Wednesday, 08 May 2024

 

 

ਖ਼ਾਸ ਖਬਰਾਂ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ

 

ਮੁੱਖ ਮੰਤਰੀ ਤੀਰਥ ਯਾਤਰਾ- ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਅਤੇ ਸਾਲਾਸਰ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

15 ਸਾਲ ਤੋਂ ਵੀ ਵੱਧ ਸਮਾਂ ਸੱਤਾ ਦਾ ਆਨੰਦ ਮਾਨਣ ਵਾਲਿਆਂ ਨੂੰ ਕਦੇ ਨਹੀਂ ਰਿਹਾ ਲੋਕਾਂ ਦੀਆਂ ਸਮੱਸਿਆਵਾਂ ਦਾ ਗਿਆਨ: ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 12 Mar 2024

ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਫੇਜ਼-11 ਮੋਹਾਲੀ ਤੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ  ਮੋਹਾਲੀ ਹਲਕੇ ਦਾ 7ਵਾਂ ਜੱਥਾ ਰਵਾਨਾ ਕੀਤਾ, ਇਸ ਮੌਕੇ ਸ਼ਰਧਾਲੂਆਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਯਾਤਰਾ ਦੇ ਦੌਰਾਨ ਇਸਤੇਮਾਲ ਕੀਤੇ ਜਾਣ ਲਈ ਲੋੜੀਂਦਾ ਸਮਾਨ ਵੀ ਤਕਸੀਮ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਅੱਜ ਬਜ਼ੁਰਗ ਵੱਡੇ ਪੱਧਰ 'ਤੇ ਉਠਾ ਰਹੇ ਹਨ ਅਤੇ ਜਿਹੜੇ ਕਿਸੇ ਕਾਰਨ ਦੇ ਚਲਦਿਆਂ ਇਹਨਾਂ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਨਹੀਂ ਜਾ ਸਕਦੇ ਸਨ, ਉਹ ਵੀ ਸੰਗਤ ਦੇ ਰੂਪ ਵਿੱਚ ਇਕੱਠੇ ਹੋ ਕੇ ਆਪਣੀ ਧਾਰਮਿਕ ਆਸਥਾ ਨੂੰ ਕਾਇਮ ਰੱਖਣ ਦੇ ਲਈ ਯਾਤਰਾ 'ਤੇ ਖੁਸ਼ੀ- ਖੁਸ਼ੀ ਜਾ ਰਹੇ ਹਨ।

ਇਸ ਯਾਤਰਾ ਦੇ ਨਾਲ ਨੌਜਵਾਨ ਪੀੜੀ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜੇ ਜਾਣ ਦਾ ਉਪਰਾਲਾ ਵੀ ਕੀਤਾ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਮੋਹਾਲੀ ਨਾਲ ਸੰਬੰਧਿਤ  ਲੋਕਾਂ ਦੀਆਂ ਮੁਸ਼ਕਿਲਾਂ  ਦੇ ਹੱਲ ਲਈ ਮੁੱਦੇ ਉਠਾਏ ਹਨ,  ਮੋਹਾਲੀ  ਵਿਚਲੇ ਵੱਡੇ ਹਸਪਤਾਲਾਂ ਦੇ ਬਾਹਰ ਪਾਰਕਿੰਗ ਦੀ ਸਮੱਸਿਆ ਅਤੇ ਮੋਹਾਲੀ ਵਿੱਚ ਸੀ. ਸੀ. ਟੀ ਵੀ  ਕੈਮਰੇ ਲਗਾਏ ਜਾਣ  ਦਾ ਮੁੱਦਾ ਉਠਾਇਆ ਹੈ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਦੇ ਵਿੱਚ  ਸੀ ਸੀ ਟੀ ਵੀ ਕੈਮਰੇ ਅਤੇ ਕੰਟਰੋਲ ਰੂਮ ਸਤੰਬਰ ਮਹੀਨੇ ਤੱਕ ਸਥਾਪਿਤ ਕਰਨ ਦੇ ਲਈ ਭਰੋਸਾ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਮੋਹਾਲੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੇ ਲਈ ਪੰਜਾਬ ਵਿਧਾਨ ਸਭਾ ਵਿੱਚ ਮੁੱਦੇ ਉਠਾਉਂਦੇ ਰਹਿਣਗੇ। ਉਹਨਾਂ ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ 15 ਸਾਲ ਤੋਂ ਵੀ ਵੱਧ ਸਮਾਂ ਮੋਹਾਲੀ ਦੇ ਵਿੱਚ ਸੱਤਾ ਦਾ ਆਨੰਦ ਮਾਨਣ ਵਾਲੇ ਨੇਤਾਵਾਂ ਨੂੰ ਮੋਹਾਲੀ ਦੀਆਂ ਮੁਸ਼ਕਿਲਾਂ ਦੇ ਬਾਰੇ ਵਿੱਚ ਰਤਾ ਭਰ ਵੀ ਨਹੀਂ ਪਤਾ ਸੀ। 

ਅੰਤਰਰਾਸ਼ਟਰੀ ਨਕਸ਼ੇ ਤੇ ਉੱਭਰੇ ਸ਼ਹਿਰ ਮੋਹਾਲੀ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ  ਟਰੈਫਿਕ ਦੀ ਸਮੱਸਿਆ ਤੇ ਕੰਟਰੋਲ ਪਾਏ ਜਾਣਾ ਅਤਿ ਜ਼ਰੂਰੀ ਹੈ ਅਤੇ ਸੀਸੀਟੀਵੀ ਕੈਮਰੇ ਦੀ ਲੋੜ ਦੇ ਬਾਰੇ  ਇਹਨਾਂ ਨੇਤਾਵਾਂ ਨੂੰ ਜਰਾ ਜਿੰਨਾ ਵੀ ਗਿਆਨ ਨਹੀਂ  ਸੀ , ਸਗੋਂ ਇਹ ਆਪਣੇ  ਨਿਜੀ ਕੰਮਾਂ ਦੇ ਵਿੱਚ ਹੀ ਲੱਗੇ ਰਹਿੰਦੇ ਸਨ। ਇਸ ਮੌਕੇ ਮੌਜੂਦ ਉਪਿੰਦਰਪ੍ਰੀਤ ਕੌਰ ਸਾਬਕਾ ਕੌਂਸਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯੋਜਨਾ ਦੇ ਚਲਦਿਆਂ ਲੋਕਾਂ ਵੱਲੋਂ ਸਾਕਾਰਤਮਕ ਹੁੰਗਾਰਾ ਮਿਲ ਰਿਹਾ ਹੈ ਇਹ ਪੰਜਾਬ ਸਰਕਾਰ ਦਾ ਬਹੁਤ ਹੀ ਵਧੀਆ ਕਦਮ ਹੈ,ਅਤੇ ਜਦੋਂ ਵੀ ਮੋਹਾਲੀ ਦੇ ਵਿੱਚ ਧਾਰਮਿਕ ਸਥਾਨਾਂ ਦੇ ਲਈ ਜੱਥਾ ਰਵਾਨਾ ਕੀਤਾ ਜਾਂਦਾ ਹੈ ਤਾਂ ਅਗਲੇ ਜਥੇ ਦੀ ਰਵਾਨਗੀ ਦੀ ਤਾਰੀਖ ਵੀ ਲੋਕੀ ਪੁੱਛਣ ਲੱਗ ਜਾਂਦੇ ਹਨ।

ਸ਼ਰਧਾਲੂ ਇਹਨਾਂ ਧਾਰਮਿਕ ਸਥਾਨਾਂ ਦੀ ਯਾਤਰਾ ਤੋਂ ਬਾਅਦ ਵਾਪਸ ਆਉਂਦੇ ਹਨ, ਉਹਨਾਂ ਵੱਲੋਂ ਇਹ ਸਾਫ ਕਿਹਾ ਜਾਂਦਾ ਹੈ ਕਿ ਯਾਤਰਾ ਦੇ ਦੌਰਾਨ ਉਹਨਾਂ ਦਾ ਪੂਰਾ ਧਿਆਨ ਰੱਖਿਆ ਗਿਆ। ਇਸ ਮੌਕੇ 'ਤੇ ਮੌਜੂਦ ਸ਼ਰਧਾਲੂ ਜੈ ਪ੍ਰਕਾਸ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਪਣੀ ਖੁਸ਼ੀ ਸਾਂਝੀ ਕਰਦੇ ਹੋਏ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਖਾਟੂਸ਼ਾਮ ਅਤੇ ਸਾਲਾਸਰ ਧਾਰਮਿਕ ਸਥਾਨਾਂ ਦੇ ਯਾਤਰਾ 'ਤੇ ਜਾ ਰਹੇ ਹਨ। 

ਇਸ ਦੇ ਲਈ ਉਹ ਵਿਧਾਇਕ ਕੁਲਵੰਤ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਰਣਜੀਤ ਸਿੰਘ ਢਿੱਲੋਂ, ਓਪਿੰਦਰਪ੍ਰੀਤ ਕੌਰ,ਸਵਰਨ ਲਤਾ, ਗੱਜਣ ਸਿੰਘ, ਡਾ. ਰਵਿੰਦਰ ਕੁਮਾਰ,ਤਰੁਣ ਸਿੰਘ, ਗੌਰੀ ਜਗਤਪੁਰਾ, ਹਰਪਾਲ ਚੰਨਾ, ਕੈਪਟਨ ਕਰਨੈਲ ਸਿੰਘ, ਰਘਵੀਰ ਸਿੰਘ, ਮੰਦਿਰ ਕਮੇਟੀ ਵੀ  ਮੌਜੂਦ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD