਏ ਪ੍ਰਤੀ ਟੈਸਟਿੰਗ ਫੀਸ ਨਾਲ ਦੁੱਧ, ਦਹੀਂ, ਦੇਸੀ ਘਿਓ, ਰਿਫਾਇੰਡ, ਮਸਾਲੇ ਅਤੇ ਪਾਣੀ ਦੀ ਜਾਂਚ ਕਰਵਾ ਸਕਦਾ ਹੈ-ਡਿਪਟੀ ਕਮਿਸ਼ਨਰ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 12 Mar 2024

ਲੋਕਾਂ ਲਈ ਖਾਣ ਪੀਣ ਦੇ ਪਦਾਰਥਾਂ ’ਚ ਸ਼ੁੱਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟਰੇਸਨ ਖਰੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਪਰਮਵੀਰ ਸਿੰਘ ਵੱਲੋਂ ਫੂਡ ਸੇਫਟੀ ਆਨ ਵ੍ਹੀਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਅਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ 50/- ਰੁਪਏ ਪ੍ਰਤੀ ਟੈਸਟਿੰਗ ਫੀਸ ਨਾਲ ਦੁੱਧ, ਦਹੀਂ, ਦੇਸੀ ਘਿਓ, ਰਿਫਾਇੰਡ, ਮਸਾਲੇ ਅਤੇ ਪਾਣੀ ਆਦਿ ਟੈਸਟ ਕਰਕੇ ਰਿਪੋਰਟ ਦੇਵੇਗੀ, ਜਿਸ ਨਾਲ ਲੋਕਾਂ ’ਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਆਪਣੀ ਇੱਛਾ ਅਨੂਸਾਰ ਸੈਂਪਲ ਚੈਕਿੰਗ ਕਰਵਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਖਾਣ ਪੀਣ ਦੀਆਂ ਦੁਕਾਨਾਂ ਦੇ ਲਾਇਸੰਸ ਅਤੇ ਰਜਿਸਟ੍ਰੇਸ਼ਨ ਜ਼ਰੂਰੀ ਹੈ ਅਤੇ ਖਾਣ ਪੀਣ ਦੀਆਂ ਵਸਤਾਂ ਬਣਾਉਣ ਵਾਲੇ ਕਾਮਿਆਂ ਨੂੰ ਸਾਫ ਸਫਾਈ ਦਾ ਖਾਸ ਖਿਆਲ ਰੱਖਦੇ ਹੋਏ ਸਿਰ ਢਕਿਆ ਹੋਣਾ, ਮੂੰਹ ’ਤੇ ਮਾਸਕ ਅਤੇ ਹੱਥਾਂ ’ਤੇ ਦਸਤਾਨੇ ਪਹਿਨਣੇ ਲਾਜ਼ਮੀ ਹਨ। ਖਾਣ ਪੀਣ ਦੀਆਂ ਵਸਤਾਂ ਸਰਕਾਰ ਦੇ ਮਾਪਦੰਡ ਅਨੁਸਾਰ ਹੋਣੀਆਂ ਚਾਹੀਦੀਆਂ ਹਨ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸ੍ਰੀਮਤੀ ਦਿਵਿਆ ਗੋਸਵਾਮੀ ਫੂਡ ਸੇਫਟੀ ਅਫਸਰ, ਸ੍ਰੀ ਅਮਰਿੰਦਰ ਸਿੰਘ ਫੂਡ ਸੇਫਟੀ ਅਫਸਰ, ਲਕਸ਼ਵੀਰ ਸਿੰਘ ਫੂਡ ਕਲਰਕ ਵੇਦ ਪ੍ਰਕਾਸ਼ ਹਾਜਰ ਸਨ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD