Monday, 06 May 2024

 

 

ਖ਼ਾਸ ਖਬਰਾਂ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ

 

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ- ਅਨਮੋਲ ਗਗਨ ਮਾਨ

ਸ਼੍ਰੀ ਚਮਕੌਰ ਵਿਖੇ ਲਗਭਗ 10 ਕਰੋੜ ਰੁਪਏ ਦੇ ਮੁਕੰਮਲ ਹੋ ਚੁੱਕੇ ਪ੍ਰੋਜੈਕਟ ਕੀਤੇ ਲੋਕ ਅਰਪਣ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਸ੍ਰੀ ਚਮਕੌਰ ਸਾਹਿਬ , 12 Mar 2024

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਮੁੱਖ ਤਰਜ਼ੀਹ ਦੇ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਵਿਭਾਗ, ਪੰਜਾਬ ਅਨਮੋਲ ਗਗਨ ਮਾਨ ਨੇ ਸ੍ਸ਼੍ਰੀ ਚਮਕੌਰ ਵਿਖੇ “ਪੈਸੇਂਜਰ ਟਰਮੀਨਲ” ਸਮੇਤ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਚੁੱਕੇ ਪ੍ਰੋਜੈਕਟਾਂ ਨੂੰ ਲੋਕ ਅਰਪਣ ਕਰਨ ਸਮੇਂ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਤਿੰਨ ਮੰਜ਼ਿਲਾਂ ਪੈਸੇਂਜਰ ਟਰਮੀਨਲ ਦੀ ਇਮਾਰਤ ਅਤਿ ਆਧੁਨਿਕ ਤਰੀਕੇ ਨਾਲ 3.65 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵੱਲੋਂ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਨਮੋਹਕ ਇਮਾਰਤ ਵਿੱਚ ਆਮ ਲੋਕਾਂ ਲਈ ਕੈਫੇਟੇਰੀਆ, ਵਿਸ਼ਰਾਮ ਘਰ, ਦੁਕਾਨਾਂ, ਲਿਫਟ, ਪਖਾਨਾ ਬਲਾਕ ਅਤੇ ਪਾਰਕਿੰਗ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। 

ਅਨਮੋਲ ਗਗਨ ਮਾਨ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਚਮਕੌਰ ਸਾਹਿਬ ਵਿਖੇ ਹੀ ਦੋ ਮੰਜ਼ਿਲਾਂ ''ਵਿਆਖਿਆ ਕੇਂਦਰ" ਦੀ ਇਮਾਰਤ ਦਾ ਨਿਰਮਾਣ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਨਮੋਹਕ ਇਮਾਰਤ ਵਿੱਚ ਆਮ ਲੋਕਾਂ ਵਾਸਤੇ ਲਾਈਬ੍ਰੇਰੀ, ਲਿਫਟ, ਪਖਾਨਾ ਬਲਾਕ ਅਤੇ ਪਾਰਕਿੰਗ ਆਦਿ ਤਿਆਰ ਕਰਵਾਏ ਗਏ ਹਨ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਤਹਾਸਿਕ ਪੰਜ ਗੁਰਦੁਆਰਾ ਸਾਹਿਬਾਨ ਦੇ ਵਿਚ ਮਨਮੋਹਕ ਦਿੱਖ ਦੇ ਲਈ 2.64 ਕਰੋੜ ਰੁਪਏ ਦੀ ਲਾਗਤ ਦੇ ਨਾਲ ਲਾਈਟਾਂ ਲਗਾਈਆਂ ਗਈਆਂ ਹਨ। ਜਿਨ੍ਹਾਂ ਵਿੱਚ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜੀ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ, ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਸ਼ਾਮਿਲ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਚਾਰ ਗੁਰਦੁਆਰਾ ਸਾਹਿਬਾਨ ਗੁਰਦੁਆਰਾ ਸ਼੍ਰੀ ਗੜੀ ਸਾਹਿਬ, ਗੁਰਦੁਆਰਾ ਸ਼੍ਰੀ ਤਾੜੀ ਸਾਹਿਬ, ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ਼੍ਰੀ ਰਣਜੀਤਗੜ੍ਹ ਸਾਹਿਬ ਅਤੇ ਦਾਸਤਾਨ-ਏ-ਸ਼ਹਾਦਤ ਵਿਖੇ 0.44 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਵੀ ਲਗਾਏ ਗਏ ਹਨ। 

ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਅਨਮੋਲ ਗਗਨ ਮਾਨ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਲਕਾ ਸ੍ਰੀ ਚਮਕੌਰ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD