Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 1.08 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਤੇ ਉਦਘਾਟਨ ਕੀਤੇ

37 ਲੱਖ ਦੀ ਲਾਗਤ ਨਾਲ 9 ਪਿੰਡਾਂ ਅਤੇ ਚੀਮਾ ’ਚ ਲੱਗਣਗੀਆਂ 200 ਸਟਰੀਟ ਲਾਈਟਾਂ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ , 12 Mar 2024

ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਂਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਨੂੰ ਆਰੰਭ ਕਰਵਾਇਆ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 1.08 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਤੇ ਉਦਘਾਟਨ ਕਰਦੇ ਹੋਏ ਦੱਸਿਆ ਕਿ ਅਸੀਂ ਪਿੰਡਾਂ, ਕਸਬਿਆਂ ਤੇ ਸ਼ਹਿਰੀ ਵਸੋਂ ਦੀ ਲੋੜ ਦੇ ਸਨਮੁੱਖ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾ ਰਹੇ ਹਾਂ। 

ਉਨ੍ਹਾਂ ਕਿਹਾ ਕਿ ਸਰਕਾਰੀ ਗਰਾਂਟਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਵੀ ਨਿਯਮਤ ਤੌਰ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਹਰ ਆਰੰਭ ਕੀਤੇ ਜਾਣ ਵਾਲੇ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਕੰਮ ਮੁਕੰਮਲ ਹੋ ਸਕਣ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੋਬਿੰਦ ਨਗਰ, ਪਿੰਡੀ ਢਿੱਲਵਾਂ, ਪਿੰਡੀ ਸਤੀਪੁਰਾ, ਨਮੋਲ, ਮੰਡੇਰ ਕਲਾਂ, ਕੋਟੜਾ ਅਮਰੂ, ਕਿਲਾ ਭਰੀਆਂ, ਸ਼ਹੀਦ ਊਧਮ ਸਿੰਘ ਨਗਰ ਅਤੇ ਸਿੰਘਪੁਰਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ 125 ਸੋਲਰ ਲਾਈਟਾਂ ਅਤੇ ਚੀਮਾ ਵਿਖੇ 15 ਲੱਖ ਦੀ ਲਾਗਤ ਨਾਲ 75 ਸਟਰੀਟ ਲਾਈਟਾਂ ਲਗਵਾਉਣ ਦਾ ਕੰਮ ਆਰੰਭ ਕਰਵਾਇਆ । 

ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਲਵਾਲ ਗੱਗੜਪੁਰ ਵਿਖੇ 15 ਲੱਖ ਦੀ ਲਾਗਤ ਨਾਲ ਉਸਾਰੇ ਦੋ ਕਲਾਸ ਰੂਮ ਦਾ ਉਦਘਾਟਨ ਕੀਤਾ ਅਤੇ 11 ਲੱਖ ਨਾਲ ਤਿਆਰ ਹੋਣ ਵਾਲੀ ਸਾਇੰਸ ਲੈਬ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਤੁੰਗਾਂ ਵਿਖੇ 4.60 ਲੱਖ ਦੀ ਲਾਗਤ ਵਾਲੇ ਵਾਲੀਬਾਲ ਗਰਾਊਂਡ ਦਾ ਉਦਘਾਟਨ ਕੀਤਾ ਜਦਕਿ ਸਾਹੋਕੇ ਦੇ ਸਰਕਾਰੀ ਸਕੂਲ ਵਿਖੇ 11 ਲੱਖ ਦੀ ਲਾਗਤ ਵਾਲੀ ਸਾਇੰਸ ਲੈਬ ਦਾ ਨੀਹ ਪੱਥਰ ਰੱਖਿਆ। 

ਕੈਬਨਿਟ ਮੰਤਰੀ ਨੇ ਕੁਲਾਰਖੁਰਦ ਵਿਖੇ 4.60 ਲੱਖ ਦੀ ਲਾਗਤ ਵਾਲੇ ਵਾਲੀਬਾਲ ਗਰਾਊਂਡ, 4 ਲੱਖ ਵਾਲੇ ਪਾਰਕ, 5 ਲੱਖ ਦੀ ਲਾਗਤ ਵਾਲੀ ਧਰਮਸ਼ਾਲਾ ਅਤੇ 15.65 ਲੱਖ ਦੀ ਲਾਗਤ ਨਾਲ ਤਿਆਰ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਵੱਖ ਵੱਖ ਥਾਵਾਂ ਤੇ ਪਿੰਡਾਂ ਦੇ ਲੋਕ, ਬਲਾਕ ਪ੍ਰਧਾਨ ਅਤੇ ਅਧਿਕਾਰੀ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD