Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਪਾਰਦਰਸ਼ੀ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੇ ਮੁੱਢਲੀਆਂ ਤਿਆਰੀਆਂ ਕੀਤੀਆਂ ਮੁਕੰਮਲ-ਜ਼ਿਲ੍ਹਾ ਚੋਣ ਅਫਸਰ

Sandeep Kumar, DC Tarn Taran, Tarn Taran, Deputy Commissioner Tarn Taran

5 Dariya News

5 Dariya News

5 Dariya News

ਤਰਨ ਤਾਰਨ , 12 Mar 2024

ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਸਾਰੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਜੋ ਕਿ ਅੱਜ ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਵੀਡੀਓ ਕਾਨਫਰੰਸ ਵਿੱਚ ਭਾਗ ਲੈ ਰਹੇ ਸਨ, ਨੇ  ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਚੋਣਾਂ ਲਈ ਸਾਰੀਆਂ ਮੁੱਢਲੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। 

ਵੀਡੀਓ ਕਾਨਫਰੰਸ ਵਿਚ  ਐਸ.ਐਸ.ਪੀ ਤਰਨ ਤਾਰਨ ਸੀ੍ ਅਸ਼ਵਨੀ ਕਪੂਰ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸੀ੍ ਸਿਮਰਨਦੀਪ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤੇ ਨੂੰ ਇੰਨ-ਬਿੰਨ ਲਾਗੂ ਕਰਨ ਲਈ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। 

ਇਸ ਤੋਂ ਇਲਾਵਾ ਸੀ-ਵਿਜਲ ਐਪ ਨਿਗਰਾਨੀ ਟੀਮਾਂ ਅਤੇ ਆਈ. ਟੀ. ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਲੋੜੀਂਦੀਆਂ ਮਨਜ਼ੂਰੀਆਂ ਆਸਾਨ ਤਰੀਕੇ ਨਾਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਚੋਣ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਪੱਧਰ ’ਤੇ ’ਸੁਵਿਧਾ ਵਿੰਡੋ’ ਦੀ ਸਥਾਪਨਾ ਕੀਤੀ ਗਈ ਹੈ। 

ਇਸ ਤੋਂ ਇਲਾਵਾ ਚੋਣਾਂ ਦੌਰਾਨ ਖਰਚੇ ਉੱਪਰ ਕਰੜੀ ਨਿਗਾਰਨੀ ਰੱਖਣ ਲਈ ਸਟੈਟਿਕ ਸਰਵਿਲੈਂਸ ਟੀਮ, ਵੀਡੀਓ ਟੀਮਾਂ ਨੂੰ ਤਾਇਨਾਤ ਕਰਨ ਦੇ ਨਾਲ-ਨਾਲ ਬੂਥਾਂ ਉੱਪਰ ਵੈੱਬਕਾਸਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਨਿਗਰਾਨੀ ਟੀਮਾਂ ਅਤੇ ਜ਼ਿਲ੍ਹਾ ਪੱਧਰੀ ਮੀਡੀਆ ਮੋਨੀਟਰਿੰਗ ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ। 

ਇਸੇ ਦੌਰਾਨ ਐਸ. ਐਸ. ਪੀ. ਤਰਨ ਤਾਰਨ ਸੀ੍ ਅਸ਼ਵਨੀ ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD