Monday, 13 May 2024

 

 

ਖ਼ਾਸ ਖਬਰਾਂ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ

 

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਖੀ ਐਪਲੀਕੇਸ਼ਨ ਦਾ ਅਪਗਰੇਡ ਵਰਜ਼ਨ ਲਾਂਚ ਕੀਤਾ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

5 Dariya News

5 Dariya News

5 Dariya News

ਰੂਪਨਗਰ , 12 Mar 2024

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਸਖੀ ਵਨ ਸਟੋਪ ਸੈਂਟਰ ਰੂਪਨਗਰ ਦਾ ਦੌਰਾ ਕਰਦਿਆਂ ਸੈਂਟਰ ਦੀਆਂ ਸੇਵਾਵਾਂ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਸ਼ੁਰੂ ਕੀਤੀ ਗਈ ਸਖੀ ਐਪਲੀਕੇਸ਼ਨ ਦਾ ਅਪਗਰੇਡ ਵਰਜ਼ਨ ਲਾਂਚ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੀੜਤ ਮਹਿਲਾਵਾਂ ਨੂੰ ਇੱਕੋ ਛੱਤ ਹੇਠਾਂ ਸ਼ੈਲਟਰ ਤੋਂ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਐਮਰਜੈਂਸੀ ਸੇਵਾਵਾਂ, ਮਨੋ-ਸਮਾਜਿਕ ਸਲਾਹ, ਪੁਲੀਸ ਸਹਾਇਤਾ, ਮੈਡੀਕਲ ਸਹਾਇਤਾ, ਕਾਨੂੰਨੀ ਸਹਾਇਤਾ, ਰਾਸ਼ਨ ਅਤੇ ਵੱਧ ਤੋਂ ਵੱਧ 5 ਦਿਨ ਤੱਕ ਦਾ ਅਸਥਾਈ ਆਸਰਾ ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਮੱਦਦ ਕਰਦੀ ਹੈ। 

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਵਿਭਾਗ, ਸਿਹਤ ਵਿਭਾਗ, ਵਨ ਸਟਾਪ ਸੈਂਟਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਾਲ ਸੁਰੱਖਿਆ ਯੂਨਿਟ ਆਦਿ ਵਿਭਾਗ ਜੁੜੇ ਹਨ, ਜੋ ਕਿ ਤੁਰੰਤ ਮਹਿਲਾਵਾਂ ਵਲੋਂ ਦਿੱਤੀ ਗਈ ਦਰਖਾਸਤ ਤੇ ਲੋੜੀਂਦੀ ਕਾਰਵਾਈ ਕਰਦੇ ਹਨ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਐਪਲੀਕੇਸ਼ਨ ਦੇ ਮਾਧਿਅਮ ਨਾਲ ਮਹਿਲਾਵਾਂ ਆਪਣੇ ਘਰ ਬੈਠੇ ਹੀ ਆਪਣੇ ਫ਼ੋਨ ਅਤੇ ਇੰਨਟਰਨੈਟ ਜਾਂ ਪੋਰਟਲ ਦੇ ਮਾਧਿਅਮ ਨਾਲ ਦਰਖਾਸਤ ਦੇ ਸਕਦੀ ਹੈ ਅਤੇ ਦਰਖਾਸਤ ਦੀ ਕਾਰਵਾਈ ਸਬੰਧੀ ਵੇਰਵਾ ਆਦਿ ਦੀ ਜਾਣਕਾਰੀ ਵੀ ਘਰ ਬੈਠੇ ਹੀ ਜਾਣ ਸਕਦੀ ਹੈ ਅਤੇ ਮਹਿਲਾ ਨੂੰ ਉਸ ਵਲੋਂ ਦਿੱਤੀ ਗਈ ਦਰਖਾਸਤ ਸਬੰਧੀ ਹੋ ਰਹੀ ਕਾਰਵਾਈ ਦੀ ਮੈਸੇਜ਼ ਵੀ ਸਮੇਂ ਸਮੇਂ ਸਿਰ ਪ੍ਰਾਪਤ ਹੋਵੇਗਾ। 

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੁਲੀਸ ਅਤੇ ਨਿਆਂ ਸੰਬੰਧੀ ਕਾਰਵਾਈ ਵੀ ਵੀਡਿਓ ਕਾਨਫਰੰਸ ਦੇ ਜ਼ਰੀਏ ਹੀ ਹੋ ਸਕੇ। ਇਸ ਤੋਂ ਇਲਾਵਾ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਪੀੜ੍ਹਤ ਔਰਤਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਰੋਜ਼ਗਾਰ ਦਾ ਪ੍ਰਬੰਧ ਵੀ ਕਰਦਾ ਹੈ, ਨੇਕੀ ਦੀ ਦੀਵਾਰ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਲਾਈ ਜਾਂਦੀ ਕੰਟੀਨ ਵਿੱਚ ਕੰਮ ਕਰਦੀਆਂ ਔਰਤਾਂ ਇਸ ਦੀ ਉਦਾਹਰਨ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਹਿੰਸਾ ਨਾਲ ਪੀੜ੍ਹਿਤ ਮਹਿਲਾਵਾਂ ਦੀ ਸਹਾਇਤਾ ਲਈ ਐਪ ਵੀ ਪਲੇਅ ਸਟੋਰ ‘ਤੇ ਉਪਲਬਧ ਕਰ ਹੈ ਅਤੇ ਇਸ ਐਪ ਨੂੰ ਪੋਰਟਲ ਉੱਤੇ ਦਰਖਾਸਤ ਲਿੰਕ https://sakhiapp.punjab.gov.in/ ਤੇ ਜਾ ਕੇ ਇਨਸਟਾਲ ਕੀਤਾ ਜਾ ਸਕਦਾ ਹੈ। ਇਸ ਪੋਰਟਲ ਅਤੇ ਐਪ ਦਾ ਲਿੰਕ ਜ਼ਿਲ੍ਹੇ ਦੀ ਵੈੱਬਸਾਈਟ rupnagar.nic.in ਉਤੇ ਵੀ ਉਪਲੱਬਧ ਹੈ। 

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਇਸ ਸਮੇਂ ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ਗਈ ਜ਼ਿਲ੍ਹਾ ਵੂਮੈਨ ਇਮਪਾਵਰਮੈਂਟ ਹੱਬ ਦੇ ਸਟਾਫ ਨਾਲ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰੂਪਨਗਰ ਸ਼੍ਰੀ ਨਿਖਿਲ ਅਰੋੜਾ ਅਤੇ ਸੈਂਟਰ ਇੰਚਾਰਜ ਸਖੀ ਵਨ ਸਟੋਪ ਸੈਂਟਰ ਸ਼੍ਰੀਮਤੀ ਕੰਵਲਜੀਤ ਕੌਰ ਵੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD